ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਵਿਧਾਨ ਸਭਾ ਦਾ ਇਜਲਾਸ 10 ਤੋਂ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 6 ਜੁਲਾਈ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 10 ਜੁਲਾਈ ਨੂੰ ਸਵੇਰੇ 11 ਵਜੇ ਸੱਦ ਲਿਆ ਹੈ। ਇਹ ਸੈਸ਼ਨ ਪੰਜਾਬ ਵਿਧਾਨ ਸਭਾ ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਸੰਚਾਲਨ ਨਿਯਮਾਂ...
Advertisement

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 6 ਜੁਲਾਈ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 10 ਜੁਲਾਈ ਨੂੰ ਸਵੇਰੇ 11 ਵਜੇ ਸੱਦ ਲਿਆ ਹੈ। ਇਹ ਸੈਸ਼ਨ ਪੰਜਾਬ ਵਿਧਾਨ ਸਭਾ ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਸੰਚਾਲਨ ਨਿਯਮਾਂ ਦੇ ਨਿਯਮ 16 ਦੇ ਦੂਜੇ ਉਪਬੰਧ ਤਹਿਤ ਬੁਲਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਇਜਲਾਸ ਨੂੰ 5 ਮਈ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਹੁਣ ਵਿਧਾਨ ਸਭਾ ਸਪੀਕਰ ਨੇ 10 ਜੁਲਾਈ, 2025 ਨੂੰ ਵਿਧਾਨ ਸਭਾ ਦਾ ਸੈਸ਼ਨ ਮੁੜ ਸੱਦ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਿੱਲ ਲਿਆਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

Advertisement

 

 

Advertisement
Show comments