DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਦਾ ਯੂਟਿਊਬਰ ਜਾਸੂਸੀ ਦੇ ਦੋਸ਼ ਵਿਚ ਮੁਹਾਲੀ ਤੋਂ ਗ੍ਰਿਫ਼ਤਾਰ

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੁਹਾਲੀ ਵਿੱਚ ਐੱਫਆਈਆਰ ਦਰਜ; ਯੂਟਿਊਬਰ ਜੋਤੀ ਮਲਹੋਤਰਾ ਦੇ ਸੰਪਰਕ ਵਿਚ ਸੀ ਯੂਟਿਊਬਰ 
  • fb
  • twitter
  • whatsapp
  • whatsapp
featured-img featured-img
ਯੂਟਿਊੁਬਰ ਜਸਬੀਰ ਸਿੰਘ। ਫੋਟੋ: ਸੋਸ਼ਲ ਮੀਡੀਆ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 4 ਜੂਨ

Advertisement

ਮੁਹਾਲੀ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (SSOC) ਨੇ ਵੱਡੇ ਜਾਸੂਸੀ ਤੇ ਦਹਿਸ਼ਤੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਜਸਬੀਰ ਸਿੰਘ ਨਾਂ ਦੇ ਯੂਟਿਊਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਯੂਟਿਊਰ ਰੂਪਨਗਰ ਜ਼ਿਲ੍ਹੇ ਦੇ ਪਿੰਡ ਮਾਹਲਾਂ ਨਾਲ ਸਬੰਧਤ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਜਸਬੀਰ ਸਿੰਘ, ਜੋ ‘Jann Mahal’ ਨਾਂ ਦਾ ਯੂਟਿਊਬ ਚੈਨਲ ਚਲਾਉਂਦਾ ਹੈ, ਦੇ ਦੇਸ਼ ਵਿਰੋਧੀ ਸਰਗਰਮੀਆਂ ’ਚ ਸ਼ਾਮਲ ਵਿਅਕਤੀਆਂ ਨਾਲ ਸਬੰਧਾਂ ਬਾਰੇ ਪਤਾ ਲੱਗਾ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਜਸਬੀਰ ਪੀਆਈਓ ਸ਼ਾਕਿਰ ਉਰਫ਼ Jutt Randhawa ਨਾਲ ਨੇੜਿਓਂ ਜੁੜਿਆ ਹੋਇਆ ਸੀ, ਜੋ ਅਤਿਵਾਦ ਦੀ ਹਮਾਇਤ ਵਾਲੇ ਜਾਸੂਸੀ ਨੈੱਟਵਰਕ ਦਾ ਮੁੱਖ ਸਰਗਨਾ ਸੀ।

ਪੁਲੀਸ ਮੁਖੀ ਨੇ ਕਿਹਾ ਕਿ ਜਸਬੀਰ ਹਰਿਆਣਾ ਅਧਾਰਿਤ ਯੂਟਿਊਬਰ ਜੋਤੀ ਮਲਹੋਤਰਾ, ਜਿਸ ਨੂੰ ਹਾਲ ਹੀ ਵਿੱਚ ਜਾਸੂਸੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ, ਅਤੇ ਪਾਕਿਸਤਾਨੀ ਨਾਗਰਿਕ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ (ਜਿਸ ਨੂੰ ਪਾਕਿਸਤਾਨ ਹਾਈ ਕਮਿਸ਼ਨ ’ਚੋਂ ਕੱਢ ਦਿੱਤਾ ਗਿਆ ਸੀ) ਨਾਲ ਨਿਯਮਤ ਸੰਪਰਕ ਵਿਚ ਸੀ।

ਡੀਜੀਪੀ ਨੇ ਕਿਹਾ ਕਿ ਜਸਬੀਰ ਨੇ ਦਾਨਿਸ਼ ਦੇ ਸੱਦੇ ’ਤੇ ਦਿੱਲੀ ਵਿੱਚ ਆਯੋਜਿਤ ਪਾਕਿਸਤਾਨ ਦੇ ਕੌਮੀ ਦਿਹਾੜੇ ਵਿੱਚ ਸ਼ਿਰਕਤ ਕੀਤੀ ਸੀ, ਜਿੱਥੇ ਉਹ ਕਥਿਤ ਤੌਰ ’ਤੇ ਪਾਕਿਸਤਾਨੀ ਫੌਜ ਦੇ ਅਧਿਕਾਰੀਆਂ ਅਤੇ ਖੁਫੀਆ ਸਰਗਰਮੀਆਂ ਨਾਲ ਜੁੜੇ ਵੱਖ-ਵੱਖ vloggers ਨੂੰ ਮਿਲਿਆ ਸੀ। ਇਹ ਵੀ ਪਤਾ ਲੱਗਾ ਕਿ ਸਿੰਘ ਨੇ ਤਿੰਨ ਵਾਰ (2020, 2021 ਅਤੇ ਹਾਲ ਹੀ ਵਿੱਚ 2024 ’ਚ) ਪਾਕਿਸਤਾਨ ਦੀ ਯਾਤਰਾ ਕੀਤੀ ਸੀ।

ਯਾਦਵ ਨੇ ਕਿਹਾ ਕਿ ਜਾਂਚ ਦੌਰਾਨ ਜ਼ਬਤ ਕੀਤੇ ਗਏ ਉਸ ਦੇ ਇਲੈਕਟ੍ਰਾਨਿਕ ਯੰਤਰਾਂ ਵਿੱਚ ਕਈ ਪਾਕਿਸਤਾਨ-ਅਧਾਰਿਤ ਸੰਪਰਕ ਸਨ, ਜਿਨ੍ਹਾਂ ਸਾਰਿਆਂ ਦੀ ਹੁਣ ਵਿਆਪਕ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ। ਮਲਹੋਤਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ, ਜਸਬੀਰ ਨੇ ਕਥਿਤ ਤੌਰ ’ਤੇ ਪਤਾ ਲੱਗਣ ਤੋਂ ਬਚਣ ਲਈ ਨੈੱਟਵਰਕ ਦੇ ਮੈਂਬਰਾਂ ਨਾਲ ਆਪਣੇ ਸੰਚਾਰ ਰਿਕਾਰਡ ਮਿਟਾਉਣ ਦੀ ਕੋਸ਼ਿਸ਼ ਕੀਤੀ। ਉਸ ਵਿਰੁੱਧ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੁਹਾਲੀ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ।

ਡੀਜੀਪੀ ਨੇ ਕਿਹਾ ਕਿ ਵਿਆਪਕ ਜਾਸੂਸੀ-ਅਤਿਵਾਦ ਨੈੱਟਵਰਕ ਨੂੰ ਖਤਮ ਕਰਨ ਅਤੇ ਇਨ੍ਹਾਂ ਰਾਸ਼ਟਰ ਵਿਰੋਧੀ ਸਰਗਰਮੀਆਂ ਵਿੱਚ ਸ਼ਾਮਲ ਸਾਰੇ ਸਹਿਯੋਗੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

Advertisement
×