DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Putin has no plans to talk to Trump ਇਰਾਨ ’ਤੇ ਅਮਰੀਕੀ ਹਮਲੇ ਤੋਂ ਬਾਅਦ ਪੂਤਿਨ ਦੀ ਟਰੰਪ ਨਾਲ ਗੱਲਬਾਤ ਕਰਨ ਦੀ ਕੋਈ ਯੋਜਨਾ ਨਹੀਂ: ਕਰੈਮਲਿਨ

ਇਰਾਨ ਵੱਲੋਂ ਰੂਸ ਨਾਲ ਸਲਾਹ ਤੋਂ ਬਾਅਦ ਨਵੀਂ ਰਣਨੀਤੀ ਉਲੀਕਣ ਦਾ ਦਾਅਵਾ
  • fb
  • twitter
  • whatsapp
  • whatsapp
Advertisement

ਮਾਸਕੋ, 22 ਜੂਨ

Iran will consult with Russia on Monday ਅਮਰੀਕਾ ਦੇ ਇਰਾਨ ’ਤੇ ਹਮਲੇ ਤੋਂ ਬਾਅਦ ਰੂਸ ਦਾ ਕਹਿਣਾ ਹੈ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫੋਨ ’ਤੇ ਗੱਲਬਾਤ ਕਰਨ ਦੀ ਕੋਈ ਯੋਜਨਾ ਨਹੀਂ ਹੈ। ਦੂਜੇ ਪਾਸੇ ਇਰਾਨ ਨੇ ਕਿਹਾ ਕਿ ਉਹ ਆਪਣੇ ਦੇਸ਼ ’ਤੇ ਹੋ ਰਹੇ ਹਮਲਿਆਂ ਦੇ ਮੱਦੇਨਜ਼ਰ ਰੂਸ ਨਾਲ ਸਲਾਹ ਕਰ ਕੇ ਨਵੀਂ ਰਣਨੀਤੀ ਉਲੀਕੇਗਾ ਤੇ ਆਪਣੀ ਸੁਰੱਖਿਆ ਲਈ ਸਾਰੇ ਵਿਕਲਪ ਰਾਖਵੇਂ ਰੱਖੇਗਾ। ਇਹ ਜਾਣਕਾਰੀ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਸਾਂਝੀ ਕਰਦਿਆਂ ਕਿਹਾ ਕਿ ਅਮਰੀਕਾ ਨੇ ਅੱਜ ਦਿਖਾ ਦਿੱਤਾ ਹੈ ਕਿ ਉਹ ਅੰਤਰਰਾਸ਼ਟਰੀ ਕਾਨੂੰਨ ਦਾ ਕੋਈ ਸਨਮਾਨ ਨਹੀਂ ਕਰਦਾ। ਉਹ ਸਿਰਫ ਧਮਕੀ ਅਤੇ ਤਾਕਤ ਦੀ ਭਾਸ਼ਾ ਨੂੰ ਸਮਝਦਾ ਹੈ। ਇਰਾਨ ਦੇ ਵਿਦੇਸ਼ ਮੰਤਰੀ ਨੇ ਕਿਹਾ ਕਿ ਉਹ ਰੂਸ ਜਾਣਗੇ ਅਤੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਸਲਾਹ-ਮਸ਼ਵਰਾ ਕਰਨਗੇ। ਦੂਜੇ ਪਾਸੇ ਕਰੈਮਲਿਨ ਨੇ ਕਿਹਾ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ ਇਰਾਨ ਦੇ ਪ੍ਰਮਾਣੂ ਟਿਕਾਣਿਆਂ ’ਤੇ ਅਮਰੀਕੀ ਬੰਬਾਰੀ ਤੋਂ ਬਾਅਦ ਆਪਣੇ ਅਮਰੀਕੀ ਹਮਰੁਤਬਾ ਡੋਨਾਲਡ ਟਰੰਪ ਨੂੰ ਫੋਨ ਕਰਨ ਦੀ ਕੋਈ ਯੋਜਨਾ ਨਹੀਂ ਹੈ।

Advertisement

ਕਰੈਮਲਿਨ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਕੋਈ ਯੋਜਨਾਵਾਂ ਨਹੀਂ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਫੋਨ ’ਤੇ ਗੱਲਬਾਤ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਨੇ ਇਰਾਨ ਦੇ ਪਰਮਾਣੂ ਪ੍ਰੋਗਰਾਮ ਨੂੰ ਤਬਾਹ ਕਰਨ ਦੇ ਉਦੇਸ਼ ਨਾਲ ਇਰਾਨ ਦੇ ਤਿੰਨ ਪ੍ਰਮਾਣੂ ਟਿਕਾਣਿਆਂ ’ਤੇ ਹਮਲਾ ਕੀਤਾ ਸੀ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਰਾਨ ਨੇ ਜਵਾਬੀ ਕਾਰਵਾਈ ਕੀਤੀ ਤਾਂ ਹੋਰ ਹਮਲੇ ਕੀਤੇ ਜਾਣਗੇ। ਰਾਇਟਰਜ਼/ਪੀਟੀਆਈ

Advertisement
×