ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਜਸਥਾਨ: ਸ੍ਰੀਗੰਗਾਨਗਰ ਜ਼ਿਲ੍ਹੇ ’ਚ ਬੱਸ ਤੇ ਕਾਰ ਦੀ ਟੱਕਰ ਕਾਰਨ ਮੋਗਾ ਜ਼ਿਲ੍ਹੇ ਦੇ ਵਾਸੀ ਪਰਿਵਾਰ ਦੇ 4 ਜੀਆਂ ਦੀ ਮੌਤ

ਜੈਪੁਰ, 26 ਮਾਰਚ ਰਾਜਸਥਾਨ ਦੇ ਸ੍ਰੀਗੰਗਾਨਗਰ ਜ਼ਿਲ੍ਹੇ ਵਿਚ ਰੋਡਵੇਜ਼ ਦੀ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਕਾਰਨ ਕਾਰ ਵਿਚ ਸਵਾਰ ਪਤੀ-ਪਤਨੀ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਕ ਔਰਤ ਜ਼ਖ਼ਮੀ ਹੋ ਗਈ। ਕਾਰ ਸਵਾਰ ਪਰਿਵਾਰ ਪੰਜਾਬ ਦੇ ਮੋਗਾ...
Advertisement

ਜੈਪੁਰ, 26 ਮਾਰਚ

ਰਾਜਸਥਾਨ ਦੇ ਸ੍ਰੀਗੰਗਾਨਗਰ ਜ਼ਿਲ੍ਹੇ ਵਿਚ ਰੋਡਵੇਜ਼ ਦੀ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਕਾਰਨ ਕਾਰ ਵਿਚ ਸਵਾਰ ਪਤੀ-ਪਤਨੀ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਕ ਔਰਤ ਜ਼ਖ਼ਮੀ ਹੋ ਗਈ। ਕਾਰ ਸਵਾਰ ਪਰਿਵਾਰ ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਪਦਮਪੁਰ ਆਇਆ ਸੀ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਪਿੰਡ ਤਤਾਰਸਰ ਨੇੜੇ ਵਾਪਰੀ।ਮ੍ਰਿਤਕਾਂ ਦੀ ਪਛਾਣ ਪੰਜਾਬ ਵਾਸੀ ਸੂਰਜਵੀਰ (32), ਉਸ ਦੀ ਪਤਨੀ ਮਨਦੀਪ ਕੌਰ (32), ਪੁੱਤਰੀ ਬਾਣੀ (1), ਮਾਂ ਕੁਲਦੀਪ ਕੌਰ (55) ਵਜੋਂ ਹੋਈ ਹੈ। ਸੂਰਜਵੀਰ ਦੀ ਭੈਣ ਮਨਵੀਰ ਕੌਰ ਜ਼ਖ਼ਮੀ ਹੋ ਗਈ। ਜ਼ਖਮੀ ਨੂੰ ਇਲਾਜ ਲਈ ਸ੍ਰੀਗੰਗਾਨਗਰ ਰੈਫਰ ਕਰ ਦਿੱਤਾ ਗਿਆ ਹੈ।

Advertisement

Advertisement
Show comments