DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਰਜੀ ਕਰ ਮਾਮਲਾ: ਜੂਨੀਅਰ ਡਾਕਟਰਾਂ ਦੀ ਭੁੱਖ ਹੜਤਾਲ 15ਵੇਂ ਦਿਨ ਵੀ ਜਾਰੀ

RG Kar Case
  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ ਏਐੱਨਆਈ
Advertisement

ਕੋਲਕਾਤਾ, 19 ਅਕਤੂਬਰ

ਜੂਨੀਅਰ ਡਾਕਟਰਾਂ ਵੱਲੋਂ ਆਰਜੀ ਕਰ ਮੈਡੀਕਲ ਕਾਲਜ ਵਿੱਚ ਮਹਿਲਾ ਡਾਕਟਰ ਨਾਲ ਜਬਰ ਜਨਾਹ ਅਤੇ ਕਤਲ ਦੇ ਖ਼ਿਲਾਫ਼ ਜਾਰੀ ਮਰਨ ਵਰਤ ਸ਼ਨਿੱਚਰਵਾਰ ਨੂੰ 15ਵੇਂ ਦਿਨ ਵੀ ਜਾਰੀ ਹੈ। ਇਸ ਸਬੰਧੀ ਉੱਤਰੀ 24 ਪਰਗਨਾ ਜ਼ਿਲੇ ਦੇ ਪਾਣੀਹਾਟੀ ਵਿਖੇ ਪੀੜਤ ਡਾਕਟਰ ਦੇ ਘਰ ਤੋਂ ਜੂਨੀਅਰ ਡਾਕਟਰਾਂ ਵੱਲੋਂ ਮਰਨ ਵਰਤ ਦੇ ਧਰਨੇ ਦੇ ਸਥਾਨ ਐਸਪਲੇਨੇਡ ਤੱਕ ਇੱਕ ਮੈਗਾ ਰੈਲੀ ਦਾ ਆਯੋਜਨ ਕੀਤਾ ਜਾਵੇਗਾ।

Advertisement

ਪੱਛਮੀ ਬੰਗਾਲ ਜੂਨੀਅਰ ਡਾਕਟਰਜ਼ ਫੋਰਮ ਨੇ ਆਮ ਲੋਕਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ ਅਤੇ ਕਿਹਾ ਹੈ ਕਿ ਹਰ ਮੈਡੀਕਲ ਹਸਪਤਾਲ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਸੂਬਾ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ 21 ਅਕਤੂਬਰ ਤੱਕ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਕੰਮ ਬੰਦ ਕਰਨ ਦਾ ਵਿਰੋਧ ਪ੍ਰਦਰਸ਼ਨ ਦੁਬਾਰਾ ਸ਼ੁਰੂ ਕੀਤਾ ਜਾਵੇਗਾ। -ਆਈਏਐੱਨਐੱਸ

Advertisement
×