ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਆਰਜੇਡੀ ਆਗੂ ਲਾਲੂ ਪ੍ਰਸਾਦ ਯਾਦਵ ਏਮਸ ’ਚ ਦਾਖ਼ਲ

ਨਵੀਂ ਦਿੱਲੀ: ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਅੱਜ ਇਲਾਜ ਲਈ ਇੱਥੋਂ ਦੇ ਏਮਸ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ 76 ਸਾਲਾ ਆਗੂ ਏਮਸ ਵਿੱਚ ਦਿਲ ਦੇ ਰੋਗਾਂ...
ਪਟਨਾ ਵਿੱਚ ਇਕ ਨਿੱਜੀ ਹਸਪਤਾਲ ਤੋਂ ਦਿੱਲੀ ਲਈ ਰਵਾਨਾ ਹੁੰਦੇ ਹੋਏ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ। -ਫੋਟੋ: ਏਐੱਨਆਈ
Advertisement

ਨਵੀਂ ਦਿੱਲੀ: ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਅੱਜ ਇਲਾਜ ਲਈ ਇੱਥੋਂ ਦੇ ਏਮਸ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ 76 ਸਾਲਾ ਆਗੂ ਏਮਸ ਵਿੱਚ ਦਿਲ ਦੇ ਰੋਗਾਂ ਦੇ ਪ੍ਰੋਫੈਸਰ ਡਾ. ਰਾਕੇਸ਼ ਯਾਦਵ ਦੀ ਨਿਗਰਾਨੀ ਹੇਠ ਸੀਸੀਯੂ ਵਿੱਚ ਦਾਖ਼ਲ ਹਨ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ’ਤੇ ਨਜ਼ਰ ਰੱਖ ਰਹੀ ਹੈ। ਕੁਝ ਸਮੇਂ ਲਈ ਪਟਨਾ ਦੇ ਹਸਪਤਾਲ ਵਿੱਚ ਦਾਖ਼ਲ ਰੱਖਣ ਤੋਂ ਬਾਅਦ ਅੱਜ ਰਾਤ ਕਰੀਬ 9.35 ਵਜੇ ਉਨ੍ਹਾਂ ਨੂੰ ਇਲਾਜ ਲਈ ਏਮਸ ਲਿਆਂਦਾ ਗਿਆ। ਪਟਨਾ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੇ ਪੁੱਤਰ ਅਤੇ ਆਰਜੇਡੀ ਆਗੂ ਤੇਜਸਵੀ ਯਾਦਵ ਨੇ ਕਿਹਾ ਕਿ ਲਾਲੂ ਪ੍ਰਸਾਦ ਯਾਦਵ ਦੀ ਪਿੱਠ ਅਤੇ ਬਾਹਾਂ ’ਤੇ ਜ਼ਖ਼ਮ ਹੋ ਗਏ ਹਨ। -ਪੀਟੀਆਈ

Advertisement
Advertisement