ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Road Accident: ਸੜਕ ਹਾਦਸੇ ਵਿਚ ਤਿੰਨ ਵਿਦਿਆਰਥੀਆਂ ਸਮੇਤ 4 ਦੀ ਮੌਤ

ਰਾਏਚੁਰ, 22 ਜਨਵਰੀ ਅੱਜ ਤੜਕਸਾਰ ਰਾਏਚੁਰ ਜ਼ਿਲ੍ਹੇ ਵਿਚ ਇੱਕ ਵਾਹਨ ਦੇ ਪਲਟ ਜਾਣ ਕਾਰਨ ਤਿੰਨ ਵਿਦਿਆਰਥੀਆਂ ਸਮੇਤ ਘੱਟੋ-ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦਸ ਹੋਰ ਜ਼ਖ਼ਮੀ ਹੋ ਗਏ। ਇਹ ਗੱਡੀ ਮੰਤਰਾਲਾ ਸੰਸਕ੍ਰਿਤ ਪਾਠਸ਼ਾਲਾ ਦੇ ਵਿਦਿਆਰਥੀਆਂ ਨੂੰ ਲੈ ਕੇ...
Advertisement

ਰਾਏਚੁਰ, 22 ਜਨਵਰੀ

ਅੱਜ ਤੜਕਸਾਰ ਰਾਏਚੁਰ ਜ਼ਿਲ੍ਹੇ ਵਿਚ ਇੱਕ ਵਾਹਨ ਦੇ ਪਲਟ ਜਾਣ ਕਾਰਨ ਤਿੰਨ ਵਿਦਿਆਰਥੀਆਂ ਸਮੇਤ ਘੱਟੋ-ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦਸ ਹੋਰ ਜ਼ਖ਼ਮੀ ਹੋ ਗਏ। ਇਹ ਗੱਡੀ ਮੰਤਰਾਲਾ ਸੰਸਕ੍ਰਿਤ ਪਾਠਸ਼ਾਲਾ ਦੇ ਵਿਦਿਆਰਥੀਆਂ ਨੂੰ ਲੈ ਕੇ ਨਰਹਰੀ ਮੰਦਰ ਵਿਖੇ ਪੂਜਾ ਕਰਨ ਲਈ ਹੰਪੀ ਦੀ ਯਾਤਰਾ ’ਤੇ ਜਾ ਰਹੀ ਸੀ।

Advertisement

ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਸਿੰਧਨੂਰ ਦੇ ਅਰਾਗਿਨਾਮਾਰਾ ਕੈਂਪ ਨੇੜੇ ਹੋਇਆ। ਮ੍ਰਿਤਕ ਵਿਦਿਆਰਥੀਆਂ ਦੀ ਪਛਾਣ ਆਰੀਆਵੰਦਨ (18), ਸੁਚੇਂਦਰ (22) ਅਤੇ ਅਭਿਲਾਸ਼ (20) ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਡਰਾਈਵਰ ਸ਼ਿਵਾ (24) ਦੀ ਵੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 10 ਜ਼ਖਮੀਆਂ ਨੂੰ ਸਥਾਨਕ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਸਿੰਧਨੂਰ ਪੁਲੀਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਪਹੁੰਚਾਇਆ। ਅਧਿਕਾਰੀਆਂ ਅਨੁਸਾਰ ਇਸ ਸਬੰਧੀ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ। ਪੀਟੀਆਈ

Advertisement
Tags :
Punjabi NewsPunjabi Tribune