DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰੂਸ ਨੇ ਕੀਵ ’ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਵੱਡਾ ਹਮਲਾ ਕੀਤਾ; ਤਿੰਨ ਲੋਕਾਂ ਦੀ ਮੌਤ, 24 ਜ਼ਖਮੀ

ਰੂਸ ਨੇ ਵੀਰਵਾਰ ਤੜਕੇ ਯੂਕਰੇਨ ਦੀ ਰਾਜਧਾਨੀ ਕੀਵ 'ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਵੱਡਾ ਹਮਲਾ ਕੀਤਾ, ਜਿਸ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 24 ਹੋਰ ਜ਼ਖਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕੀਵ ਦੇ ਸ਼ਹਿਰੀ...
  • fb
  • twitter
  • whatsapp
  • whatsapp
featured-img featured-img
REUTERS
Advertisement

ਰੂਸ ਨੇ ਵੀਰਵਾਰ ਤੜਕੇ ਯੂਕਰੇਨ ਦੀ ਰਾਜਧਾਨੀ ਕੀਵ 'ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਵੱਡਾ ਹਮਲਾ ਕੀਤਾ, ਜਿਸ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 24 ਹੋਰ ਜ਼ਖਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕੀਵ ਦੇ ਸ਼ਹਿਰੀ ਪ੍ਰਸ਼ਾਸਨ ਦੇ ਮੁਖੀ ਤੈਮੂਰ ਤਕਾਚੇਨਕੋ ਨੇ ਸ਼ੁਰੂਆਤੀ ਜਾਣਕਾਰੀ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਮ੍ਰਿਤਕਾਂ ਵਿੱਚ 14 ਸਾਲਾ ਲੜਕੀ ਵੀ ਸ਼ਾਮਲ ਹੈ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।

ਤਕਾਚੇਨਕੋ ਨੇ ਦੱਸਿਆ ਕਿ ਡਾਰਨੀਤਸਕੀ ਸੂਬੇ ਵਿੱਚ ਇੱਕ ਪੰਜ ਮੰਜ਼ਿਲਾ ਰਿਹਾਇਸ਼ੀ ਇਮਾਰਤ 'ਤੇ ਸਿੱਧਾ ਹਮਲਾ ਹੋਇਆ। ਉਨ੍ਹਾਂ ਕਿਹਾ, "ਸਭ ਕੁਝ ਤਬਾਹ ਹੋ ਗਿਆ ਹੈ।" ਮੱਧ ਕੀਵ ਵਿੱਚ ਹਮਲੇ ਕਾਰਨ ਇੱਕ ਮੁੱਖ ਸੜਕ 'ਤੇ ਟੁੱਟੇ ਹੋਏ ਸ਼ੀਸ਼ੇ ਦੇ ਟੁਕੜੇ ਖਿੱਲਰ ਗਏ।

Advertisement

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਿਚਕਾਰ ਯੂਕ੍ਰੇਨ ਵਿੱਚ ਤਿੰਨ ਸਾਲਾਂ ਤੋਂ ਚੱਲ ਰਹੀ ਜੰਗ ਨੂੰ ਖਤਮ ਕਰਨ 'ਤੇ ਚਰਚਾ ਕਰਨ ਲਈ ਇਸ ਮਹੀਨੇ ਦੇ ਸ਼ੁਰੂ ਵਿੱਚ ਹੋਈ ਬੈਠਕ ਤੋਂ ਬਾਅਦ ਵੀਰਵਾਰ ਨੂੰ ਹੋਇਆ ਹਮਲਾ ਕੀਵ 'ਤੇ ਰੂਸ ਦੁਆਰਾ ਕੀਤਾ ਗਿਆ ਪਹਿਲਾ ਵੱਡਾ ਡਰੋਨ ਅਤੇ ਮਿਜ਼ਾਈਲ ਹਮਲਾ ਹੈ।

ਹਾਲਾਂਕਿ, ਉਸ ਬੈਠਕ ਤੋਂ ਤੁਰੰਤ ਬਾਅਦ ਜੰਗ ਖਤਮ ਕਰਨ ਲਈ ਕੂਟਨੀਤਕ ਯਤਨ ਤੇਜ਼ ਹੋ ਗਏ, ਪਰ ਅਗਲੇ ਕਦਮਾਂ ਬਾਰੇ ਬਹੁਤ ਘੱਟ ਜਾਣਕਾਰੀ ਸਾਹਮਣੇ ਆਈ ਹੈ।

ਯੂਕ੍ਰੇਨੀ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਉਮੀਦ ਜਤਾਈ ਹੈ ਕਿ ਜੇਕਰ ਪੁਤਿਨ ਜੰਗ ਖਤਮ ਕਰਨ ਪ੍ਰਤੀ ਗੰਭੀਰਤਾ ਨਹੀਂ ਦਿਖਾਉਂਦੇ ਹਨ, ਤਾਂ ਰੂਸੀ ਅਰਥਚਾਰੇ ਨੂੰ ਕਮਜ਼ੋਰ ਕਰਨ ਲਈ ਅਮਰੀਕਾ ਹੋਰ ਸਖ਼ਤ ਪਾਬੰਦੀਆਂ ਲਗਾਏਗਾ।

Advertisement
×