ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਟਰੰਪ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨੂੰ ਦੱਸਿਆ ‘ਪਾਗਲ’

ਅਮਰੀਕੀ ਸਦਰ ਨੇ ਚੇਤਾਵਨੀ ਦਿੱਤੀ ਕਿ ਰੂਸ ਆਪਣੇ ਪਤਨ ਵੱਲ ਵੱਧ ਰਿਹੈ
Advertisement
ਵਾਸ਼ਿੰਗਟਨ, 26 ਮਈ

Trump calls Putin 'absolutely crazy' ਰੂਸ ਵੱਲੋਂ ਲਗਾਤਾਰ ਤੀਜੀ ਰਾਤ ਕੀਵ ਤੇ ਹੋਰਨਾਂ ਯੂਕਰੇਨੀ ਸ਼ਹਿਰਾਂ ’ਤੇ ਕੀਤੇ ਡਰੋਨ ਤੇ ਮਿਜ਼ਾਈਲ ਹਮਲਿਆਂ ਦੇ ਮੱਦੇਨਜ਼ਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਉਹ ‘ਪੂਰੀ ਤਰ੍ਹਾਂ ਪਾਗਲ ਹੋ ਗਿਆ’ ਹੈ। ਟਰੰਪ ਨੇ ਐਤਵਾਰ ਰਾਤੀਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਵਿਚ ਲਿਖਿਆ, ‘‘ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਮੇਰੇ ਹਮੇਸ਼ਾ ਬਹੁਤ ਚੰਗੇ ਰਿਸ਼ਤੇ ਰਹੇ ਹਨ, ਪਰ ਉਨ੍ਹਾਂ ਨੂੰ ਕੁਝ ਹੋ ਗਿਆ ਹੈ। ਉਹ ਬਿਲਕੁਲ ਪਾਗਲ ਹੋ ਗਏ ਹਨ।’’ ਅਮਰੀਕੀ ਸਦਰ ਨੇ ਕਿਹਾ ਕਿ ਪੂਤਿਨ ‘ਬਹੁਤ ਸਾਰੇ ਲੋਕਾਂ ਦੀ ਬੇਵਜ੍ਹਾ ਜਾਨ ਲੈ ਰਹੇ ਹਨ।’’ ਉਨ੍ਹਾਂ ਕਿਹਾ ਕਿ ‘ਬਿਨਾਂ ਕਿਸੇ ਕਾਰਨ ਯੂਕਰੇਨੀ ਸ਼ਹਿਰਾਂ ’ਤੇ ਮਿਜ਼ਾਈਲ ਤੇ ਡਰੋਨ ਦਾਗੇ ਜਾ ਰਹੇ ਹਨ।’’

Advertisement

ਰੂਸ ਨੇ ਯੂਕਰੇਨ ਦੀ ਰਾਜਧਾਨੀ ਕੀਵ ਤੇ ਦੇਸ਼ ਦੇ ਹੋਰਨਾਂ ਖੇਤਰਾਂ ਵਿਚ ਡਰੋਨ ਤੇ ਮਿਜ਼ਾਈਲ ਨਾਲ ਵੱਡੇ ਪੈਮਾਨੇ ’ਤੇ ਹਮਲਾ ਕੀਤਾ, ਜਿਸ ਵਿਚ ਘੱਟੋ ਘੱਟ 12 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖ਼ਮੀ ਹੋ ਗਏ। ਯੂਕਰੇਨੀ ਅਧਿਕਾਰੀਆਂ ਮੁਤਾਬਕ ਇਹ ਹਮਲਾ ਫਰਵਰੀ 2022 ਵਿਚ ਰੂਸ ਵੱਲੋਂ ਯੂਕਰੇਨ ’ਤੇ ਕੀਤੇ ਹਮਲੇ ਮਗਰੋਂ ਸਭ ਤੋਂ ਵੱਡਾ ਹਵਾਈ ਹਮਲਾ ਹੈ।

ਅਮਰੀਕੀ ਰਾਸ਼ਟਰਪਤੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੂਤਿਨ ਪੂਰੇ ਯੂਕਰੇਨ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ ਤਾਂ ਇਹ ‘ਰੂਸ ਨੂੰ ਪਤਨ ਵੱਲ ਲੈ ਜਾਵੇਗਾ!’’ ਟਰੰਪ ਨੇ ਯੂਕਰੇਨੀ ਸਦਰ ਵਲੋਦੀਮੀਰ ਜ਼ੇਲੈਂਸਕੀ ਨੂੰ ਲੈ ਕੇ ਵੀ ਨਿਰਾਸ਼ਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਉਹ ‘ਜਿਸ ਤਰ੍ਹਾਂ ਨਾਲ ਗੱਲ ਕਰ ਰਿਹਾ ਹੈ, ਉਸ ਨਾਲ ਉਹ ਆਪਣੇ ਮੁਲਕ ਨੂੰ ਕੋਈ ਫਾਇਦਾ ਨਹੀਂ ਪਹੁੰਚਾ ਰਿਹਾ।’’ ਟਰੰਪ ਨੇ ਸੋਸ਼ਲ ਮੀਡੀਆ ’ਤੇ ਲਿਖਿਆ, ‘‘ਉਨ੍ਹਾਂ ਦੇ ਮੂੰਹ ’ਚੋਂ ਨਿਕਲੀ ਹਰ ਗੱਲ ਮੁਸ਼ਕਲਾਂ ਪੈਦਾ ਕਰਦੀ ਹੈ। ਮੈਨੂੰ ਇਹ ਪਸੰਦ ਨਹੀਂ ਹੈ ਤੇ ਚੰਗਾ ਹੋਵੇਗਾ ਜੇਕਰ ਇਸ ਨੂੰ ਰੋਕਿਆ ਜਾਵੇ।’’ -ਏਪੀ

 

 

Advertisement
Tags :
Trump calls Putin 'absolutely crazy' amid escalating Russian offensive in Ukraine
Show comments