ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Salman Khan: ਮੁੰਬਈ ਪੁਲੀਸ ਹੈਲਪਲਾਈਨ ’ਤੇ ਸਲਮਾਨ ਖਾਨ ਲਈ ਧਮਕੀ ਭਰਿਆ ਸੁਨੇਹਾ, ਮਾਮਲਾ ਦਰਜ

ਮੁੰਬਈ, 14 ਅਪਰੈਲ Salman Khan:  ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲੀਸ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਇਕ ਸੁਨੇਹਾ ਮਿਲਿਆ ਹੈ ਅਤੇ ਇਸ ਸਬੰਧ ਵਿਚ ਇਕ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ...
Advertisement

ਮੁੰਬਈ, 14 ਅਪਰੈਲ

Salman Khan:  ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲੀਸ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਇਕ ਸੁਨੇਹਾ ਮਿਲਿਆ ਹੈ ਅਤੇ ਇਸ ਸਬੰਧ ਵਿਚ ਇਕ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਟ੍ਰੈਫਿਕ ਪੁਲੀਸ ਦੀ ਵਟਸਐਪ ਹੈਲਪਲਾਈਨ 'ਤੇ ਪ੍ਰਾਪਤ ਹੋਏ ਸੁਨੇਹੇ ਵਿੱਚ ਅਦਾਕਾਰ ਦੀ ਕਾਰ ਨੂੰ ਉਡਾਉਣ ਅਤੇ ਉਸਦੇ ਘਰ ਵਿਚ ਦਾਖਲ ਹੋ ਕੇ ਉਸਨੂੰ ਕੁੱਟਣ ਦੀ ਧਮਕੀ ਦਿੱਤੀ। ਸੀਨੀਅਰ ਅਧਿਕਾਰੀਆਂ ਨੂੰ ਸੂਚਨਾ ਦੇਣ ਉਪਰੰਤ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ।

Advertisement

ਅਧਿਕਾਰੀ ਨੇ ਅੱਗੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ। ਟ੍ਰੈਫਿਕ ਪੁਲੀਸ ਹੈਲਪਲਾਈਨ ਨੂੰ ਹਾਲ ਹੀ ਵਿਚ 59 ਸਾਲਾ ਅਦਾਕਾਰ ਨੂੰ ਨਿਸ਼ਾਨਾ ਬਣਾਉਣ ਵਾਲੇ ਕਈ ਧਮਕੀ ਭਰੇ ਸੁਨੇਹੇ ਮਿਲੇ ਹਨ। -ਪੀਟੀਆਈ

Advertisement
Tags :
Salman KhanSalman Khan Gets Death Threat Again