DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Sambhal Violence: 7 ​​ਐਫਆਈਆਰ ਦਰਜ, 27 ਲੋਕ ਗ੍ਰਿਫ਼ਤਾਰ

ਸੰਭਲ, 27 ਨਵੰਬਰ Sambhal Violence:  ਮੁਰਾਦਾਬਾਦ ਦੇ ਡਿਵੀਜ਼ਨਲ ਕਮਿਸ਼ਨਰ ਅੰਜਨਿਆ ਕੁਮਾਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀ ਮੁਗਲ ਕਾਲ ਦੀ ਮਸਜਿਦ ਦੇ ਸਰਵੇਖਣ ਨੂੰ ਲੈ ਕੇ ਹੰਗਾਮਾ ਅਤੇ ਪੱਥਰਬਾਜ਼ੀ ਦੀ ਘਟਨਾ ਤੋਂ ਬਾਅਦ ਸੰਭਲ ਹਿੰਸਾ ਵਿੱਚ 27 ਲੋਕਾਂ ਨੂੰ ਗ੍ਰਿਫਤਾਰ...
  • fb
  • twitter
  • whatsapp
  • whatsapp
featured-img featured-img
(PTI Photo)
Advertisement

ਸੰਭਲ, 27 ਨਵੰਬਰ

Sambhal Violence:  ਮੁਰਾਦਾਬਾਦ ਦੇ ਡਿਵੀਜ਼ਨਲ ਕਮਿਸ਼ਨਰ ਅੰਜਨਿਆ ਕੁਮਾਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀ ਮੁਗਲ ਕਾਲ ਦੀ ਮਸਜਿਦ ਦੇ ਸਰਵੇਖਣ ਨੂੰ ਲੈ ਕੇ ਹੰਗਾਮਾ ਅਤੇ ਪੱਥਰਬਾਜ਼ੀ ਦੀ ਘਟਨਾ ਤੋਂ ਬਾਅਦ ਸੰਭਲ ਹਿੰਸਾ ਵਿੱਚ 27 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸੱਤ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 74 ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ ਅਤੇ ਬਾਕੀਆਂ ਦੀ ਪਛਾਣ ਲਈ ਪ੍ਰਕਿਰਿਆ ਜਾਰੀ ਹੈ। ਅੰਜਨਿਆ ਕੁਮਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਖੇਤਰ ਵਿੱਚ ਸਥਿਤੀ ਨੂੰ ਆਮ ਬਣਾਉਣਾ ਹੈ।

ਸਿੰਘ ਨੇ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਇਸ ਮਾਮਲੇ ਸਬੰਧੀ ਬੇਬੁਨਿਆਦ ਬਿਆਨ ਦੇਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ।

Advertisement

ਇਸ ਤੋਂ ਪਹਿਲਾਂ ਸਿੰਘ ਨੇ ਸੋਮਵਾਰ ਨੂੰ ਪੁਸ਼ਟੀ ਕੀਤੀ ਸੀ ਕਿ ਸੰਭਲ ਕਾਂਡ ਦੇ ਦੋਸ਼ੀਆਂ ਵਿੱਚ ਸਮਾਜਵਾਦੀ ਪਾਰਟੀ (ਸਪਾ) ਦਾ ਇੱਕ ਸੰਸਦ ਮੈਂਬਰ ਅਤੇ ਇੱਕ ਸਥਾਨਕ ਵਿਧਾਇਕ ਦਾ ਪੁੱਤਰ ਸ਼ਾਮਲ ਹੈ।

ਇਸ ਦੌਰਾਨ ਸੰਭਲ ਦੇ ਐਸਪੀ ਕ੍ਰਿਸ਼ਨ ਕੁਮਾਰ ਬਿਸ਼ਨੋਈ ਨੇ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਕਰੀਬ 800 ਲੋਕਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ। ਹਿੰਸਾ ਲਈ ਐਸਪੀ ਬਿਸ਼ਨੋਈ ਨੇ ਇਹ ਵੀ ਕਿਹਾ ਕਿ ਜ਼ਿਆ ਉਰ ਰਹਿਮਾਨ ਬਰਕ ਅਤੇ ਸੋਹੇਲ ਇਕਬਾਲ ਨੂੰ ਕਥਿਤ ਤੌਰ 'ਤੇ ਹਿੰਸਾ ਲਈ ਭੜਕਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਏਐੱਨਆਈ

Advertisement
×