ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਾਣਹਾਨੀ ਮਾਮਲੇ ਵਿਚ ਸੰਜੇ ਰਾਊਤ ਨੂੰ 15 ਦਿਨ ਦੀ ਸਜ਼ਾ

ਮੁੰਬਈ, 26 ਸਤੰਬਰ ਭਾਜਪਾ ਆਗੂ ਕਿਰੀਟ ਸੋਮਈਆ ਦੀ ਪਤਨੀ ਮੇਧਾ ਸੋਮਈਆ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿਚ ਮੁੰਬਈ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਸ਼ਿਵਸੈਨਾ (ਯੂਬੀਟੀ) ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ 15 ਦਿਨਾਂ ਦੀ ਸਾਧਾਰਾਨ ਜੇਲ੍ਹ ਦੀ ਸਜ਼ਾ ਸੁਣਾਈ ਹੈ।...
Advertisement

ਮੁੰਬਈ, 26 ਸਤੰਬਰ

ਭਾਜਪਾ ਆਗੂ ਕਿਰੀਟ ਸੋਮਈਆ ਦੀ ਪਤਨੀ ਮੇਧਾ ਸੋਮਈਆ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿਚ ਮੁੰਬਈ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਸ਼ਿਵਸੈਨਾ (ਯੂਬੀਟੀ) ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ 15 ਦਿਨਾਂ ਦੀ ਸਾਧਾਰਾਨ ਜੇਲ੍ਹ ਦੀ ਸਜ਼ਾ ਸੁਣਾਈ ਹੈ। ਮੈਟਰੋਪੋਲੀਟਨ ਮੈਜੀਸਟ੍ਰੇਟ ਨੇ ਰਾਜ ਸਭਾ ਮੈਂਬਰ ਰਾਊਤ ਨੂੰ ਭਾਰਤੀ ਦੰਡਾਵਲੀ ਦੀ ਧਾਰਾ 500 (ਮਾਣਹਾਨੀ ਦੀ ਸਜ਼ਾ) ਦੇ ਤਹਿਤ ਦੋਸ਼ੀ ਠਹਿਰਾਇਆ ਅਤੇ ਉਸ ’ਤੇ 25,000 ਰੁਪਏ ਦਾ ਜੁਰਮਾਨਾ ਵੀ ਲਗਾਇਆ।

Advertisement

ਮੇਧਾ ਸੋਮਈਆ ਨੇ ਵਕੀਲ ਵਿਵੇਕਾਨੰਦ ਗੁਪਤਾ ਰਾਹੀਂ ਦਾਇਰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਏ ਸਨ ਕਿ ਰਾਊਤ ਨੇ ਉਸਦੇ (ਮੇਧਾ) ਅਤੇ ਉਸਦੇ ਪਤੀ ਖ਼ਿਲਾਫ਼ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਅਪਮਾਨਜਨਕ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਰਾਊਤ ਨੇ ਉਨ੍ਹਾਂ ’ਤੇ ਮੀਰਾ ਭਾਈਦਰ ਨਗਰ ਨਿਗਮ ਦੇ ਅਧਿਕਾਰ ਖੇਤਰ ਦੇ ਅਧੀਨ ਕੁਝ ਜਨਤਕ ਪਖਾਨਿਆਂ ਦੇ ਨਿਰਮਾਣ ਅਤੇ ਸਾਂਭ-ਸੰਭਾਲ ਲਈ 100 ਕਰੋੜ ਰੁਪਏ ਦੇ ਘੁਟਾਲੇ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। -ਪੀਟੀਆਈ

Advertisement
Show comments