Farmers Meet with Centre ਕੇਂਦਰ ਤੇ ਕਿਸਾਨਾਂ ਦਰਮਿਆਨ ਦੂਜੇ ਗੇੜ ਦੀ ਗੱਲਬਾਤ 22 ਨੂੰ ਚੰਡੀਗੜ੍ਹ ਵਿਚ
‘ਮਗਸਿਪਾ’ ਵਿਚ ਹੋਣ ਵਾਲੀ ਬੈਠਕ ਵਿਚ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਹੋਣਗੇ ਸ਼ਾਮਲ
Advertisement
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 19 ਫਰਵਰੀ
Advertisement
Farmers Meet ਕਿਸਾਨਾਂ ਤੇ ਕੇਂਦਰ ਸਰਕਾਰ ਦਰਮਿਆਨ ਦੂਜੇ ਗੇੜ ਦੀ ਗੱਲਬਾਤ 22 ਫਰਵਰੀ ਨੂੰ ਚੰਡੀਗੜ੍ਹ ਦੇ ਸੈਕਟਰ 26 ‘ਮਗਸਿਪਾ’ ਵਿਚ ਸ਼ਾਮੀਂ 6 ਵਜੇ ਹੋਵੇਗੀ। ਬੈਠਕ ਵਿਚ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਸ਼ਾਮਲ ਹੋਣਗੇ। ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਨੇ ਕੇਂਦਰ ਸਰਕਾਰ ਵੱਲੋਂ ਦੂਜੇ ਗੇੜ ਦੀ ਗੱਲਬਾਤ ਲਈ ਸੱਦਾ ਪੱਤਰ ਮਿਲਣ ਦਾ ਦਾਅਵਾ ਕੀਤਾ ਹੈ।
Advertisement
ਇਸ ਤੋਂ ਪਹਿਲਾਂ 14 ਫਰਵਰੀ ਨੂੰ ਪਹਿਲੇ ਗੇੜ ਦੀ ਬੈਠਕ ਵੀ ‘ਮਗਸਿਪਾ’ ਵਿਚ ਹੋਈ ਸੀ। ਹਾਲਾਂਕਿ ਉਦੋਂ ਕੇਂਦਰ ਮੰਤਰੀ ਸ਼ਿਵਰਾਜ ਚੌਹਾਨ ਆਪਣੇ ਕਿਸੇ ਨਿੱਜੀ ਰੁਝੇਵੇਂ ਕਰਕੇ ਗੈਰਹਾਜ਼ਰ ਰਹੇ ਸਨ। ਉਸ ਮੌਕੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਗੱਲਬਾਤ ਕੀਤੀ ਸੀ। ਬੈਠਕ ਵਿਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਸ਼ਾਮਲ ਹੋਏ ਸਨ। ਕਿਸਾਨਾਂ ਨੇ ਗੱਲਬਾਤ ਨੂੰ ਸਕਾਰਾਤਮਕ ਦੱਸਿਆ ਸੀ।
Advertisement
×