ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੀਨੀਅਰ ਅਕਾਲੀ ਆਗੂ ਸੋਹਨ ਸਿੰਘ ਠੰਡਲ ਭਾਜਪਾ ’ਚ ਸ਼ਾਮਲ; ਚੱਬੇਵਾਲ ਤੋਂ ਹੋ ਸਕਦੇ ਨੇ ਉਮੀਦਵਾਰ

ਅਕਾਲੀ ਸਰਕਾਰ ਮੌਕੇ ਰਹਿ ਚੁੱਕੇ ਹਨ ਮੰਤਰੀ
Advertisement

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 24 ਅਕਤੂਬਰ

Advertisement

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੋਹਨ ਸਿੰਘ ਠੰਡਲ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਵੱਲੋਂ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ ਸਬੰਧੀ ਬੀਜੇਪੀ ਪੰਜਾਬ ਦੇ ‘ਐਕਸ’ ਖਾਤੇ ’ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ ਵਿਚ ਪਾਰਟੀ ਆਗੂ ਵਿਜੇ ਰੂਪਾਨੀ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਦੇ ਦਿਖਾਈ ਦੇ ਰਹੇ ਹਨ।

ਉਹ ਸੰਭਵ ਤੌਰ ’ਤੇ ਚੱਬੇਵਾਲ ਹਲਕੇ ਦੀ ਜ਼ਿਮਨੀ ਚੋਣ ਲਈ ਭਾਜਪਾ ੳ ੁਮੀਦਵਾਰ ਹੋ ਸਕਦੇ ਹਨ, ਕਿਉਂਕਿ ਉਹ 2012 ਵਿਚ ਇਸੇ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਚੁਣੇ ਗਏ ਸਨ। ਜ਼ਿਕਰਯੋਗ ਹੈ ਕਿ ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਚਾਰ ਹਲਕਿਆਂ ਦੀਆਂ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਹੁਣ ਤੱਕ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪੈਂਦੇ ਰਾਖਵਾਂ ਹਲਕਾ ਚੱਬੇਵਾਲ ਤੋਂ ਉਮੀਦਵਾਰ ਨਹੀਂ ਐਲਾਨਿਆ ਹੈ। ਪਾਰਟੀ ਨੇ ਜ਼ਿਮਨੀ ਚੋਣ ਵਾਲੇ ਬਾਕੀ ਤਿੰਨ ਹਲਕਿਆਂ ਗਿੱਦੜਬਾਹਾ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਤੋਂ ਪਹਿਲਾਂ ਹੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Advertisement
Show comments