DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ

ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਆਖਰੀ ਸਾਹ ਲਏ, ਫੇਫੜਿਆਂ ਦੀ ਲਾਗ ਤੋਂ ਸਨ ਪੀੜਤ
  • fb
  • twitter
  • whatsapp
  • whatsapp
Advertisement

ਚਰਨਜੀਤ ਭੁੱਲਰ/ਜੋਗਿੰਦਰ ਸਿੰਘ ਮਾਨ

ਚੰਡੀਗੜ੍ਹ/ਮਾਨਸਾ, 28 ਮਈ

Advertisement

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ(89) ਦਾ ਦੇਹਾਂਤ ਹੋ ਗਿਆ ਹੈ। ਉਹ ਫੇਫੜਿਆਂ ਦੀ ਇਨਫੈਕਸ਼ਨ ਤੋਂ ਪੀੜਤ ਸਨ ਅਤੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ। ਅਕਾਲੀ ਆਗੂ ਦੇ ਅਕਾਲ ਚਲਾਣੇ ਸਬੰਧੀ ਖ਼ਬਰ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਮਾਨਸਾ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਨਾਲ ਸਾਂਝੀ ਕੀਤੀ ਹੈ। ਸਾਲ 2019 ਵਿੱਚ ਉਨ੍ਹਾਂ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹ ਸ੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਵੀ ਰਹਿ ਚੁੱਕੇ ਸਨ। ਸ੍ਰੀ ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਦੇ ਕੱਦਾਵਰ ਨੇਤਾਵਾਂ ’ਚੋਂ ਇੱਕ ਸਨ ਜਿਨ੍ਹਾਂ ਦੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨਾਲ ਲੰਮੀ ਸਿਆਸੀ ਯਾਤਰਾ ਰਹੀ ਹੈ।

ਢੀਂਡਸਾ ਵਾਜਪਾਈ ਸਰਕਾਰ ਵਿੱਚ 2000 ਤੋਂ ਸਾਲ 2004 ਤੱਕ ਕੇਂਦਰੀ ਮੰਤਰੀ ਰਹੇ। ਉਨ੍ਹਾਂ ਦਾ ਪੰਜਾਬ ਵਿਧਾਨ ਸਭਾ ’ਚ ਲੰਮਾ ਤਜਰਬਾ ਰਿਹਾ। ਸੰਗਰੂਰ ਜ਼ਿਲ੍ਹੇ ਦੇ ਪਿੰਡ ਉਭਾਵਾਲ ਵਿੱਚ ਜਨਮੇ ਢੀਂਡਸਾ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੀ ਸਟੂਡੈਂਟ ਕੌਂਸਲ ਦੇ ਸਕੱਤਰ ਵੀ ਚੁਣੇ ਗਏ ਸਨ। ਤਤਕਾਲੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਢੀਂਡਸਾ ਨੂੰ 11 ਮਾਰਚ 2019 ਨੂੰ ਰਾਸ਼ਟਰਪਤੀ ਭਵਨ ਵਿੱਚ ਪਦਮ ਭੂਸ਼ਨ ਨਾਲ ਸਨਮਾਨਿਆ ਸੀ।

ਢੀਂਡਸਾ ਨੇ 1972 ਵਿੱਚ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤ ਕੇ ਪੰਜਾਬ ਵਿਧਾਨ ਸਭਾ ਵਿੱਚ ਪੈਰ ਪਾਇਆ ਸੀ। ਉਸ ਮਗਰੋਂ ਉਨ੍ਹਾਂ ਨੇ ਹਰਚੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਸੀ। ਫਿਰ ਉਨ੍ਹਾਂ ਨੇ ਅਕਾਲੀ ਉਮੀਦਵਾਰ ਵਜੋਂ ਸੁਨਾਮ ਹਲਕੇ ਤੋਂ ਜਿੱਤ ਹਾਸਲ ਕੀਤੀ ਅਤੇ ਰਾਜ ਮੰਤਰੀ ਬਣੇ ਸਨ। 1980 ਵਿੱਚ ਉਹ ਸੰਗਰੂਰ ਹਲਕੇ ਤੋਂ ਚੋਣ ਜਿੱਤੇ ਅਤੇ 1985 ਵਿੱਚ ਸੁਨਾਮ ਹਲਕੇ ਤੋਂ ਮੁੜ ਚੋਣ ਜਿੱਤੇ ਸਨ। ਉਨ੍ਹਾਂ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਵੀ ਜਿੱਤ ਹਾਸਲ ਕਰਕੇ 14ਵੀਂ ਲੋਕ ਸਭਾ ਵਿੱਚ ਨੁਮਾਇੰਦਗੀ ਕੀਤੀ। ਉਹ ਸਾਲ 1998 ਤੋਂ 2004 ਤੱਕ ਰਾਜ ਸਭਾ ਮੈਂਬਰ ਵੀ ਰਹੇ। ਪਿਛਲੇ ਸਮੇਂ ਦੌਰਾਨ ਉਹ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਗਏ ਸਨ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੀ ਬਣਾਇਆ।

Advertisement
×