DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸ਼੍ਰੋਮਣੀ ਕਮੇਟੀ ਦਾ ਵੈੱਬ ਚੈਨਲ ਸ਼ੁਰੂ; ਗੁਰਬਾਣੀ ਦਾ ਪ੍ਰਸਾਰਨ 24 ਤੋਂ

ਟ੍ਰਬਿਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 23 ਜੁਲਾਈ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਪ੍ਰਸਾਰਨ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਵੈੱਬ ਚੈਨਲ ਆਰੰਭ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੈਪਟਾਪ ਰਾਹੀਂ...

  • fb
  • twitter
  • whatsapp
  • whatsapp
featured-img featured-img
ਸ਼੍ਰੋਮਣੀ ਕਮੇਟੀ ਦਾ ਵੈੱਬ ਚੈਨਲ ਆਰੰਭ ਕਰਵਾਉਂਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ।
Advertisement

ਟ੍ਰਬਿਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 23 ਜੁਲਾਈ

Advertisement

ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਪ੍ਰਸਾਰਨ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਵੈੱਬ ਚੈਨਲ ਆਰੰਭ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੈਪਟਾਪ ਰਾਹੀਂ ਇਸ ਚੈਨਲ ਨੂੰ ਲਾਂਚ ਕੀਤਾ। ਇਸ ਦਾ ਸਿੱਧਾ ਪ੍ਰਸਾਰਨ ਕੁਝ ਸਮੇਂ ਲਈ ਦਿਖਾਇਆ ਗਿਆ। ਇਹ ਚੈਨਲ ਭਲਕੇ 24 ਜੁਲਾਈ ਤੋਂ ਗੁਰਬਾਣੀ ਤੇ ਕੀਰਤਨ ਦਾ ਪ੍ਰਸਾਰਨ ਆਰੰਭ ਕਰੇਗਾ। ਚੈਨਲ ਦੀ ਆਰੰਭਤਾ ਗੁਰਮਤਿ ਰਵਾਇਤ ਅਨੁਸਾਰ ਸ੍ਰੀ ਆਖੰਡ ਪਾਠ ਦੇ ਭੋਗ ਪਾ ਕੇ ਕੀਤੀ ਗਈ। ਮਗਰੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ ਸਮਾਗਮ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਚੈਨਲ ਦੀ ਆਰੰਭਤਾ ਮੌਕੇ ਸੰਗਤ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਜਲਦੀ ਹੀ ਆਪਣਾ ਸੈਟੇਲਾਈਟ ਚੈਨਲ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਖ਼ੁਲਾਸਾ ਕੀਤਾ ਕਿ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਤੱਕ ਪੀਟੀਸੀ ਵੱਲੋਂ ਪਹਿਲਾਂ ਵਾਂਗ ਹੀ ਗੁਰਬਾਣੀ ਦੇ ਕੀਰਤਨ ਦਾ ਪ੍ਰਸਾਰਨ ਜਾਰੀ ਰੱਖਿਆ ਜਾਵੇਗਾ।

Advertisement

Advertisement
×