ਪੈਨਸਿਲਵੇਨੀਆ ਦੀ ਲਿੰਕਨ ਯੂਨੀਵਰਸਿਟੀ ਵਿੱਚ ਗੋਲੀਬਾਰੀ, 7 ਜ਼ਖ਼ਮੀ
ਅਮਰੀਕਾ ਵਿੱਚ ਸ਼ਨਿੱਚਰਵਾਰ ਰਾਤ ਨੂੰ ਪੈਨਸਿਲਵੇਨੀਆ ਦੀ ਲਿੰਕਨ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਵਿੱਚ ਘੱਟੋ-ਘੱਟ ਸੱਤ ਲੋਕ ਜ਼ਖ਼ਮੀ ਹੋ ਗਏ।
ਚੈਸਟਰ ਕਾਉਂਟੀ ਜ਼ਿਲ੍ਹਾ ਅਟਾਰਨੀ ਦੇ ਦਫ਼ਤਰ ਨੇ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀ (Law enforcement) ਮੌਕੇ 'ਤੇ ਪਹੁੰਚ ਗਏ ਹਨ ਅਤੇ ਕਾਰਵਾਈ ਦੀ ਸਰਗਰਮੀ ਨਾਲ ਜਾਂਚ ਕਰ ਰਹੇ ਹਨ। ਪੀੜਤਾਂ ਦੀ ਹਾਲਤ ਸਮੇਤ ਗੋਲੀਬਾਰੀ ਬਾਰੇ ਹੋਰ ਕੋਈ ਵੇਰਵਾ ਤੁਰੰਤ ਉਪਲਬਧ ਨਹੀਂ ਸੀ। ਅਧਿਕਾਰੀਆਂ ਨੇ ਲੋਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਲਈ ਕਿਹਾ।
ਪੈਨਸਿਲਵੇਨੀਆ ਦੇ ਗਵਰਨਰ ਜੋਸ਼ ਸ਼ਾਪੀਰੋ ਨੇ X 'ਤੇ ਕਿਹਾ ਕਿ ਉਨ੍ਹਾਂ ਨੂੰ ਗੋਲੀਬਾਰੀ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੇ ਯੂਨੀਵਰਸਿਟੀ ਅਤੇ ਸਥਾਨਕ ਕਾਨੂੰਨ ਲਾਗੂ ਕਰਨ ਵਾਲਿਆਂ ਨੂੰ ਆਪਣੇ ਪ੍ਰਸ਼ਾਸਨ ਦਾ ਪੂਰਾ ਸਮਰਥਨ ਦੇਣ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਕਿਹਾ, “ਲੋਰੀ ਅਤੇ ਮੇਰੇ ਨਾਲ ਲਿੰਕਨ ਯੂਨੀਵਰਸਿਟੀ ਭਾਈਚਾਰੇ ਲਈ ਅਰਦਾਸ ਕਰੋ।”
ਆਕਸਫੋਰਡ ਵਿੱਚ ਸਥਿਤ ਲਿੰਕਨ, ਇੱਕ ਇਤਿਹਾਸਕ ਤੌਰ 'ਤੇ ਅਫ਼ਰੀਕੀ-ਅਮਰੀਕੀ ਯੂਨੀਵਰਸਿਟੀ (historically Black university) ਹੈ, ਜੋ ਫਿਲਾਡੇਲਫੀਆ ਤੋਂ ਲਗਪਗ 70 ਕਿਲੋਮੀਟਰ ਦੱਖਣ-ਪੱਛਮ ਵਿੱਚ ਹੈ। (ਏ.ਪੀ.)
