ਨਵੀਂ ਦਿੱਲੀ, 11 ਅਗਸਤ
ਦਿੱਲੀ ਦੀ ਇੱਕ ਅਦਾਲਤ ਨੇ ਅੱਜ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ ਬੰਗਸ਼ ਹੱਤਿਆ ਕਾਂਡ ਦੇ ਮਾਮਲੇ ’ਚ ਮੁਲਜ਼ਮ ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੂੰ ਦੋਸ਼ ਪੱਤਰ ਸਮੇਤ ਸੀਬੀਆਈ ਵੱਲੋਂ ਸੌਂਪੇ ਗਏ ਦਸਤਾਵੇਜ਼ਾਂ ਦੀ ਜਾਂਚ ਕਰਨ ਲਈ 10 ਦਿਨ ਦਾ ਸਮਾਂ ਦਿੱਤਾ ਹੈ। ਵਧੀਕ ਮੁੱਖ ਮੈਟਰੋਪੌਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ ਨੇ ਟਾਈਟਲਰ ਦੇ ਵਕੀਲ ਵੱਲੋਂ ਦਾਇਰ ਇੱਕ ਅਰਜ਼ੀ ’ਤੇ ਹੁਕਮ ਪਾਸ ਕੀਤਾ। -ਪੀਟੀਆਈ