ਸਿਸੋਦੀਆ ਬਿਮਾਰ ਪਤਨੀ ਤੋਂ ਮਿਲਣ ਲਈ ਘਰ ਪਹੁੰਚੇ
ਨਵੀਂ ਦਿੱਲੀ, 11 ਨਵੰਬਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਦਾਲਤ ਤੋਂ ਇਜਾਜ਼ਤ ਮਿਲਣ ਮਗਰੋਂ ਅੱਜ ਆਪਣੀ ਬਿਮਾਰ ਪਤਨੀ ਨੂੰ ਮਿਲਣ ਵਾਸਤੇ ਤਿਹਾੜ ਜੇਲ੍ਹ ਤੋਂ ਆਪਣੇ ਘਰ ਪਹੁੰਚੇ। ਕਥਤਿ ਸ਼ਰਾਬ ਘੁਟਾਲਾ ਮਾਮਲੇ ਵਿੱਚ ਸਿਸੋਦੀਆ ਤਿਹਾੜ ਜੇਲ੍ਹ ਵਿੱਚ ਬੰਦ...
Advertisement
ਨਵੀਂ ਦਿੱਲੀ, 11 ਨਵੰਬਰ
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਦਾਲਤ ਤੋਂ ਇਜਾਜ਼ਤ ਮਿਲਣ ਮਗਰੋਂ ਅੱਜ ਆਪਣੀ ਬਿਮਾਰ ਪਤਨੀ ਨੂੰ ਮਿਲਣ ਵਾਸਤੇ ਤਿਹਾੜ ਜੇਲ੍ਹ ਤੋਂ ਆਪਣੇ ਘਰ ਪਹੁੰਚੇ। ਕਥਤਿ ਸ਼ਰਾਬ ਘੁਟਾਲਾ ਮਾਮਲੇ ਵਿੱਚ ਸਿਸੋਦੀਆ ਤਿਹਾੜ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਛੇ ਘੰਟੇ ਲਈ ਆਪਣੀ ਪਤਨੀ ਤੋਂ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ। ਸਿਸੋਦੀਆ ਪੁਲੀਸ ਦੀ ਗੱਡੀ ਵਿੱਚ ਮਥੁਰਾ ਰੋਡ ਸਥਤਿ ਆਪਣੀ ਰਿਹਾਇਸ਼ ਵਿਖੇ ਸਵੇਰੇ ਕਰੀਬ 10 ਵਜੇ ਪਹੁੰਚ ਗਏ। ਉਨ੍ਹਾਂ ਦੇ ਨਾਲ ਪੁਲੀਸ ਮੁਲਾਜ਼ਮ ਵੀ ਸਨ। ਸਿਸੋਦੀਆ ਦੀ ਪਤਨੀ ‘ਮਲਟੀਪਲ ਸਕਲੈਰੋਸਿਸ’ ਤੋਂ ਪੀੜਤ ਹੈ। ਅਦਾਲਤ ਨੇ ਸਿਸੋਦੀਆ ਨੂੰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੰਦੇ ਹੋਏ ਉਨ੍ਹਾਂ ਨੂੰ ਮੀਡੀਆ ਨਾਲ ਗੱਲਬਾਤ ਨਾ ਕਰਨ ਜਾਂ ਕਿਸੇ ਵੀ ਸਿਆਸੀ ਗਤੀਵਿਧੀ ਵਿੱਚ ਸ਼ਾਮਲ ਨਾ ਹੋਣ ਦਾ ਹੁਕਮ ਦਿੱਤਾ ਹੈ। -ਪੀਟੀਆਈ
Advertisement
Advertisement