ਜਾਸੂਸੀ ਮਾਮਲਾ: ਯੂਟਿਊਬਰ ਜੋਤੀ ਮਲਹੋਤਰਾ ਦਾ ਪੁਲੀਸ ਰਿਮਾਂਡ ਚਾਰ ਦਿਨ ਵਧਾਇਆ
ਹਿਸਾਰ, 22 ਮਈ ਇੱਥੋਂ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਯੂਟਿਊਬਰ ਜੋਤੀ ਮਲਹੋਤਰਾ ਦੇ ਪੁਲੀਸ ਰਿਮਾਂਡ ਵਿੱਚ ਚਾਰ ਦਿਨ ਦਾ ਵਾਧਾ ਕੀਤਾ ਹੈ। ਇਹ ਜਾਣਕਾਰੀ ਇਕ ਪੁਲੀਸ ਬੁਲਾਰੇ ਵੱਲੋਂ ਸਾਂਝੀ ਕੀਤੀ ਗਈ ਹੈ। ਜਾਸੂਸੀ ਕਰਨ ਦੇ ਸ਼ੱਕ ਵਿਚ ਗ੍ਰਿਫਤਾਰ 33...
Advertisement
ਹਿਸਾਰ, 22 ਮਈ
ਇੱਥੋਂ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਯੂਟਿਊਬਰ ਜੋਤੀ ਮਲਹੋਤਰਾ ਦੇ ਪੁਲੀਸ ਰਿਮਾਂਡ ਵਿੱਚ ਚਾਰ ਦਿਨ ਦਾ ਵਾਧਾ ਕੀਤਾ ਹੈ। ਇਹ ਜਾਣਕਾਰੀ ਇਕ ਪੁਲੀਸ ਬੁਲਾਰੇ ਵੱਲੋਂ ਸਾਂਝੀ ਕੀਤੀ ਗਈ ਹੈ। ਜਾਸੂਸੀ ਕਰਨ ਦੇ ਸ਼ੱਕ ਵਿਚ ਗ੍ਰਿਫਤਾਰ 33 ਸਾਲਾ ਯੂਟਿਊਬਰ ਨੂੰ ਪੰਜ ਦਿਨਾਂ ਦਾ ਪੁਲੀਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।
Advertisement
ਹਿਸਾਰ ਦੀ ਰਹਿਣ ਵਾਲੀ ਜੋਤੀ ਇੱਕ ਯੂਟਿਊਬ ਚੈਨਲ "ਟ੍ਰੈਵਲ ਵਿਦ ਜੋ" ਚਲਾਉਂਦੀ ਸੀ। ਉਸ ਨੂੰ ਪਿਛਲੇ ਹਫ਼ਤੇ ਨਿਊ ਅਗਰਸੈਨ ਐਕਸਟੈਂਸ਼ਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਅਧਿਕਾਰਤ ਭੇਦ ਐਕਟ ਅਤੇ ਭਾਰਤੀ ਨਿਆਏ ਸੰਹਿਤਾ ਦੇ ਉਪਬੰਧਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। -ਪੀਟੀਆਈ
Advertisement