Sukhbir Badal: ਸੁਖਬੀਰ ਤੇ ਢੀਂਡਸਾ ਨੇ ਤਨਖ਼ਾਹ ਤਹਿਤ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ 'ਤੇ ਸੇਵਾਦਾਰ ਵਜੋਂ ਸੇਵਾ ਨਿਭਾਈ
Sukhbir Singh Badal and Sukhdev Singh Dhindsa: ਦੋਵੇਂ ਹਰਿਮੰਦਰ ਸਾਹਿਬ ਦੀ ਘੰਟਾ ਘਰ ਵਾਲੇ ਪਾਸੇ ਦਰਸ਼ਨੀ ਡਿਉੜੀ ਦੇ ਬਾਹਰ ਨੀਲਾ ਚੋਲਾ ਪਹਿਨ, ਬਰਛਾ ਲੈ ਕੇ ਤੇ ਗਲੇ 'ਚ ਤਖ਼ਤੀ ਪਾ ਕੇ ਬੈਠੇ ਰਹੇ; ਮਜੀਠੀਆ, ਚੀਮਾ ਤੇ ਗਰੇਵਾਲ ਨੇ ਕੀਤੀ ਪਖਾਨਿਆਂ ਦੀ ਸਫ਼ਾਈ
ਇਹ ਵੀ ਪੜ੍ਹੋ:
#WATCH | पंजाब: पूर्व सांसद सुखदेव सिंह ढींडसा अकाल तख्त साहिब द्वारा कल सुनाई गई धार्मिक सजा के बाद गले में पट्टिका और हाथ में भाला लेकर अमृतसर के स्वर्ण मंदिर पहुंचे।
ਜਗਤਾਰ ਸਿੰਘ ਲਾਂਬਾਅੰਮ੍ਰਿਤਸਰ, 3 ਦਸੰਬਰਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਤਨਖ਼ਾਹ ਨੂੰ ਪੂਰਾ ਕਰਨ ਵਾਸਤੇ ਮੰਗਲਵਾਰ ਸਵੇਰੇ ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਦੋਵਾਂ ਨੇ ਇੱਕ ਘੰਟਾ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਵਾਲੇ ਪਾਸੇ ਦਰਸ਼ਨੀ ਡਿਉੜੀ ਦੇ ਬਾਹਰ ਬੈਠ ਕੇ ਸੇਵਾਦਾਰ ਵਿੱਚੋਂ ਸੇਵਾ ਕੀਤੀ ਹੈ। ਦੋਵੇਂ ਹੀ ਵੀਲ੍ਹ ਚੇਅਰ 'ਤੇ ਬੈਠੇ ਹੋਏ ਸਨ ਅਤੇ ਉਨ੍ਹਾਂ ਨੇ ਸੇਵਾਦਾਰ ਵਾਲਾ ਨੀਲੇ ਰੰਗ ਦਾ ਚੋਲਾ ਪਾਇਆ ਹੋਇਆ ਸੀ ਤੇ ਹੱਥ ਵਿੱਚ ਬਰਛੇ ਫੜੇ ਹੋਏ ਸਨ। ਦੋਵਾਂ ਦੇ ਗਲੇ ਵਿੱਚ ਤਖ਼ਤੀਆਂ ਸਨ।#WATCH | पंजाब: शिरोमणि अकाली दल के अध्यक्ष सुखबीर सिंह बादल अकाल तख्त साहिब द्वारा कल उन्हें सुनाई गई धार्मिक सजा के बाद गले में पट्टिका लटकाए अमृतसर के स्वर्ण मंदिर पहुंचे।
सजा में स्वर्ण मंदिर में 'सेवादार' के रूप में काम करने और बर्तन तथा जूते साफ करने का निर्देश शामिल है।… pic.twitter.com/BXLEagNFnm
— ANI_HindiNews (@AHindinews) December 3, 2024
सजा में स्वर्ण मंदिर में 'सेवादार' के रूप में काम करने और बर्तन और जूते साफ करने का निर्देश शामिल है।
अकाल… pic.twitter.com/XwFbKvU1Cw
— ANI_HindiNews (@AHindinews) December 3, 2024
Advertisementਇਨ੍ਹਾਂ ਤੋਂ ਇਲਾਵਾ ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਆਦੇਸ਼ ਪ੍ਰਤਾਪ ਸਿੰਘ ਕੈਰੋਂ ਤੇ ਹੋਰਨਾਂ ਨੂੰ ਵੀ ਇੱਕ ਦਿਨ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਵਿੱਚ ਸੰਗਤ ਦੇ ਜੂਠੇ ਬਰਤਨ ਸਾਫ ਕਰਨ, ਜੋੜੇ ਝਾੜਨ, ਕੀਰਤਨ ਸਰਵਣ ਕਰਨ ਆਦਿ ਦੀ ਸੇਵਾ ਲਾਈ ਗਈ ਹੈ। ਇਸ ਤਹਿਤ ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਹੋਰ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਸੰਗਤਾਂ ਲਈ ਬਣੇ ਪਖਾਨਿਆਂ ਦੀ ਸਫਾਈ ਦੀ ਸੇਵਾ ਕੀਤੀ।#WATCH | Punjab: SAD leaders Daljit Singh Cheema, Bikram Singh Majithia and Maheshinder Singh Grewal clean toilets at the Golden Temple in Amritsar, as part of the religious punishment announced by the Akal Takht yesterday. pic.twitter.com/RfoO3N5ZFI
— ANI (@ANI) December 3, 2024
Advertisementਦੱਸਣਯੋਗ ਹੈ ਕਿ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਦੇ ਸਨਮੁਖ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਨੇ ਅਕਾਲੀ ਸਰਕਾਰ ਵੇਲੇ ਹੋਏ ਆਪਣੇ ਗੁਨਾਹ ਕਬੂਲ ਕੀਤੇ ਸਨ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਣੇ ਪੰਜ ਸਿੰਘ ਸਾਹਿਬਾਨ ਵੱਲੋਂ ਇਨ੍ਹਾਂ ਨੂੰ ਇਨ੍ਹਾਂ ਦੇ ਗੁਨਾਹਾਂ ਦੀ ਮੁਆਫ਼ੀ ਵਾਸਤੇ ਤਨਖ਼ਾਹ ਲਾਈ ਗਈ ਸੀ।