ਅਤਿਵਾਦ ’ਤੇ ਪਰਦਾ ਨਹੀਂ ਪਾ ਸਕਦੇ: ਜੈਸ਼ੰਕਰ
ਭਾਰਤ ਨੇ ਅੱਜ ਕਿਹਾ ਕਿ ਵਿਸ਼ਵ ਨੂੰ ਅਤਿਵਾਦ ਦੇ ਸਾਰੇ ਰੂਪਾਂ ਅਤੇ ਪ੍ਰਗਟਾਵੇ ਪ੍ਰਤੀ ਕਤਈ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਉਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਅਤਿਵਾਦ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਅਤੇ ਇਸ ਨੂੰ ਨਜ਼ਰਅੰਦਾਜ਼ ਨਹੀਂ...
Advertisement
ਭਾਰਤ ਨੇ ਅੱਜ ਕਿਹਾ ਕਿ ਵਿਸ਼ਵ ਨੂੰ ਅਤਿਵਾਦ ਦੇ ਸਾਰੇ ਰੂਪਾਂ ਅਤੇ ਪ੍ਰਗਟਾਵੇ ਪ੍ਰਤੀ ਕਤਈ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਉਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਅਤਿਵਾਦ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਅਤੇ ਇਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਤੇ ਨਾ ਹੀ ਪਰਦਾ ਪਾਇਆ ਜਾ ਸਕਦਾ ਹੈ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਇੱਥੇ ਸ਼ੰਘਾਈ ਸਹਿਯੋਗ ਸੰਗਠਨ (ਐੱਸ ਸੀ ਓ) ਦੇ ਸਰਕਾਰ ਮੁਖੀਆਂ ਦੀ ਕੌਂਸਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਜਿਵੇਂ ਕਿ ਭਾਰਤ ਨੇ ਦਿਖਾਇਆ ਹੈ, ਸਾਨੂੰ ਅਤਿਵਾਦ ਖ਼ਿਲਾਫ਼ ਆਪਣੇ ਲੋਕਾਂ ਦੀ ਰੱਖਿਆ ਕਰਨ ਦਾ ਹੱਕ ਹੈ ਅਤੇ ਅਸੀਂ ਇਸਦੀ ਵਰਤੋਂ ਕਰਾਂਗੇ।’’ ਉਨ੍ਹਾਂ ਕਿਹਾ ਕਿ ਭਾਰਤ ਦਾ ਮੰਨਣਾ ਹੈ ਕਿ ਐੱਸ ਸੀ ਓ ਨੂੰ ਬਦਲਦੇ ਆਲਮੀ ਦ੍ਰਿਸ਼ਟੀਕੋਣ ਮੁਤਾਬਕ ਢਲਣਾ ਚਾਹੀਦਾ ਹੈ।
Advertisement
Advertisement
