ਨਵੀਂ ਦਿੱਲੀ, 28 ਜੂਨ
ਸੂਚਨਾ ਅਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਦੱਸਿਆ ਕਿ ਸਰਕਾਰ ਨੇ 2023-24 ਸੀਜ਼ਨ ਲਈ ਗੰਨੇ ਦੀ ਲਾਹੇਵੰਦ ਕੀਮਤ 10 ਰੁਪਏ ਪ੍ਰਤੀ ਕੁਇੰਟਲ ਵਧਾ ਕੇ 315 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਹੈ। ਗੰਨੇ ਦੀ ਕੀਮਤ ਵਧਾਉਣ ਦਾ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। 2023-24 ਦੇ ਸੀਜ਼ਨ ਲਈ ਗੰਨੇ ਦੀ ਲਾਹੇਵੰਦ ਕੀਮਤ 315 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਗਈ ਹੈ।