ਅਦਾਲਤ ਨੇ ਇੰਜੀਨੀਅਰ ਰਾਸ਼ੀਦ ਦੀ ਪਟੀਸ਼ਨ ’ਤੇ ਫੈਸਲਾ 7 ਮਾਰਚ ਤੱਕ ਰਾਖਵਾਂ ਰੱਖਿਆ
ਨਵੀਂ ਦਿੱਲੀ, 5 ਮਾਰਚ ਦਿੱਲੀ ਦੀ ਇਕ ਅਦਾਲਤ ਨੇ ਜੇਲ੍ਹ ਵਿਚ ਬੰਦ ਦੇ ਸੰਸਦ ਮੈਂਬਰ ਇੰਜੀਨੀਅਰ ਰਾਸ਼ੀਦ ਦੀ ਸੰਸਦ ਦੇ ਆਗਾਮੀ ਸੈਸ਼ਨ ਵਿਚ ਹਿੱਸਾ ਲੈਣ ਲਈ ਹਿਰਾਸਤ ਵਿਚ ਪੈਰੋਲ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਬੁੱਧਵਾਰ ਨੂੰ ਆਪਣਾ ਫੈਸਲਾ 7...
Advertisement
ਨਵੀਂ ਦਿੱਲੀ, 5 ਮਾਰਚ
ਦਿੱਲੀ ਦੀ ਇਕ ਅਦਾਲਤ ਨੇ ਜੇਲ੍ਹ ਵਿਚ ਬੰਦ ਦੇ ਸੰਸਦ ਮੈਂਬਰ ਇੰਜੀਨੀਅਰ ਰਾਸ਼ੀਦ ਦੀ ਸੰਸਦ ਦੇ ਆਗਾਮੀ ਸੈਸ਼ਨ ਵਿਚ ਹਿੱਸਾ ਲੈਣ ਲਈ ਹਿਰਾਸਤ ਵਿਚ ਪੈਰੋਲ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਬੁੱਧਵਾਰ ਨੂੰ ਆਪਣਾ ਫੈਸਲਾ 7 ਮਾਰਚ ਲਈ ਸੁਰੱਖਿਅਤ ਰੱਖ ਲਿਆ ਹੈ। ਵਧੀਕ ਸੈਸ਼ਨ ਜੱਜ ਚੰਦਰ ਜੀਤ ਸਿੰਘ ਨੇ ਪਟੀਸ਼ਨ ’ਤੇ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਹੈ। 3 ਮਾਰਚ ਨੂੰ ਅਦਾਲਤ ਨੇ ਰਾਸ਼ਿਦ ਦੀ ਪਟੀਸ਼ਨ ’ਤੇ NIA ਨੂੰ ਜਵਾਬ ਦੇਣ ਲਈ ਕਿਹਾ ਸੀ।
Advertisement
ਰਾਸ਼ਿਦ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਫਿਲਹਾਲ ਅਦਾਲਤ 'ਚ ਵਿਚਾਰ ਅਧੀਨ ਹੈ। ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਹਿੱਸਾ 10 ਮਾਰਚ ਨੂੰ ਸ਼ੁਰੂ ਹੋਵੇਗਾ ਅਤੇ 4 ਅਪ੍ਰੈਲ ਨੂੰ ਖਤਮ ਹੋਵੇਗਾ। ਰਾਸ਼ਿਦ 2017 ਦੇ ਦਹਿਸ਼ਤੀ ਫੰਡਿੰਗ ਮਾਮਲੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ NIA ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ 2019 ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹੈ। -ਪੀਟੀਆਈ
Advertisement
×