ਨਵੀਂ ਦਿੱਲੀ, 30 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੈਟਰੋ ਵਿੱਚ ਸਵਾਰ ਹੋ ਕੇ ਦਿੱਲੀ ਯੂਨੀਵਰਸਿਟੀ ਪੁੱਜੇ। ਉਨ੍ਹਾਂ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਗਮਾਂ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਇਸ ਦੌਰਾਨ ਦਿੱਲੀ ਯੂਨੀਵਰਸਿਟੀ ਕੰਪਿਊਟਰ ਸੈਂਟਰ, ਫੈਕਲਟੀ ਆਫ਼ ਟੈਕਨਾਲੋਜੀ ਭਵਨ ਅਤੇ ਅਕਾਦਮਿਕ ਬਲਾਕ ਦਾ ਨੀਂਹ ਪੱਥਰ ਰੱਖਿਆ। ਇਹ ਇਮਾਰਤਾਂ ਯੂਨੀਵਰਸਿਟੀ ਦੇ ਉੱਤਰੀ ਕੈਂਪਸ ਵਿੱਚ ਬਣਾਈਆਂ ਜਾਣਗੀਆਂ। ਮੈਟਰੋ ਵਿੱਚ ਉਨ੍ਹਾਂ ਯਾਤਰੀਆਂ ਨਾਲ ਵੀ ਗੱਲਬਾਤ ਕੀਤੀ।