ਹਰਦੀਪ ਸਿੰਘ
ਧਰਮਕੋਟ 27 ਜਨਵਰੀ
ਗਣਤੰਤਰ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਚੌਗਿਰਦੇ ਨੇੜੇ ਬਣੇ ਹੈਰੀਟੇਜ ਸਟਰੀਟ ਵਿੱਚ ਡਾਕਟਰ ਅੰਬੇਦਕਰ ਸਾਹਿਬ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ ਨੌਜਵਾਨ ਆਕਾਸ਼ ਦੇ ਧਰਮਕੋਟ ਦੇ ਪਿਛੋਕੜ ਵਾਲਾ ਹੋਣ ਦੇ ਖੁਲਾਸੇ ਤੋਂ ਬਾਅਦ ਸਥਾਨਕ ਪੁਲੀਸ ਪ੍ਰਸ਼ਾਸਨ ਉਸਦੇ ਰਿਕਾਰਡ ਨੂੰ ਖੰਗਾਲਣ ਵਿਚ ਲੱਗ ਗਿਆ ਹੈ। ਥਾਣਾ ਦੇ ਮੁਖੀ ਜਤਿੰਦਰ ਸਿੰਘ ਨੇ ਅੱਜ ਦੋਸ਼ੀ ਅਕਾਸ਼ ਦੇ ਘਰ ਜਾ ਕੇ ਪਰਿਵਾਰ ਤੋਂ ਡੂੰਘੀ ਪੁੱਛ ਪੜਤਾਲ ਕੀਤੀ। ਪੁਲੀਸ ਦੇ ਖੁਫ਼ੀਆ ਵਿੰਗ ਨੇ ਵੀ ਸਾਰੇ ਵੇਰਵੇ ਪ੍ਰਾਪਤ ਕਰ ਕੇ ਸਰਕਾਰ ਨੂੰ ਭੇਜੇ ਹਨ।
ਜਾਣਕਾਰੀ ਅਨੁਸਾਰ ਇਹ ਨੌਜਵਾਨ ਇੱਥੋਂ ਦੀ ਚੁੱਘਾ ਬਸਤੀ ਦਾ ਰਹਿਣ ਵਾਲਾ ਹੈ ਅਤੇ ਜ਼ਿਆਦਾਤਰ ਆਪਣੇ ਨਾਨਕੇ ਬੱਘੀਪੁਰਾ ਵਿਚ ਰਹਿੰਦਾ ਸੀ। ਜਾਣਕਾਰੀ ਅਨੁਸਾਰ ਆਕਾਸ਼ ਬਾਰ੍ਹਵੀਂ ਪਾਸ ਕਰਨ ਤੋਂ ਬਾਅਦ ਰੋਜ਼ੀ ਰੋਟੀ ਲਈ ਦੁਬਈ ਚਲਾ ਗਿਆ ਸੀ ਅਤੇ ਕੁੱਝ ਸਮਾਂ ਪਹਿਲਾਂ ਹੀ ਪਰਤ ਕੇ ਅੰਮ੍ਰਿਤਸਰ ਵਿਖੇ ਕਿਰਾਏ ਦਾ ਮਕਾਨ ਲੈ ਕੇ ਰਹਿਣ ਲੱਗਾ ਸੀ।
ਉਧਰ ਨੌਜਵਾਨ ਦੀ ਮਾਤਾ ਆਸ਼ਾ ਮੁਤਾਬਕ ਚਾਰ ਸਾਲ ਪਹਿਲਾਂ ਦੁਬਈ ਜਾਣ ਤੋਂ ਬਾਅਦ ਅਕਾਸ਼ ਉਨ੍ਹਾਂ ਨੂੰ ਕਦੇ ਵੀ ਨਹੀਂ ਮਿਲਿਆ ਹੈ। ਘਟਨਾ ਨੂੰ ਲੈ ਕੇ ਪਰਿਵਾਰ ਵੀ ਡੂੰਘੇ ਸਦਮੇਂ ਵਿਚ ਹੈ। ਉਸ ਦੇ ਅਜਿਹਾ ਕਰਨ ਦੇ ਮਕਸਦ ਤੋਂ ਵੀ ਪਰਿਵਾਰ ਪੂਰੀ ਤਰ੍ਹਾਂ ਅਣਜਾਣ ਹੈ।
ਇਹ ਵੀ ਪੜ੍ਹੋ:
Ambedkar Statue Vandalism In Amritsar: ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਕਿਸੇ ਨੂੰ ਇਜਾਜ਼ਤ ਨਹੀਂ : ਮਾਨ