ਭਾਰਤੀ ਰਿਜ਼ਰਵ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਮੁੰਬਈ, 13 ਦਸੰਬਰ
ਮੁੰਬਈ ਵਿੱਚ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੂੰ ਸ਼ੁੱਕਰਵਾਰ ਨੂੰ ਬੰਬ ਦੀ ਧਮਕੀ ਵਾਲੀ ਈਮੇਲ ਮਿਲੀ ਹੈ। ਪੁਲੀਸ ਨੇ ਬੰਬ ਦੀ ਧਮਕੀ ਦੇਣ ਦੇ ਮਾਮਲੇ ’ਚ ਅਣਪਛਾਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। "ਭਾਰਤੀ ਰਿਜ਼ਰਵ ਬੈਂਕ ਦੀ ਅਧਿਕਾਰਤ ਵੈੱਬਸਾਈਟ ’ਤੇ ਇੱਕ ਧਮਕੀ ਭਰੀ ਈਮੇਲ ਮਿਲੀ ਸੀ। ਈਮੇਲ ਰੂਸੀ ਭਾਸ਼ਾ ਵਿੱਚ ਸੀ, ਬੈਂਕ ਨੂੰ ਉਡਾਉਣ ਦੀ ਚੇਤਾਵਨੀ ਦਿੱਤੀ ਗਈ ਸੀ।
ਮੁੰਬਈ ਪੁਲਿਸ ਦੇ ਜ਼ੋਨ 1 ਦੇ ਡੀਸੀਪੀ ਨੇ ਕਿਹਾ ਕਿ ਮਾਤਾ ਰਾਮਾਬਾਈ ਮਾਰਗ (ਐਮਆਰਏ ਮਾਰਗ) ਪੁਲੀਸ ਸਟੇਸ਼ਨ ਵਿੱਚ ਇੱਕ ਅਣਪਛਾਤੇ ਮੁਲਜ਼ਮ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਇਸ ਤੋਂ ਪਹਿਲਾਂ ਅੱਜ ਤੜਕਸਾਰ ਦਿੱਲੀ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਪ੍ਰਾਪਤ ਹੋ ਚੁੱਕੀ ਹੈ। ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਕੇਂਦਰ ਸਰਕਾਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਭਾਜਪਾ ਸ਼ਾਸਤ ਕੇਂਦਰ ਸਰਕਾਰ ਸੁਰੱਖਿਆ ਪ੍ਰਦਾਨ ਕਰਨ ਦੇ ਆਪਣੇ ਕੰਮ 'ਚ ਅਸਫਲ ਰਹੀ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਲੋਚਨਾ ਕਰਦਿਆਂ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਕਾਨੂੰਨ ਵਿਵਸਥਾ ਦੀ ਇੰਨੀ ਮਾੜੀ ਹਾਲਤ ਕਦੇ ਨਹੀਂ ਦੇਖੀ ਹੈ।
ਇਹ ਵੀ ਪੜ੍ਹੋ:-
- Delhi Schools bomb threat: ਦਿੱਲੀ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
- Share Market: ਸ਼ੁਰੂਆਤੀ ਕਾਰੋਬਾਰ ਦੌਰਾਨ Sensex, Nifty ਵਿੱਚ ਗਿਰਾਵਟ
- Punjab News: ਪਟਿਆਲਾ ’ਚ ਕਾਗਜ਼ ਪਾੜਨ ’ਤੇ ਭਾਜਪਾ ਤੇ ਅਕਾਲੀਆਂ ਵੱਲੋਂ ਮੁਜ਼ਾਹਰਾ
19 ਨਵੰਬਰ ਨੂੰ, ਦਿੱਲੀ ਹਾਈ ਕੋਰਟ ਨੇ ਦਿੱਲੀ ਸਰਕਾਰ ਅਤੇ ਦਿੱਲੀ ਪੁਲਿਸ ਨੂੰ ਬੰਬ ਦੀਆਂ ਧਮਕੀਆਂ ਅਤੇ ਸਬੰਧਤ ਐਮਰਜੈਂਸੀ ਨਾਲ ਨਜਿੱਠਣ ਲਈ ਇੱਕ ਵਿਸਤ੍ਰਿਤ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (SOP) ਸਮੇਤ ਇੱਕ ਵਿਆਪਕ ਕਾਰਜ ਯੋਜਨਾ ਵਿਕਸਿਤ ਕਰਨ ਦੇ ਨਿਰਦੇਸ਼ ਦਿੱਤੇ। ਅਦਾਲਤ ਨੇ ਇਨ੍ਹਾਂ ਨਿਰਦੇਸ਼ਾਂ ਨੂੰ ਪੂਰਾ ਕਰਨ ਲਈ ਅੱਠ ਹਫ਼ਤਿਆਂ ਦੀ ਸਮਾਂ ਸੀਮਾ ਤੈਅ ਕੀਤੀ ਹੈ। ਏਐੱਨਆਈ