ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤਿੰਨ ਦਹਾਕਿਆਂ ਦੀ ਉਡੀਕ ਮੁੱਕੀ, ਪ੍ਰਧਾਨ ਮੰਤਰੀ ਮੋਦੀ ਵਿਸ਼ਵ ਦੇ ਸਭ ਤੋਂ ਉੱਚੇ ਰੇਲਵੇ ਪੁਲ ਦਾ ਉਦਘਾਟਨ

ਨਵੀਂ ਦਿੱਲੀ, 6 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਜੰਮੂ ਕਸ਼ਮੀਰ ਦੀ ਆਪਣੀ ਫੇਰੀ ਦੌਰਾਨ ਵਿਸ਼ਵ ਦੇ ਸਭ ਤੋਂ ਉੱਚੇ ਰੇਲਵੇ ਆਰਕ ਪੁਲ ‘ਚਨਾਬ ਪੁਲ’ ਦਾ ਉਦਘਾਟਨ ਕੀਤਾ ਗਿਆ। ਪਹਿਲਗਾਮ ਦਹਿਸ਼ਤੀ ਹਮਲੇ ਤੇ Operation Sindoor ਤਹਿਤ ਭਾਰਤੀ ਫੌਜ ਦੀ...
Advertisement

ਨਵੀਂ ਦਿੱਲੀ, 6 ਜੂਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਜੰਮੂ ਕਸ਼ਮੀਰ ਦੀ ਆਪਣੀ ਫੇਰੀ ਦੌਰਾਨ ਵਿਸ਼ਵ ਦੇ ਸਭ ਤੋਂ ਉੱਚੇ ਰੇਲਵੇ ਆਰਕ ਪੁਲ ‘ਚਨਾਬ ਪੁਲ’ ਦਾ ਉਦਘਾਟਨ ਕੀਤਾ ਗਿਆ। ਪਹਿਲਗਾਮ ਦਹਿਸ਼ਤੀ ਹਮਲੇ ਤੇ Operation Sindoor ਤਹਿਤ ਭਾਰਤੀ ਫੌਜ ਦੀ ਜਵਾਬੀ ਕਾਰਵਾਈ ਮਗਰੋਂ ਪ੍ਰਧਾਨ ਮੰਤਰੀ ਦਾ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਇਹ ਪਹਿਲਾ ਦੌਰਾ ਹੈ। ਸ੍ਰੀ ਮੋਦੀ ਪਹਿਲੀ ਦਿੱਲੀ-ਸ਼੍ਰੀਨਗਰ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਈ। ਇਹ ਪਹਿਲੀ ਰੇਲਗੱਡੀ ਹੈ ਜੋ ਵਾਦੀ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਦੀ ਹੈ। ਪ੍ਰਧਾਨ ਮੰਤਰੀ ਦੇ ਦੌਰ ਤੋਂ ਪਹਿਲਾਂ ਇਹਤਿਆਤ ਵਜੋਂ ਕੱਟੜਾ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

Advertisement

ਚਨਾਬ ਦਰਿਆ ਉੱਤੇ 359 ਮੀਟਰ (1,178 ਫੁੱਟ) ਦੀ ਉਚਾਈ ’ਤੇ ਬਣਿਆ ਇਹ ਪੁਲ ਪੈਰਿਸ ਦੇ ਆਈਫਲ ਟਾਵਰ ਤੋਂ 35 ਮੀਟਰ ਉੱਚਾ ਹੈ। ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਬੱਕਲ ਅਤੇ ਕੌਰੀ ਵਿਚਕਾਰ ਬਣਿਆ ਆਰਕ ਪੁਲ ਦਰਿਆ ਦੇ ਤਲ ਤੋਂ 1,178 ਫੁੱਟ ਉੱਚਾ ਹੈ, ਜੋ ਕੱਟੜਾ ਤੋਂ ਬਨੀਹਾਲ ਤੱਕ ਇੱਕ ਮਹੱਤਵਪੂਰਨ ਲਿੰਕ ਹੈ। ਇਹ ਊਧਮਪੁਰ-ਸ੍ਰੀਨਗਰ-ਬਾਰਾਮੂਲਾ ਰੇਲਵੇ ਲਿੰਕ (USBRL) ਦਾ ਹਿੱਸਾ ਹੈ, ਜੋ 35000 ਕਰੋੜ ਰੁਪਏ ਦਾ ਸੁਪਨਮਈ ਪ੍ਰੋਜੈਕਟ ਹੈ। ਪੁਲ ਨੇ ਸਾਰੇ ਲਾਜ਼ਮੀ ਟੈਸਟ ਪਾਸ ਕਰ ਲਏ ਹਨ।

ਜੰਮੂ ਅਤੇ ਕਸ਼ਮੀਰ ਦੇ ਲੋਕਾਂ ਨੂੰ ਦੋ ਦਹਾਕਿਆਂ ਦੀ ਉਡੀਕ ਮਗਰੋਂ ਇਹ ਪੁਲ ਮਿਲਿਆ ਹੈ। ਇਹ ਪ੍ਰੋਜੈਕਟ 2003 ਵਿੱਚ ਮਨਜ਼ੂਰ ਹੋਇਆ ਸੀ ਪਰ ਸਥਿਰਤਾ ਅਤੇ ਸੁਰੱਖਿਆ ਦੇ ਡਰ ਕਾਰਨ ਪ੍ਰਾਜੈਕਟ ਦੇਰੀ ਨਾਲ ਸ਼ੁਰੂ ਹੋਇਆ। ਸਾਲ 2008 ਵਿੱਚ ਰੇਲਵੇ ਪੁਲ ਦੇ ਨਿਰਮਾਣ ਦਾ ਠੇਕਾ ਦਿੱਤਾ ਗਿਆ ਸੀ। ਪੁਲ ਦੀ ਸਥਿਰਤਾ ਅਤੇ ਸੁਰੱਖਿਆ ਦੀ ਜਾਂਚ ਕਰਨ ਲਈ ਕੀਤੇ ਗਏ ਟੈਸਟਾਂ ਵਿੱਚ ਉੱਚ-ਰਫ਼ਤਾਰ ਵਾਲੀਆਂ ਹਵਾਵਾਂ ਦੀ ਜਾਂਚ, ਸਿਖਰਲੇ ਤਾਪਮਾਨ ਦੀ ਜਾਂਚ, ਭੂਚਾਲ-ਸੰਭਾਵੀ ਟੈਸਟ ਅਤੇ ਪਾਣੀ ਦੇ ਪੱਧਰ ਵਿੱਚ ਵਾਧੇ ਕਾਰਨ ਹਾਈਡ੍ਰੋਲੋਜੀਕਲ ਪ੍ਰਭਾਵ ਸ਼ਾਮਲ ਹਨ। ਉਦਘਾਟਨ ਮਗਰੋਂ ਇਹ ਪੁਲ 260 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਵਾਲੀਆਂ ਹਵਾਵਾਂ ਦਾ ਸਾਹਮਣਾ ਕਰਨ ਦੇ ਯੋਗ ਹੋਵੇਗਾ ਅਤੇ ਇਸ ਦੀ ਉਮਰ 120 ਸਾਲ ਹੋਵੇਗੀ।

ਇਸ ਪੁਲ ਰਾਹੀਂ ਪਹਿਲੀ ਯਾਤਰੀ ਰੇਲਗੱਡੀ ਦਿੱਲੀ ਤੋਂ ਚੱਲੇਗੀ ਅਤੇ ਕੱਟੜਾ ਰਾਹੀਂ ਸ੍ਰੀਨਗਰ ਪਹੁੰਚੇਗੀ, ਜੋ ਕਿ ਮਾਤਾ ਵੈਸ਼ਨੋ ਦੇਵੀ ਤੀਰਥ ਦਾ ਅਧਾਰ ਹੈ। ਭਾਵੇਂ ਕਿ ਕਸ਼ਮੀਰ ਘਾਟੀ ਨੂੰ ਰੇਲ ਰਾਹੀਂ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਦਾ ਵਿਚਾਰ 1970 ਦੇ ਦਹਾਕੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਰਜਕਾਲ ਦੌਰਾਨ ਪੇਸ਼ ਕੀਤਾ ਗਿਆ ਸੀ, ਪਰ ਇਸ ਪ੍ਰੋਜੈਕਟ ਨੂੰ 1994 ਵਿੱਚ ਉਨ੍ਹਾਂ ਦੇ ਉੱਤਰਾਧਿਕਾਰੀ ਪੀ.ਵੀ. ਨਰਸਿਮਹਾ ਰਾਓ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਅਧਿਕਾਰਤ ਤੌਰ ’ਤੇ ਮਨਜ਼ੂਰੀ ਦੇ ਦਿੱਤੀ ਗਈ ਸੀ। ਰੇਲਵੇ ਲਿੰਕ ’ਤੇ ਗੰਭੀਰਤਾ ਨਾਲ ਕੰਮ 2002 ਵਿੱਚ ਸ਼ੁਰੂ ਹੋਇਆ ਸੀ, ਜਦੋਂ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਨੇ ਪ੍ਰੋਜੈਕਟ ਲਈ ਜ਼ਮੀਨ ਪ੍ਰਾਪਤੀ ਲਈ ਫੰਡ ਮਨਜ਼ੂਰ ਕੀਤੇ ਸਨ।

ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਉਹ ਸਕੂਲ ਵਿੱਚ ਪੜ੍ਹਦੇ ਸਮੇਂ ਤੋਂ ਹੀ ਕਸ਼ਮੀਰ ਜਾਣ ਵਾਲੀ ਰੇਲਗੱਡੀ ਬਾਰੇ ਸੁਣਦੇ ਆ ਰਹੇ ਸਨ। ਅਬਦੁੱਲਾ ਨੇ ਕੱਟੜਾ ਰੇਲਵੇ ਸਟੇਸ਼ਨ ’ਤੇ ਪੱਤਰਕਾਰਾਂ ਨੂੰ ਦੱਸਿਆ, ‘‘ਜੇ ਮੈਂ ਇਹ ਕਹਾਂ ਕਿ ਮੈਂ ਇਸ ਦਿਨ ਦੀ ਬਹੁਤ ਸਮੇਂ ਤੋਂ ਉਡੀਕ ਕਰ ਰਿਹਾ ਸੀ, ਤਾਂ ਇਸ ਵਿਚ ਕੁਝ ਵੀ ਗ਼ਲਤ ਨਹੀਂ ਹੈ। ਇਹ ਪ੍ਰੋਜੈਕਟ ਉਦੋਂ ਸ਼ੁਰੂ ਹੋਇਆ ਸੀ ਜਦੋਂ ਮੈਂ ਸਕੂਲ ਵਿੱਚ ਸੀ, ਸ਼ਾਇਦ 7ਵੀਂ ਜਾਂ 8ਵੀਂ ਜਮਾਤ ਵਿੱਚ। ਅੱਜ, ਮੇਰੇ ਬੱਚਿਆਂ ਨੇ ਵੀ ਆਪਣੀ ਪੜ੍ਹਾਈ ਪੂਰੀ ਕਰ ਲਈ ਹੈ ਅਤੇ ਹੁਣ ਕੰਮ ਕਰ ਰਹੇ ਹਨ।’’

ਪੀਆਈਬੀ ਵੱਲੋਂ ਜਾਰੀ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਊਧਮਪੁਰ-ਸ਼੍ਰੀਨਗਰ-ਬਾਰਾਮੂਲਾ ਰੇਲ ਲਿੰਕ (USBRL) ਆਜ਼ਾਦ ਭਾਰਤ ਵਿੱਚ ਕੀਤੇ ਗਏ ਸਭ ਤੋਂ ਅਹਿਮ ਰੇਲਵੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਇਸ ਵਿੱਚ ਕਿਹਾ ਗਿਆ ਹੈ ਕਿ 272 ਕਿਲੋਮੀਟਰ ਲੰਮੇ ਹਿਮਾਲਿਆ ਵਿੱਚੋਂ ਲੰਘਦੇ ਹੋਏ, ਇਹ ਪ੍ਰੋਜੈਕਟ 43,780 ਕਰੋੜ ਰੁਪਏ ਵਿੱਚ ਬਣਾਇਆ ਗਿਆ ਹੈ। ਇਸ ਪ੍ਰੋਜੈਕਟ ਵਿੱਚ 119 ਕਿਲੋਮੀਟਰ ਤੱਕ ਫੈਲੀਆਂ 36 ਸੁਰੰਗਾਂ ਅਤੇ 943 ਪੁਲ ਸ਼ਾਮਲ ਹਨ ਜੋ ਘਾਟੀਆਂ, ਪਹਾੜੀਆਂ ਅਤੇ ਪਹਾੜੀ ਰਸਤਿਆਂ ਨੂੰ ਆਪਸ ਵਿੱਚ ਜੋੜਦੇ ਹਨ।

Advertisement
Show comments