DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਟਰੰਪ ਅਤੇ ਇਰਾਨੀ ਅਧਿਕਾਰੀਆਂ ਵਿਚਾਲੇ ਪ੍ਰਦਰਸ਼ਨਾਂ ਨੂੰ ਲੈ ਕੇ ਧਮਕੀਆਂ ਦਾ ਦੌਰ ਜਾਰੀ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਚੋਟੀ ਦੇ ਇਰਾਨੀ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇੱਕ-ਦੂਜੇ ਨੂੰ ਸਖ਼ਤ ਚਿਤਾਵਨੀਆਂ ਦਿੱਤੀਆਂ ਹਨ, ਕਿਉਂਕਿ ਇਸਲਾਮਿਕ ਗਣਰਾਜ ਦੇ ਕਈ ਹਿੱਸਿਆਂ ਵਿੱਚ ਸਰਕਾਰ ਵਿਰੋਧੀ ਪ੍ਰਦਰਸ਼ਨ ਤੇਜ਼ ਹੋ ਗਏ ਹਨ। ਜੂਨ ਵਿੱਚ ਅਮਰੀਕਾ ਵੱਲੋਂ ਇਰਾਨੀ ਪਰਮਾਣੂ ਸਾਈਟਾਂ...

  • fb
  • twitter
  • whatsapp
  • whatsapp
featured-img featured-img
ਤਹਿਰਾਨ ਵਿੱਚ ਪ੍ਰਦਰਸ਼ਨ ਕਰਦੇ ਹੋਏ ਸਥਾਨਕ ਲੋਕ। -ਫੋਟੋ: ਪੀਟੀਆਈ
Advertisement

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਚੋਟੀ ਦੇ ਇਰਾਨੀ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇੱਕ-ਦੂਜੇ ਨੂੰ ਸਖ਼ਤ ਚਿਤਾਵਨੀਆਂ ਦਿੱਤੀਆਂ ਹਨ, ਕਿਉਂਕਿ ਇਸਲਾਮਿਕ ਗਣਰਾਜ ਦੇ ਕਈ ਹਿੱਸਿਆਂ ਵਿੱਚ ਸਰਕਾਰ ਵਿਰੋਧੀ ਪ੍ਰਦਰਸ਼ਨ ਤੇਜ਼ ਹੋ ਗਏ ਹਨ। ਜੂਨ ਵਿੱਚ ਅਮਰੀਕਾ ਵੱਲੋਂ ਇਰਾਨੀ ਪਰਮਾਣੂ ਸਾਈਟਾਂ 'ਤੇ ਕੀਤੀ ਗਈ ਬੰਬਾਰੀ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਪਹਿਲਾਂ ਹੀ ਸਿਖਰ 'ਤੇ ਸੀ।

ਇਰਾਨੀ ਕਰੰਸੀ 'ਰਿਆਲ' ਦੀ ਗਿਰਾਵਟ ਕਾਰਨ ਸ਼ੁਰੂ ਹੋਏ ਇਹਨਾਂ ਪ੍ਰਦਰਸ਼ਨਾਂ ਵਿੱਚ ਹੁਣ ਤੱਕ ਅੱਠ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਪ੍ਰਦਰਸ਼ਨਕਾਰੀ ਹੁਣ ਸਿੱਧੇ ਤੌਰ 'ਤੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰ ਰਹੇ ਹਨ। 2022 ਵਿੱਚ ਮਹਸਾ ਅਮੀਨੀ ਦੀ ਮੌਤ ਤੋਂ ਬਾਅਦ ਇਹ ਇਰਾਨ ਵਿੱਚ ਸਭ ਤੋਂ ਵੱਡੇ ਪ੍ਰਦਰਸ਼ਨ ਮੰਨੇ ਜਾ ਰਹੇ ਹਨ। ਟਰੰਪ ਨੇ ਆਪਣੇ 'ਟਰੂਥ ਸੋਸ਼ਲ' ਪਲੇਟਫਾਰਮ 'ਤੇ ਚਿਤਾਵਨੀ ਦਿੱਤੀ ਕਿ ਜੇਕਰ ਇਰਾਨ ਨੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨੂੰ ਮਾਰਿਆ, ਤਾਂ ਅਮਰੀਕਾ ਉਨ੍ਹਾਂ ਦੀ ਮਦਦ ਲਈ ਹਰ ਵੇਲੇ ਤਿਆਰ ਹੈ।

Advertisement

ਦੂਜੇ ਪਾਸੇ, ਇਰਾਨ ਦੀ ਸੁਪਰੀਮ ਨੈਸ਼ਨਲ ਸਕਿਓਰਿਟੀ ਕੌਂਸਲ ਦੇ ਸਕੱਤਰ ਅਲੀ ਲਾਰੀਜਾਨੀ ਨੇ ਇਜ਼ਰਾਈਲ ਅਤੇ ਅਮਰੀਕਾ 'ਤੇ ਇਨ੍ਹਾਂ ਪ੍ਰਦਰਸ਼ਨਾਂ ਨੂੰ ਭੜਕਾਉਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਅਮਰੀਕੀ ਦਖਲਅੰਦਾਜ਼ੀ ਨਾਲ ਪੂਰੇ ਖੇਤਰ ਵਿੱਚ ਅਰਾਜਕਤਾ ਫੈਲੇਗੀ ਅਤੇ ਅਮਰੀਕੀ ਹਿੱਤਾਂ ਨੂੰ ਨੁਕਸਾਨ ਪਹੁੰਚੇਗਾ। ਇਰਾਨ ਨੇ ਸੰਯੁਕਤ ਰਾਸ਼ਟਰ ਨੂੰ ਅਮਰੀਕੀ ਬਿਆਨਬਾਜ਼ੀ ਦੀ ਨਿੰਦਾ ਕਰਨ ਦੀ ਅਪੀਲ ਕੀਤੀ ਹੈ। ਹਾਲਾਂਕਿ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਦੀ ਅਗਵਾਈ ਵਾਲੀ ਸਰਕਾਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਜ਼ੀ ਦੇ ਸੰਕੇਤ ਦੇ ਰਹੀ ਹੈ, ਪਰ ਆਰਥਿਕ ਮੰਦਹਾਲੀ ਕਾਰਨ ਸਥਿਤੀ ਗੰਭੀਰ ਬਣੀ ਹੋਈ ਹੈ। ਇਰਾਨ ਨੇ ਪੱਛਮੀ ਦੇਸ਼ਾਂ ਨੂੰ ਗੱਲਬਾਤ ਦਾ ਸੱਦਾ ਦੇਣ ਲਈ ਯੂਰੇਨੀਅਮ ਸੰਵਰਧਨ ਬੰਦ ਕਰਨ ਦਾ ਦਾਅਵਾ ਵੀ ਕੀਤਾ ਹੈ, ਪਰ ਅਜੇ ਤੱਕ ਕੋਈ ਸਾਰਥਕ ਗੱਲਬਾਜ਼ੀ ਸ਼ੁਰੂ ਨਹੀਂ ਹੋ ਸਕੀ।

Advertisement

Advertisement
×