DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਟਰੰਪ ਨੇ ਵ੍ਹਾਈਟ ਹਾਊਸ ਵਿਚ ਮਨਾਈ ਦੀਵਾਲੀ, ਪ੍ਰਧਾਨ ਮੰਤਰੀ ਮੋਦੀ ਨੂੰ ‘ਮਹਾਨ ਦੋਸਤ’ ਦੱਸਿਆ

ਦੀਵਾਲੀ ਦੇ ਜਸ਼ਨਾਂ ਵਿਚ ਭਾਰਤ ਦੇ ਰਾਜਦੂਤ ਵਿਨੈ ਮੋਹਨ ਕਵਾਤੜਾ, ਅਮਰੀਕੀ ਰਾਜਦੂਤ ਸਰਗੀਓ ਗੌਰ; ਐੱਫਬੀਆਈ ਡਾਇਰੈਕਟਰ ਕਾਸ਼ ਪਟੇਲ, ਓਡੀਐੱਨਆਈ ਡਾਇਰੈਕਟਰ ਤੁਲਸੀ ਗੈਬਾਰਡ ਵੀ ਸ਼ਾਮਲ ਹੋਏ

  • fb
  • twitter
  • whatsapp
  • whatsapp
featured-img featured-img
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵ੍ਹਾਈਟ ਹਾਊਸ ਵਿਚ ਦੀਵਾਲੀ ਦੇ ਜਸ਼ਨਾਂ ਮੌਕੇ ਦੀਵਾ ਜਗਾਉਂਦੇ ਹੋਏ। ਤਸਵੀਰ ਵਿਚ ਐੱਫਬੀਆਈ ਡਾਇਰੈਕਟਰ ਕਾਸ਼ ਪਟੇਲ ਵੀ ਨਜ਼ਰ ਆ ਰਹੇ ਹਨ। ਫੋਟੋ: ਏਐੱਨਆਈ
Advertisement

Trump celebrates Diwali at White House ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੰਗਲਵਾਰ ਨੂੰ ਵ੍ਹਾਈਟ ਹਾਊਸ ਵਿੱਚ ਦੀਵਾਲੀ ਦੇ ਜਸ਼ਨਾਂ ਵਿੱਚ ਹਿੱਸਾ ਲਿਆ। ਉਨ੍ਹਾਂ ਭਾਰਤ ਦੇ ਲੋਕਾਂ ਅਤੇ ਭਾਰਤੀ-ਅਮਰੀਕੀਆਂ ਨੂੰ ਦੀਵਾਲੀ ਦੇ ਤਿਓਹਾਰ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਅਮਰੀਕੀ ਸਦਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਇੱਕ ‘ਮਹਾਨ ਵਿਅਕਤੀ’ ਅਤੇ ‘ਮਹਾਨ ਦੋਸਤ’ ਦੱਸਿਆ। ਉਨ੍ਹਾਂ ਵਪਾਰ ਅਤੇ ਖੇਤਰੀ ਸ਼ਾਂਤੀ ਵਿੱਚ ਅਮਰੀਕਾ-ਭਾਰਤ ਸਬੰਧਾਂ ਨੂੰ ਉਜਾਗਰ ਕੀਤਾ।

Advertisement

ਟਰੰਪ ਨੇ ਦੀਵਾਲੀ ਦੇ ਜਸ਼ਨਾਂ ਲਈ ਵ੍ਹਾਈਟ ਹਾਊਸ ਵਿਚ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਮੈਨੂੰ ਭਾਰਤ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਂ ਅੱਜ ਹੀ ਤੁਹਾਡੇ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ। ਬਹੁਤ ਵਧੀਆ ਗੱਲਬਾਤ ਹੋਈ। ਅਸੀਂ ਵਪਾਰ ਬਾਰੇ ਗੱਲ ਕੀਤੀ... ਉਹ ਇਸ ਵਿੱਚ ਬਹੁਤ ਦਿਲਚਸਪੀ ਰੱਖਦੇ ਹਨ। ਹਾਲਾਂਕਿ ਅਸੀਂ ਕੁਝ ਸਮਾਂ ਪਹਿਲਾਂ ਪਾਕਿਸਤਾਨ ਨਾਲ ਕੋਈ ਜੰਗ ਨਾ ਕੀਤੇ ਜਾਣ ਬਾਰੇ ਗੱਲ ਕੀਤੀ ਸੀ। ਸਾਡੀ ਪਾਕਿਸਤਾਨ ਅਤੇ ਭਾਰਤ ਨਾਲ ਕੋਈ ਜੰਗ ਨਹੀਂ ਹੈ। ਇਹ ਬਹੁਤ ਚੰਗੀ ਗੱਲ ਹੈ।’

Advertisement

ਅਮਰੀਕੀ ਰਾਸ਼ਟਰਪਤੀ ਨੇ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਹਾਨ ਵਿਅਕਤੀ ਹੈ, ਅਤੇ ਉਹ ਸਾਲਾਂ ਤੋਂ ਮੇਰਾ ਇੱਕ ਵਧੀਆ ਦੋਸਤ ਬਣ ਗਿਆ ਹੈ।’’ ਦੀਵਾਲੀ ਦੇ ਤਿਉਹਾਰ ਦੇ ਪ੍ਰਤੀਕਾਤਮਕ ਮਹੱਤਵ ਨੂੰ ਉਜਾਗਰ ਕਰਦੇ ਹੋਏ ਟਰੰਪ ਨੇ ਕਿਹਾ, ‘‘ਕੁਝ ਹੀ ਪਲਾਂ ਵਿੱਚ, ਅਸੀਂ ਹਨੇਰੇ ਉੱਤੇ ਰੌਸ਼ਨੀ ਦੀ ਜਿੱਤ ਵਿੱਚ ਵਿਸ਼ਵਾਸ ਦੇ ਪ੍ਰਤੀਕ ਵਜੋਂ ਦੀਵਾ ਜਗਾਵਾਂਗੇ... ਇਹ ਅਗਿਆਨਤਾ ਉੱਤੇ ਗਿਆਨ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਹੈ। ਦੀਵਾਲੀ ਦੇ ਦੌਰਾਨ, ਲੋਕ ਦੁਸ਼ਮਣਾਂ ਦੀ ਹਾਰ, ਰੁਕਾਵਟਾਂ ਨੂੰ ਦੂਰ ਕਰਨ ਅਤੇ ਬੰਦੀਆਂ ਦੀ ਰਿਹਾਈ ਦੀਆਂ ਪ੍ਰਾਚੀਨ ਕਹਾਣੀਆਂ ਨੂੰ ਯਾਦ ਕਰਦੇ ਹਨ।’’

ਟਰੰਪ ਨੇ ਕਿਹਾ ਕਿ ਦੀਵੇ ਦੀ ਲਾਟ ਹਰ ਕਿਸੇ ਨੂੰ ‘ਸਿਆਣਪ’ ਦਾ ਮਾਰਗ ਲੱਭਣ ਅਤੇ ਮਿਹਨਤ ਨਾਲ ਕੰਮ ਕਰਨ ਦੀ ਯਾਦ ਦਿਵਾਉਂਦੀ ਹੈ। ਆਪਣੇ ਸ਼ੁਰੂਆਤੀ ਭਾਸ਼ਣ ਤੋਂ ਬਾਅਦ ਟਰੰਪ ਨੇ ਵ੍ਹਾਈਟ ਹਾਊਸ ਵਿਚ ਦੀਵਾਲੀ ਦਾ ਤਿਉਹਾਰ ਮਨਾਉਣ ਲਈ ਦੀਵੇ ਜਗਾਏ।

ਸਮਾਗਮ ਵਿਚ ਟਰੰਪ ਪ੍ਰਸ਼ਾਸਨ ਦੇ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਵਿੱਚ ਐਫਬੀਆਈ ਡਾਇਰੈਕਟਰ ਕਾਸ਼ ਪਟੇਲ, ਓਡੀਐਨਆਈ ਡਾਇਰੈਕਟਰ ਤੁਲਸੀ ਗੈਬਾਰਡ, ਵ੍ਹਾਈਟ ਹਾਊਸ ਦੇ ਡਿਪਟੀ ਪ੍ਰੈਸ ਸਕੱਤਰ ਕੁਸ਼ ਦੇਸਾਈ, ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਵਿਨੈ ਮੋਹਨ ਕਵਾਤਰਾ ਅਤੇ ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ ਸ਼ਾਮਲ ਸਨ।

ਇਸ ਸਮਾਗਮ ਵਿੱਚ ਪ੍ਰਮੁੱਖ ਭਾਰਤੀ-ਅਮਰੀਕੀ ਕਾਰੋਬਾਰੀ ਆਗੂਆਂ ਦਾ ਇੱਕ ਵਫ਼ਦ ਵੀ ਸ਼ਾਮਲ ਹੋਇਆ, ਜੋ ਅਮਰੀਕਾ-ਭਾਰਤ ਸਬੰਧਾਂ ਵਿੱਚ ਭਾਰਤੀ ਪ੍ਰਵਾਸੀਆਂ ਦੀ ਵਧਦੀ ਸ਼ਮੂਲੀਅਤ ਨੂੰ ਦਰਸਾਉਂਦਾ ਹੈ।

Advertisement
×