DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Trump Starmer Dispute: ਇਰਾਨ ਦੇ ਮਾਮਲੇ ’ਤੇ ਸਟਾਰਮਰ ਨੇ ਬਹੁਤ ਨਿਰਾਸ਼ ਕੀਤਾ: ਟਰੰਪ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੇ ਚਾਗੋਸ ਟਾਪੂ ਦੇ ਏਅਰ ਬੇਸ ਦੀ ਫੌਜੀ ਵਰਤੋਂ ਕਰਨ ਦੇਣ ਤੋਂ ਪਹਿਲਾਂ ਕੀਤਾ ਸੀ ਇਨਕਾਰ

  • fb
  • twitter
  • whatsapp
  • whatsapp
Advertisement

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਪ੍ਰਤੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ‘ਦਿ ਟੈਲੀਗ੍ਰਾਫ’ ਨੂੰ ਦਿੱਤੇ ਇੰਟਰਵਿਊ ਵਿੱਚ ਟਰੰਪ ਨੇ ਕਿਹਾ ਕਿ ਉਹ ਸਟਾਰਮਰ ਤੋਂ ਬਹੁਤ ਨਿਰਾਸ਼ ਹਨ ਕਿਉਂਕਿ ਉਨ੍ਹਾਂ ਨੇ ਇਰਾਨ ’ਤੇ ਹਮਲੇ ਕਰਨ ਲਈ ਅਮਰੀਕਾ ਨੂੰ ਡਿਏਗੋ ਗਾਰਸੀਆ (ਚਾਗੋਸ ਟਾਪੂ) ਦੇ ਫੌਜੀ ਅੱਡੇ ਦੀ ਵਰਤੋਂ ਕਰਨ ਤੋਂ ਰੋਕਿਆ ਸੀ। ਟਰੰਪ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਬ੍ਰਿਟੇਨ ਵੱਲੋਂ ਪਹਿਲਾਂ ਅਮਰੀਕਾ ਦਾ ਕਦੀ ਵੀ ਕਹਿਣਾ ਮੋੜਿਆ ਨਹੀਂ ਗਿਆ ਸੀ।

ਬ੍ਰਿਟੇਨ ਨੇ ਪਹਿਲਾਂ ਅੰਤਰਰਾਸ਼ਟਰੀ ਕਾਨੂੰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅੱਡਿਆਂ ਤੋਂ ਹਮਲੇ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਹਾਲਾਂਕਿ ਐਤਵਾਰ ਰਾਤ ਨੂੰ ਪ੍ਰਧਾਨ ਮੰਤਰੀ ਸਟਾਰਮਰ ਨੇ ਆਪਣਾ ਫੈਸਲਾ ਬਦਲਦਿਆਂ ਸਿਰਫ ਖਾਸ ਅਤੇ ਸੀਮਤ ਰੱਖਿਆਤਮਕ ਮਕਸਦਾਂ ਲਈ ਅਮਰੀਕਾ ਨੂੰ ਇਸ ਟਾਪੂ ਦੀ ਵਰਤੋਂ ਕਰਨ ਦੀ ਮਨਜ਼ੂਰੀ ਦਿੱਤੀ ਸੀ। ਟਰੰਪ ਨੇ ਇਸ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਸਟਾਰਮਰ ਨੇ ਆਪਣਾ ਮਨ ਬਦਲਣ ਵਿੱਚ ਬਹੁਤ ਜ਼ਿਆਦਾ ਸਮਾਂ ਲਗਾ ਦਿੱਤਾ ਹੈ ਜੋ ਦੋਵਾਂ ਦੇਸ਼ਾਂ ਦੇ ਮਜ਼ਬੂਤ ਰਿਸ਼ਤਿਆਂ ਦੇ ਲਿਹਾਜ਼ ਨਾਲ ਸਹੀ ਨਹੀਂ ਸੀ।

Advertisement

ਇਸ ਤੋਂ ਪਹਿਲਾਂ ਟਰੰਪ ਦੀਆਂ ਬਰਤਾਨੀਆਂ ਦੇ ਫੌਜੀਆਂ ਬਾਰੇ ਕੀਤੀਆਂ ਟਿੱਪਣੀਆਂ ਕਾਰਨ ਵੀ ਦੋਵਾਂ ਮੁਲਕਾਂ ਦੇ ਰਿਸ਼ਤਿਆਂ ਵਿਚ ਖਟਾਸ ਆਈ ਸੀ। ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਪਹਿਲਾਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਆਪਣੀਆਂ ਟਿੱਪਣੀਆਂ ਲਈ ਮੁਆਫੀ ਮੰਗਣ। ਸ੍ਰੀ ਟਰੰਪ ਨੇ ਕਿਹਾ ਸੀ ਕਿ ਅਫਗਾਨਿਸਤਾਨ ਖ਼ਿਲਾਫ ਜੰਗ ਦੌਰਾਨ ਨਾਟੋ ਦੇਸ਼ਾਂ ਦੇ ਫੌਜੀ ਜੰਗ ਦੌਰਾਨ ਫਰੰਟ ਲਾਈਨ ਤੋਂ ਦੂਰ ਰਹੇ ਜਦਕਿ ਅਮਰੀਕੀ ਫੌਜੀ ਸਭ ਤੋਂ ਅੱਗੇ ਰਹੇ ਸਨ। ਸ੍ਰੀ ਸਟਾਰਮਰ ਨੇ ਕਿਹਾ, ‘ਮੈਂ ਨਾਟੋ ਫੌਜੀਆਂ ਦੀ ਹਿੰਮਤ, ਉਨ੍ਹਾਂ ਦੀ ਬਹਾਦਰੀ ਅਤੇ ਉਨ੍ਹਾਂ ਦੀ ਦੇਸ਼ ਲਈ ਕੁਰਬਾਨੀ ਨੂੰ ਕਦੇ ਨਹੀਂ ਭੁੱਲਾਂਗਾ। ਮੈਂ ਰਾਸ਼ਟਰਪਤੀ ਟਰੰਪ ਦੀਆਂ ਟਿੱਪਣੀਆਂ ਨੂੰ ਅਪਮਾਨਜਨਕ ਅਤੇ ਸਪਸ਼ਟ ਤੌਰ ’ਤੇ ਗਲਤ ਮੰਨਦਾ ਹਾਂ। ਉਨ੍ਹਾਂ ਨੇ ਇਸ ਜੰਗ ਵਿਚ ਫੌਤ ਹੋਏ ਜਾਂ ਜ਼ਖਮੀ ਹੋਏ ਫੌਜੀਆਂ ਦੇ ਅਜ਼ੀਜ਼ਾਂ ਅਤੇ ਦੇਸ਼ ਵਾਸੀਆਂ ਨੂੰ ਦੁੱਖ ਪਹੁੰਚਾਇਆ ਹੈ।’

Advertisement

ਟਰੰਪ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਯਕੀਨ ਨਹੀਂ ਹੈ ਕਿ ਜੇ ਅਤੇ ਜਦੋਂ ਵੀ ਕਿਹਾ ਜਾਵੇ ਤਾਂ ਨਾਟੋ ਸੰਯੁਕਤ ਰਾਜ ਅਮਰੀਕਾ ਦਾ ਸਮਰਥਨ ਕਰਨ ਲਈ ਉੱਥੇ ਹੋਵੇਗਾ। ਇਨ੍ਹਾਂ ਟਿੱਪਣੀਆਂ ਕਾਰਨ ਯੂਨਾਈਟਿਡ ਕਿੰਗਡਮ ਦੇ ਲੋਕਾਂ ਵਿੱਚ ਗੁੱਸਾ ਅਤੇ ਦੁੱਖ ਹੈ। ਟਰੰਪ ਨੇ ਫੌਕਸ ਨਿਊਜ਼ ਨਾਲ ਇੱਕ ਇੰਟਰਵਿਊ ਵਿੱਚ ਕਿਹਾ, ‘ਸਾਨੂੰ ਕਦੇ ਵੀ ਉਨ੍ਹਾਂ ਦੀ ਲੋੜ ਨਹੀਂ ਪਈ, ਤੁਸੀਂ ਜਾਣਦੇ ਹੋ, ਉਹ ਕਹਿਣਗੇ ਕਿ ਉਨ੍ਹਾਂ ਨੇ ਅਫਗਾਨਿਸਤਾਨ ਵਿੱਚ ਕੁਝ ਫੌਜੀ ਭੇਜੇ ਪਰ ਉਹ ਫੌਜੀ ਥੋੜ੍ਹਾ ਪਿੱਛੇ ਰਹੇ ਤੇ ਮੂਹਰਲੀਆਂ ਕਤਾਰਾਂ ਤੋਂ ਦੂਰ।’ ਰਾਇਟਰਜ਼

Advertisement
×