ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਰਤ-ਪਾਕਿ ਟਕਰਾਅ ਰੋਕਣ ਲਈ ਦੋਵਾਂ ਮੁਲਕਾਂ ਨੂੰ 350 ਫੀਸਦ ਟੈਕਸ ਲਗਾਉਣ ਦੀ ਧਮਕੀ ਦਿੱਤੀ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਕ ਵਾਰ ਫਿਰ ਦਾਅਵਾ ਕੀਤਾ ਹੈ ਕਿ ਮਈ ਵਿਚ ਭਾਰਤ ਤੇ ਪਾਕਿਸਤਾਨ ਦਰਮਿਆਨ ਹੋਏ ਟਕਰਾਅ ਨੂੰ ਰੋਕਣ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਸੀ। ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਦੋਵਾਂ ਮੁਲਕਾਂ ਨੂੰ ਟਕਰਾਅ ਨਾ ਰੋਕਣ...
Advertisement

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਕ ਵਾਰ ਫਿਰ ਦਾਅਵਾ ਕੀਤਾ ਹੈ ਕਿ ਮਈ ਵਿਚ ਭਾਰਤ ਤੇ ਪਾਕਿਸਤਾਨ ਦਰਮਿਆਨ ਹੋਏ ਟਕਰਾਅ ਨੂੰ ਰੋਕਣ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਸੀ। ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਦੋਵਾਂ ਮੁਲਕਾਂ ਨੂੰ ਟਕਰਾਅ ਨਾ ਰੋਕਣ ਦੀ ਸਥਿਤੀ ਵਿਚ 350 ਫੀਸਦ ਟੈਰਿਫ਼ ਲਗਾਉਣ ਦੀ ਧਮਕੀ ਦਿੱਤੀ ਸੀ। ਟਰੰਪ ਨੇ ਇਹ ਦਾਅਵਾ ਵੀ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੇ ਪਾਕਿਸਤਾਨੀ ਹਮਰੁਤਬਾ ਸ਼ਾਹਬਾਜ਼ ਸ਼ਰੀਫ਼ ਨੇ ਉਨ੍ਹਾਂ ਨੂੰ ਫੋਨ ਕਰਕੇ ਕਿਹਾ ਸੀ ਕਿ ‘ਅਸੀਂ ਜੰਗ ਨਹੀਂ ਕਰਨ ਜਾ ਰਹੇ।’ ਟਰੰਪ ਹੁਣ ਤੱਕ 60 ਤੋਂ ਵੱਧ ਵਾਰ ਇਹ ਦਾਅਵਾ ਕਰ ਚੁੱਕੇ ਹਨ ਕਿ ਉਨ੍ਹਾਂ ਨੇ ਇਸ ਸਾਲ ਮਈ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਨੂੰ ‘ਸੁਲਝਾਉਣ’ ਵਿੱਚ ਮਦਦ ਕੀਤੀ ਸੀ। ਹਾਲਾਂਕਿ ਕਿ ਭਾਰਤ ਲਗਾਤਾਰ ਕਿਸੇ ਵੀ ਤੀਜੀ ਧਿਰ ਦੇ ਦਖਲ ਤੋਂ ਇਨਕਾਰ ਕਰਦਾ ਰਿਹਾ ਹੈ। ਟਰੰਪ ਨੇ ਬੁੱਧਵਾਰ ਨੂੰ ਕਿਹਾ, ‘‘"...ਮੈਂ ਵਿਵਾਦਾਂ ਨੂੰ ਸੁਲਝਾਉਣ ਵਿੱਚ ਚੰਗਾ ਹਾਂ, ਅਤੇ ਮੈਂ ਹਮੇਸ਼ਾ ਰਿਹਾ ਹਾਂ। ਮੈਂ ਸਾਲਾਂ ਦੌਰਾਨ ਇਸ ਮਾਮਲੇ ਵਿਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ। ਮੈਂ ਵੱਖ-ਵੱਖ ਜੰਗਾਂ ਬਾਰੇ ਗੱਲ ਕਰ ਰਿਹਾ ਸੀ... ਭਾਰਤ, ਪਾਕਿਸਤਾਨ... ਉਹ ਇਸ ’ਤੇ ਜਾਣ ਵਾਲੇ ਸਨ, ਪ੍ਰਮਾਣੂ ਹਥਿਆਰ।’’ ਟਰੰਪ ਇਥੇ ਅਮਰੀਕਾ ਸਾਊਦੀ ਨਿਵੇਸ਼ ਫੋਰਮ ਨੂੰ ਸੰਬੋਧਨ ਕਰ ਰਹੇ ਸਨ।

Advertisement
Advertisement
Tags :
350 % tariffDonald TrumpIndia-Pak ConflictPM Narendra ModiShehbaz SharifTrump threatened India Pakਅਮਰੀਕੀ ਰਾਸ਼ਟਰਪਤੀਸ਼ਾਹਬਾਜ਼ ਸ਼ਰੀਫਟੈਰਿਫਡੋਨਲਡ ਟਰੰਪਪ੍ਰਧਾਨ ਮੰਤਰੀ ਨਰਿੰਦਰ ਮੋਦੀਭਾਰਤ ਪਾਕਿ 350 ਫੀਸਦ ਟੈਰਿਫ ਦੀ ਧਮਕੀ
Show comments