DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਟਰੰਪ ਵੱਲੋਂ ਵੈਨੇਜ਼ੁਏਲਾ ਦੀ ਅੰਤਰਿਮ ਰਾਸ਼ਟਰਪਤੀ ਨੂੰ ਧਮਕੀ

ਜੇ ਗੱਲ ਨਾ ਮੰਨੀ ਤਾਂ ਬੁਰਾ ਹਸ਼ਰ ਹੋਵੇਗਾ; ਅਮਰੀਕਾ ਦੇ ਹੁਕਮਾਂ ਅਨੁਸਾਰ ਕੰਮ ਕਰਨ ਲੲੀ ਦਬਾਅ ਪਾਇਆ

  • fb
  • twitter
  • whatsapp
  • whatsapp
featured-img featured-img
U.S. President Donald Trump points on the day he signs a bill to award congressional gold medals to members of the 1980 U.S. Olympic men's hockey team, who went on to win gold after defeating a heavily-favored Soviet Union team in their "Miracle on Ice" medal-round match, in the Oval Office at the White House in Washington, D.C., U.S. December 12, 2025. REUTERS/Jonathan Ernst
Advertisement

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੈਨੇਜ਼ੁਏਲਾ ਦੀ ਰਾਸ਼ਟਰਪਤੀ ਡੈਲਸੀ ਰੌਡਰਿਗਜ਼ ਨੂੰ ਧਮਕੀ ਦਿੰਦਿਆਂ ਕਿਹਾ ਕਿ ਜੇ ਉਨ੍ਹਾਂ ਨੇ ਅਮਰੀਕਾ ਦੇ ਹੁਕਮਾਂ ਦਾ ਪਾਲਣ ਨਾ ਕੀਤਾ ਤਾਂ ਉਨ੍ਹਾਂ ਦਾ ਹਸ਼ਰ ਨਿਕੋਲਸ ਮਾਦੁਰੋ ਤੋਂ ਵੀ ਬੁਰਾ ਹੋਵੇਗਾ। ਅਮਰੀਕੀ ਰਾਸ਼ਟਰਪਤੀ ਨੇ ਇਹ ਗੱਲ ਇਕ ਮੈਗਜ਼ੀਨ ਨੂੰ ਇੰਟਰਵਿਊ ਦਿੰਦਿਆਂ ਕਹੀ।

ਇਸ ਤੋਂ ਇਕ ਦਿਨ ਪਹਿਲਾਂ ਹੀ ਟਰੰਪ ਨੇ ਕਿਹਾ ਸੀ ਕਿ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਡੈਲਸੀ ਨਾਲ ਗੱਲਬਾਤ ਕੀਤੀ ਹੈ ਤੇ ਉਹ ਵੈਨੇਜ਼ੁਏਲਾ ਵਾਸੀਆਂ ਦੀ ਹਾਲਤ ਸੁਧਾਰਨ ਲਈ ਅਮਰੀਕਾ ਅਨੁਸਾਰ ਕੰਮ ਕਰਨ ਲਈ ਤਿਆਰ ਹੈ ਪਰ ਇਸ ਤੋਂ ਬਾਅਦ ਹੀ ਅੰਤਰਿਮ ਰਾਸ਼ਟਰਪਤੀ ਡੈਲਸੀ ਨੇ ਟੀਵੀ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਵੈਨੇਜ਼ੁਏਲਾ ਦਾ ਰਾਸ਼ਟਰਪਤੀ ਨਿਕੋਲਸ ਮਾਦੁਰੋ ਹੀ ਹੈ ਤੇ ਉਨ੍ਹਾਂ ਅਮਰੀਕਾ ਵਲੋਂ ਨਿਕੋਲਸ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਵੀ ਕੀਤੀ ਸੀ।

Advertisement

ਟਰੰਪ ਨੇ ਇਹ ਵੀ ਕਿਹਾ ਕਿ ਜੇ ਡੈਲਸੀ ਅਮਰੀਕਾ ਅਨੁਸਾਰ ਕੰਮ ਕਰੇਗੀ ਤਾਂ ਵੈਨੇਜ਼ੁਏਲਾ ਵਿਚ ਅਮਰੀਕੀ ਫੌਜੀ ਤਾਇਨਾਤ ਨਹੀਂ ਕੀਤੇ ਜਾਣਗੇ। ਇਸ ਤੋਂ ਪਹਿਲਾਂ ਵੈਨੇਜ਼ੁਏਲਾ ਦੀ ਸੁਪਰੀਮ ਕੋਰਟ ਨੇ ਡੈਲਸੀ ਨੂੰ ਅੰਤਰਿਮ ਰਾਸ਼ਟਰਪਤੀ ਵਜੋਂ ਕੰਮ ਕਰਨ ਦੇ ਹੁਕਮ ਦਿੱਤੇ ਸਨ।

Advertisement

ਅਮਰੀਕਾ ਨੇ ਵੈਨਜ਼ੁਏਲਾ ’ਤੇ ਹਮਲਾ ਕਰ ਕੇ ਉਨ੍ਹਾਂ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਕਾਬੂ ਕੀਤਾ ਸੀ। ਨਿਕੋਲਸ ਨੂੰ ਕਾਬੂ ਕਰਦਿਆਂ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਲਾਈਵ ਦੇਖਿਆ। ਟਰੰਪ ਨੇ ਇਹ ਵੀ ਕਿਹਾ ਸੀ ਕਿ ਅਮਰੀਕਾ ਇਹ ਤੈਅ ਕਰੇਗਾ ਕਿ ਵੈਨਜ਼ੁਏਲਾ ਦਾ ਅਗਲਾ ਆਗੂ ਕੌਣ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕਾ ਕੋਲ ਇਸ ਵੇਲੇ ਵਿਸ਼ਵ ਦੀਆਂ ਸਭ ਤੋਂ ਮਜ਼ਬੂਤ ਤੇਲ ਕੰਪਨੀਆਂ ਹਨ ਤੇ ਇਹ ਕੰਪਨੀਆਂ ਹੀ ਵੈਨਜ਼ੁਏਲਾ ਦੇ ਤੇਲ ਖੇਤਰ ਵਿਚ ਸਰਗਰਮ ਭੂਮਿਕਾ ਅਦਾ ਕਰਨਗੀਆਂ। ਟਰੰਪ ਨੇ ਕਿਹਾ ਕਿ ਨਿਕੋਲਸ ਨੇ ਜੇਲ੍ਹਾਂ ਦੇ ਕੈਦੀਆਂ ਤੇ ਡਰੱਗ ਮਾਫੀਆ ਨੂੰ ਦੇਸ਼ ਤੋਂ ਬਾਹਰ ਭੇਜਿਆ ਜੋ ਮੁਆਫੀ ਯੋਗ ਨਹੀਂ ਹੈ। ਇਸ ਕਰ ਕੇ ਅਮਰੀਕਾ ਨੇ ਫੌਜੀ ਕਾਰਵਾਈ ਕੀਤੀ। ਜ਼ਿਕਰਯੋਗ ਹੈ ਕਿ ਸੀਆਈਏ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਨਿਕੋਲਸ ਦੀ ਲੋਕੇਸ਼ਨ ਨੂੰ ਟਰੈਕ ਕੀਤਾ ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ।

Advertisement
×