DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Trump’s bizarre letter to Norway’s prime minister ਨੋਬੇਲ ਨਹੀਂ ਮਿਲਿਆ ਤੇ ਹੁਣ ਸ਼ਾਂਤੀ ’ਤੇ ਭਰੋਸਾ ਨਹੀਂ: ਟਰੰਪ

ਗਰੀਨਲੈਂਡ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਵੀ ਤਾਂ ਕੀਤੀ; ਅਮਰੀਕੀ ਰਾਸ਼ਟਰਪਤੀ ਨੇ ਸਰਵਉਚ ਇਨਾਮ ਨਾ ਮਿਲਣ ’ਤੇ ਨਾਰਵੇ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

  • fb
  • twitter
  • whatsapp
  • whatsapp
featured-img featured-img
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ। ਰਾਇਟਰਜ਼ ਫਾਈਲ
Advertisement

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਾਰਵੇ ਦੇ ਪ੍ਰਧਾਨ ਮੰਤਰੀ ਜੇ ਸਟੋਰ ਨੂੰ ਪੱਤਰ ਲਿਖ ਕੇ ਨੋਬੇਲ ਸ਼ਾਂਤੀ ਪੁਰਸਕਾਰ ਨਾ ਮਿਲਣ ਦੀ ਸ਼ਿਕਾਇਤ ਕੀਤੀ ਹੈ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਅੱਠ ਅਹਿਮ ਜੰਗਾਂ ਰੁਕਵਾਉਣ ਤੋਂ ਬਾਅਦ ਵੀ ਉਨ੍ਹਾਂ ਨੂੰ ਨੋਬੇਲ ਨਹੀਂ ਮਿਲਿਆ, ਇਸ ਲਈ ਉਨ੍ਹਾਂ ਨੇ ਸ਼ਾਂਤੀ ਸਥਾਪਤ ਕਰਨ ਬਾਰੇ ਸੋਚਣਾ ਬੰਦ ਕਰ ਦਿੱਤਾ ਹੈ। ਸ੍ਰੀ ਟਰੰਪ ਨੇ ਕਿਹਾ ਕਿ ਆਲਮੀ ਰੁਝਾਨਾਂ ਦੇ ਮੱਦੇਨਜ਼ਰ ਵਿਸ਼ਵ ਭਰ ਵਿਚ ਸ਼ਾਂਤੀ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗਰੀਨਲੈਂਡ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਇਕ ਕਾਰਨ ਇਹ ਵੀ ਹੈ ਕਿ ਹੁਣ ਉਨ੍ਹਾਂ ਸ਼ਾਂਤੀ ਸਥਾਪਤ ਕਰਨ ਬਾਰੇ ਸੋਚਣਾ ਬੰਦ ਕਰ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਨਾਰਵੇ ਤੇ ਫਿਨਲੈਂਡ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਪਹਿਲਾਂ ਪੱਤਰ ਲਿਖ ਕੇ ਯੂਰਪੀ ਦੇਸ਼ਾਂ ’ਤੇ ਟੈਕਸ ਵਧਾਉਣ ਦਾ ਵਿਰੋਧ ਕੀਤਾ ਸੀ। ਇਸ ਦਾ ਜਵਾਬ ਟਰੰਪ ਨੇ ਨੋਬੇਲ ਨਾ ਮਿਲਣ ਬਾਰੇ ਸ਼ਿਕਾਇਤ ਕਰਦਿਆਂ ਦਿੱਤਾ।

Advertisement

ਉਨ੍ਹਾਂ ਨਾਰਵੇ ਦੇ ਪ੍ਰਧਾਨ ਮੰਤਰੀ ਨੂੰ ਇੱਕ ਸਖ਼ਤ ਸੰਦੇਸ਼ ਦਿੰਦਿਆਂ ਨਾਟੋ ਸਹਿਯੋਗੀਆਂ ਨਾਲ ਵੀ ਤਣਾਅ ਪੈਦਾ ਕਰ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਨੇ ਜ਼ੋਰ ਦੇ ਕੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਨੂੰ ਗ੍ਰੀਨਲੈਂਡ ਨੂੰ ਕੰਟਰੋਲ ਕਰਨਾ ਚਾਹੀਦਾ ਹੈ ਕਿਉਂਕਿ ਡੈਨਮਾਰਕ ਇਸ ਨੂੰ ਰੂਸ ਅਤੇ ਚੀਨ ਤੋਂ ਨਹੀਂ ਬਚਾ ਸਕਦਾ, ਇਸ ਖੇਤਰ ’ਤੇ ਡੈਨਮਾਰਕ ਦੇ ਲੰਬੇ ਸਮੇਂ ਤੋਂ ਦਾਅਵੇ ਦਾ ਉਨ੍ਹਾਂ ਵਿਰੋਧ ਕੀਤਾ।

Advertisement

ਟਰੰਪ ਨੇ ਕਿਹਾ, ‘ਮੈਂ ਨਾਟੋ ਦੀ ਸਥਾਪਨਾ ਤੋਂ ਬਾਅਦ ਕਿਸੇ ਵੀ ਹੋਰ ਵਿਅਕਤੀ ਨਾਲੋਂ ਜ਼ਿਆਦਾ ਕੰਮ ਕੀਤਾ ਹੈ ਅਤੇ ਹੁਣ ਨਾਟੋ ਨੂੰ ਸੰਯੁਕਤ ਰਾਜ ਅਮਰੀਕਾ ਲਈ ਕੁਝ ਕਰਨਾ ਚਾਹੀਦਾ ਹੈ। ਦੁਨੀਆਂ ਉਦੋਂ ਤੱਕ ਸੁਰੱਖਿਅਤ ਨਹੀਂ ਹੈ ਜਦੋਂ ਤੱਕ ਅਮਰੀਕਾ ਦਾ ਗਰੀਨਲੈਂਡ ’ਤੇ ਪੂਰਾ ਕਬਜ਼ਾ ਨਹੀਂ ਹੋ ਜਾਂਦਾ।

ਇਸ ਤੋਂ ਦੋ ਦਿਨ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਲਾਨ ਕੀਤਾ ਸੀ ਕਿ ਜਦੋਂ ਤੱਕ ਅਮਰੀਕਾ ਨੂੰ ਗਰੀਨਲੈਂਡ ਖਰੀਦਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਉਹ ਆਪਣੇ ਯੂਰਪੀਅਨ ਸਹਿਯੋਗੀ ਦੇਸ਼ਾਂ ’ਤੇ ਨਵਾਂ ਟੈਕਸ ਲਾਉਣਗੇ।

ਟਰੰਪ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' 'ਤੇ ਦੱਸਿਆ ਕਿ 1 ਫਰਵਰੀ ਤੋਂ ਡੈਨਮਾਰਕ, ਨਾਰਵੇ, ਸਵੀਡਨ, ਫਰਾਂਸ, ਜਰਮਨੀ, ਨੀਦਰਲੈਂਡ, ਫਿਨਲੈਂਡ ਅਤੇ ਬ੍ਰਿਟੇਨ ਤੋਂ ਆਉਣ ਵਾਲੀਆਂ ਵਸਤੂਆਂ ’ਤੇ ਵਾਧੂ 10 ਫੀਸਦੀ ਟੈਰਿਫ ਲਾਗੂ ਹੋਵੇਗਾ ਜੋ 1 ਜੂਨ ਤੱਕ ਵਧ ਕੇ 25 ਫੀਸਦੀ ਹੋ ਜਾਵੇਗਾ। ਟਰੰਪ ਨੇ ਗਰੀਨਲੈਂਡ ਨੂੰ ਅਮਰੀਕੀ ਸੁਰੱਖਿਆ ਅਤੇ ਖਣਿਜ ਭੰਡਾਰਾਂ ਲਈ ਅਹਿਮ ਦੱਸਿਆ, ਜਦਕਿ ਡੈਨਮਾਰਕ ਅਤੇ ਗਰੀਨਲੈਂਡ ਦੇ ਨੇਤਾਵਾਂ ਨੇ ਸਪੱਸ਼ਟ ਕੀਤਾ ਸੀ ਕਿ ਇਹ ਟਾਪੂ ਵਿਕਾਊ ਨਹੀਂ ਹੈ।

Advertisement
×