ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੈਨੇਡਾ ਗਏ ਦੋ ਭਰਾਵਾਂ ਨੂੰ ਅਣਪਛਾਤਿਆਂ ਨੇ ਮਾਰੀਆਂ ਗੋਲੀਆਂ, ਇੱਕ ਦੀ ਮੌਤ

ਗੁਰਬਖ਼ਸ਼ਪੁਰੀ ਤਰਨ ਤਾਰਨ, 6 ਦਸੰਬਰ ਇਲਾਕੇ ਦੇ ਨੰਦਪੁਰ ਨੇੜਲੇ ਨੌਸ਼ਹਿਰਾ ਪੰਨੂਆਂ ਦੇ ਕਿਸਾਨ ਸਰਬਜੀਤ ਸਿੰਘ ਦੇ ਕੈਨੇਡਾ ਰਹਿੰਦੇ ਦੋ ਪੁੱਤਰਾਂ ਨੂੰ ਅਣਪਛਾਤੇ ਵਿਅਕਤੀਆਂ ਨੇ ਅੱਜ ਗੋਲੀਆਂ ਮਾਰ ਦਿੱਤੀਆਂ। ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ...
ਮ੍ਰਿਤਕ ਪ੍ਰਿਤਪਾਲ ਸਿੰਘ ਦੀ ਪੁਰਾਣੀ ਤਸਵੀਰ|
Advertisement

ਗੁਰਬਖ਼ਸ਼ਪੁਰੀ

ਤਰਨ ਤਾਰਨ, 6 ਦਸੰਬਰ

Advertisement

ਇਲਾਕੇ ਦੇ ਨੰਦਪੁਰ ਨੇੜਲੇ ਨੌਸ਼ਹਿਰਾ ਪੰਨੂਆਂ ਦੇ ਕਿਸਾਨ ਸਰਬਜੀਤ ਸਿੰਘ ਦੇ ਕੈਨੇਡਾ ਰਹਿੰਦੇ ਦੋ ਪੁੱਤਰਾਂ ਨੂੰ ਅਣਪਛਾਤੇ ਵਿਅਕਤੀਆਂ ਨੇ ਅੱਜ ਗੋਲੀਆਂ ਮਾਰ ਦਿੱਤੀਆਂ। ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ|

ਕਿਸਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਪੁੱਤਰ ਪ੍ਰਿਤਪਾਲ ਸਿੰਘ (22) ਅਤੇ ਵੱਡਾ ਪੁੱਤਰ ਖੁਸ਼ਵੰਤਪਾਲ ਸਿੰਘ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ| ਉਹ ਅੱਜ ਸਵੇਰੇ ਘਰ ਦੇ ਬਾਹਰ ਆਪਣੀ ਕਾਰ ਤੋਂ ਬਰਫ਼ ਹਟਾ ਰਹੇ ਸਨ ਕਿ ਅਣਪਛਾਤੇ ਵਿਅਕਤੀਆਂ ਨੇ ਉੁਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਪ੍ਰਿਤਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਖੁਸ਼ਵੰਤਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ| ਸਰਬਜੀਤ ਸਿੰਘ ਨੇ ਦੱਸਿਆ ਕਿ ਘਰ ਦੇ ਮਾਲਕ ਨੂੰ ਕੁਝ ਦਿਨ ਪਹਿਲਾਂ ਹੀ ਫ਼ਿਰੌਤੀ ਲਈ ਫੋਨ ਆਇਆ ਸੀ, ਜਿਸ ਕਰ ਕੇ ਉਹ ਘਰ ਛੱਡ ਕੇ ਕਿਧਰੇ ਹੋਰ ਚਲਾ ਗਿਆ ਸੀ|

Advertisement
Show comments