DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਯੂਕੇ ਵੱਲੋਂ ਅਮਰੀਕਾ ਅਤੇ ਇਜ਼ਰਾਈਲ ਦੇ ਵਿਰੋਧ ਦੇ ਬਾਵਜੂਦ ਫਲਸਤੀਨੀ ਰਾਜ ਨੂੰ ਮਾਨਤਾ

ਸੰਯੁਕਤ ਰਾਸ਼ਟਰ ਮਹਾਸਭਾ ਤੋਂ ਪਹਿਲਾਂ ਫਲਸਤੀਨੀ ਰਾਜ ਨੂੰ ਮਾਨਤਾ ਦੇਣ ਵਾਲੇ ਦੇਸ਼ਾਂ ਵਿੱਚ ਕੈਨੇਡਾ ਸਣੇ ਹੋਰ ਦੇਸ਼ ਹੋਏ ਸ਼ਾਮਲ
  • fb
  • twitter
  • whatsapp
  • whatsapp
featured-img featured-img
ਗਾਜ਼ਾ ਵਿੱਚੋਂ ਸੁਰੱਖਿਅਤ ਥਾਂ ਵੱਲ ਜਾਂਦੇ ਹੋਏ ਫਲਸਤੀਨੀ। -ਫੋਟੋ: ਰਾਇਟਰਜ਼
Advertisement

In historic move, UK recognises Palestinian state despite opposition from US and Israel ਯੂਕੇ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਅੱਜ ਕਿਹਾ ਕਿ ਅਮਰੀਕਾ ਅਤੇ ਇਜ਼ਰਾਈਲ ਦੇ ਵਿਰੋਧ ਦੇ ਬਾਵਜੂਦ ਉਨ੍ਹਾਂ ਵਲੋਂ ਰਸਮੀ ਤੌਰ ’ਤੇ ਫਲਸਤੀਨੀ ਰਾਜ ਨੂੰ ਮਾਨਤਾ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਕੈਨੇਡਾ ਅਤੇ ਆਸਟਰੇਲੀਆ ਨੇ ਵੀ ਫਲਸਤੀਨ ਨੂੰ ਰਾਜ ਵਜੋਂ ਮਾਨਤਾ ਦੇ ਦਿੱਤੀ। ਸਟਾਰਮਰ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਫਲਸਤੀਨੀਆਂ ਅਤੇ ਇਜ਼ਰਾਈਲੀਆਂ ਵਿਚ ਸ਼ਾਂਤੀ ਸਥਾਪਤ ਕਰਨਾ ਹੈ। ਯੂਕੇ ਇੱਕ ਫਲਸਤੀਨੀ ਰਾਜ ਨੂੰ ਮਾਨਤਾ ਦੇਣ ਵਾਲਾ ਇਕੱਲਾ ਦੇਸ਼ ਨਹੀਂ ਹੈ, 140 ਤੋਂ ਵੱਧ ਦੇਸ਼ ਪਹਿਲਾਂ ਹੀ ਇਹ ਐਲਾਨ ਕਰ ਚੁੱਕੇ ਹਨ ਅਤੇ ਫਰਾਂਸ ਸਣੇ ਹੋਰ ਦੇਸ਼ਾਂ ਦੀ ਇਸ ਹਫਤੇ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਅਜਿਹਾ ਕਰਨ ਦੀ ਉਮੀਦ ਹੈ।

ਕੈਨੇਡਿਆਈ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਐਕਸ ’ਤੇ ਐਲਾਨ ਕੀਤਾ ਕਿ ਕੈਨੇਡਾ ਨੇ ਫਲਸਤੀਨੀ ਰਾਜ ਨੂੰ ਮਾਨਤਾ ਦੇ ਦਿੱਤੀ ਹੈ। ਇਸ ਐਲਾਨ ਕਾਰਨ ਇਜ਼ਰਾਈਲ ਅਤੇ ਸੰਯੁਕਤ ਰਾਜ ਅਮਰੀਕਾ ਖਫਾ ਹਨ ਜੋ ਕਹਿ ਰਹੇ ਹਨ ਕਿ ਅਜਿਹੀ ਮਾਨਤਾ ਕੱਟੜਪੰਥੀਆਂ ਨੂੰ ਉਤਸ਼ਾਹਤ ਕਰਦੀ ਹੈ। ਏਪੀ

Advertisement

Advertisement
×