ਯੂਕੇ ਵੱਲੋਂ ਅਮਰੀਕਾ ਅਤੇ ਇਜ਼ਰਾਈਲ ਦੇ ਵਿਰੋਧ ਦੇ ਬਾਵਜੂਦ ਫਲਸਤੀਨੀ ਰਾਜ ਨੂੰ ਮਾਨਤਾ
In historic move, UK recognises Palestinian state despite opposition from US and Israel ਯੂਕੇ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਅੱਜ ਕਿਹਾ ਕਿ ਅਮਰੀਕਾ ਅਤੇ ਇਜ਼ਰਾਈਲ ਦੇ ਵਿਰੋਧ ਦੇ ਬਾਵਜੂਦ ਉਨ੍ਹਾਂ ਵਲੋਂ ਰਸਮੀ ਤੌਰ ’ਤੇ ਫਲਸਤੀਨੀ ਰਾਜ ਨੂੰ ਮਾਨਤਾ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਕੈਨੇਡਾ ਅਤੇ ਆਸਟਰੇਲੀਆ ਨੇ ਵੀ ਫਲਸਤੀਨ ਨੂੰ ਰਾਜ ਵਜੋਂ ਮਾਨਤਾ ਦੇ ਦਿੱਤੀ। ਸਟਾਰਮਰ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਫਲਸਤੀਨੀਆਂ ਅਤੇ ਇਜ਼ਰਾਈਲੀਆਂ ਵਿਚ ਸ਼ਾਂਤੀ ਸਥਾਪਤ ਕਰਨਾ ਹੈ। ਯੂਕੇ ਇੱਕ ਫਲਸਤੀਨੀ ਰਾਜ ਨੂੰ ਮਾਨਤਾ ਦੇਣ ਵਾਲਾ ਇਕੱਲਾ ਦੇਸ਼ ਨਹੀਂ ਹੈ, 140 ਤੋਂ ਵੱਧ ਦੇਸ਼ ਪਹਿਲਾਂ ਹੀ ਇਹ ਐਲਾਨ ਕਰ ਚੁੱਕੇ ਹਨ ਅਤੇ ਫਰਾਂਸ ਸਣੇ ਹੋਰ ਦੇਸ਼ਾਂ ਦੀ ਇਸ ਹਫਤੇ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਅਜਿਹਾ ਕਰਨ ਦੀ ਉਮੀਦ ਹੈ।
ਕੈਨੇਡਿਆਈ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਐਕਸ ’ਤੇ ਐਲਾਨ ਕੀਤਾ ਕਿ ਕੈਨੇਡਾ ਨੇ ਫਲਸਤੀਨੀ ਰਾਜ ਨੂੰ ਮਾਨਤਾ ਦੇ ਦਿੱਤੀ ਹੈ। ਇਸ ਐਲਾਨ ਕਾਰਨ ਇਜ਼ਰਾਈਲ ਅਤੇ ਸੰਯੁਕਤ ਰਾਜ ਅਮਰੀਕਾ ਖਫਾ ਹਨ ਜੋ ਕਹਿ ਰਹੇ ਹਨ ਕਿ ਅਜਿਹੀ ਮਾਨਤਾ ਕੱਟੜਪੰਥੀਆਂ ਨੂੰ ਉਤਸ਼ਾਹਤ ਕਰਦੀ ਹੈ। ਏਪੀ