ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੰਯੁਕਤ ਰਾਸ਼ਟਰ ਨੇ ਸ਼ੇਖ ਹਸੀਨਾ ਦੀ ਸਜ਼ਾ ’ਤੇ ਅਫ਼ਸੋਸ ਪ੍ਰਗਟਾਇਆ

ਸੰਯੁਕਤ ਰਾਸ਼ਟਰ ਨੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਨੂੰ ਪੀੜਤਾਂ ਲਈ ‘ਅਹਿਮ ਪਲ’ ਦੱਸਿਆ ਅਤੇ ਨਾਲ ਹੀ ਇਸ ਸਜ਼ਾ ’ਤੇ ਅਫ਼ਸੋਸ ਵੀ ਪ੍ਰਗਟਾਇਆ ਹੈ। ਇਸੇ ਦੌਰਾਨ ਸੰਯੁਕਤ ਰਾਸ਼ਟਰ ਨੇ ਬੰਗਲਾਦੇਸ਼...
Advertisement

ਸੰਯੁਕਤ ਰਾਸ਼ਟਰ ਨੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਨੂੰ ਪੀੜਤਾਂ ਲਈ ‘ਅਹਿਮ ਪਲ’ ਦੱਸਿਆ ਅਤੇ ਨਾਲ ਹੀ ਇਸ ਸਜ਼ਾ ’ਤੇ ਅਫ਼ਸੋਸ ਵੀ ਪ੍ਰਗਟਾਇਆ ਹੈ। ਇਸੇ ਦੌਰਾਨ ਸੰਯੁਕਤ ਰਾਸ਼ਟਰ ਨੇ ਬੰਗਲਾਦੇਸ਼ ਵਿੱਚ ਸ਼ਾਂਤੀ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਦੇਸ਼ ਨੂੰ ਇਨਸਾਫ਼ ਲਈ ਸੱਚ, ਨਿਆਂ ਅਤੇ ਸੁਰੱਖਿਆ ਖੇਤਰ ਵਿੱਚ ਸੁਧਾਰ ਦੇ ਰਾਹ ’ਤੇ ਅੱਗੇ ਵਧਣਾ ਚਾਹੀਦਾ ਹੈ। ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਅੰਤੋਨੀਓ ਗੁਟੇਰੇਜ਼ ਦੇ ਤਰਜਮਾਨ ਸਟੀਫਨ ਦੁਜਾਰਿਕ ਨੇ ਕਿਹਾ, ‘‘ਅਸੀਂ ਹਰ ਹਾਲਤ ਵਿੱਚ ਮੌਤ ਦੀ ਸਜ਼ਾ ਦੇ ਖ਼ਿਲਾਫ਼ ਹਾਂ।’’ ਇਹ ਪ੍ਰਤੀਕਿਰਿਆ ਉਦੋਂ ਆਈ ਜਦੋਂ ਬੰਗਲਾਦੇਸ਼ ਦੀ ਕੌਮਾਂਤਰੀ ਅਪਰਾਧ ਟ੍ਰਿਬਿਊਨਲ ਨੇ ਸੋਮਵਾਰ ਨੂੰ ਸ਼ੇਖ ਹਸੀਨਾ ਨੂੰ ਮਨੁੱਖਤਾ ਖ਼ਿਲਾਫ਼ ਅਪਰਾਧਾਂ ਦੇ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੰਦਿਆਂ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ। 78 ਸਾਲਾ ਹਸੀਨਾ ਪਿਛਲੇ ਸਾਲ 5 ਅਗਸਤ ਨੂੰ ਆਪਣੀ ਸਰਕਾਰ ਡਿੱਗਣ ਤੋਂ ਬਾਅਦ ਤੋਂ ਭਾਰਤ ਵਿੱਚ ਰਹਿ ਰਹੇ ਹਨ। ਉਨ੍ਹਾਂ ਦੇ ਨਾਲ-ਨਾਲ ਸਾਬਕਾ ਗ੍ਰਹਿ ਮੰਤਰੀ ਅਸਦੁਜ਼ਮਾਨ ਖਾਨ ਕਮਾਲ ਨੂੰ ਵੀ ਇਹੀ ਸਜ਼ਾ ਸੁਣਾਈ ਗਈ ਹੈ।

ਹਿਊਮਨ ਰਾਈਟਸ ਵਾਚ ਵੱਲੋਂ ਕੌਮਾਂਤਰੀ ਮਾਪਦੰਡਾਂ ਦੀ ਉਲੰਘਣਾ ਦਾ ਦੋਸ਼

Advertisement

ਨਿਊਯਾਰਕ: ਦੁਨੀਆ ਭਰ ਵਿੱਚ ਮਨੁੱਖੀ ਅਧਿਕਾਰਾਂ ਦੀਆਂ ਉਲੰਘਣਾਵਾਂ ’ਤੇ ਨਜ਼ਰ ਰੱਖਣ ਵਾਲੀ ਸੰਸਥਾ ਹਿਊਮਨ ਰਾਈਟਸ ਵਾਚ ਨੇ ਬੰਗਲਾਦੇਸ਼ ਦੀ ਅਦਾਲਤ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਸਾਬਕਾ ਗ੍ਰਹਿ ਮੰਤਰੀ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ’ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਸਥਾ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਸੁਣਵਾਈ ਦੌਰਾਨ ‘ਕੌਮਾਂਤਰੀ ਨਿਰਪੱਖ ਸੁਣਵਾਈ ਦੇ ਮਾਪਦੰਡਾਂ’ ਦੀ ਪਾਲਣਾ ਨਹੀਂ ਕੀਤੀ ਗਈ। ਸੰਸਥਾ ਦੀ ਡਿਪਟੀ ਏਸ਼ੀਆ ਡਾਇਰੈਕਟਰ ਮੀਨਾਕਸ਼ੀ ਗਾਂਗੁਲੀ ਨੇ ਕਿਹਾ, ‘‘ਹਸੀਨਾ ਦੇ ਸ਼ਾਸਨ ਖ਼ਿਲਾਫ਼ ਬੰਗਲਾਦੇਸ਼ ਵਿੱਚ ਗੁੱਸਾ ਹੈ ਪਰ ਸਾਰੇ ਅਪਰਾਧਕ ਮਾਮਲੇ ਨਿਰਪੱਖ ਸੁਣਵਾਈ ਦੇ ਮਾਪਦੰਡਾਂ ਪੂਰੇ ਕਰਦੇ ਹੋਣੇ ਚਾਹੀਦੇ ਹਨ। ਮੁਲਜ਼ਮਾਂ ਨੂੰ ਆਪਣੀ ਪਸੰਦ ਦਾ ਵਕੀਲ ਕਰਨ ਅਤੇ ਬਚਾਅ ਪੇਸ਼ ਕਰਨ ਦਾ ਪੂਰਾ ਮੌਕਾ ਨਹੀਂ ਦਿੱਤਾ ਗਿਆ।’’

Advertisement
Show comments