Unnao rape case: ਉਨਾਓ ਜਬਰ-ਜਨਾਹ ਕੇਸ: ਹਾਈ ਕੋਰਟ ਵੱਲੋਂ ਸੇਂਗਰ ਨੂੰ ਅੰਤਰਿਮ ਜ਼ਮਾਨਤ
ਨਵੀਂ ਦਿੱਲੀ, 5 ਦਸੰਬਰ ਦਿੱਲੀ ਹਾਈ ਕੋਰਟ ਨੇ ਭਾਜਪਾ ਵੱਲੋਂ ਮੁਅੱਤਲ ਆਗੂ ਕੁਲਦੀਪ ਸੇਂਗਰ ਜੋ ਕਿ ਉੱਤਰ ਪ੍ਰਦੇਸ਼ ਦੇ ਉਨਾਓ ਵਿੱਚ 2017 ’ਚ ਨਾਬਾਲਗ ਨਾਲ ਜਬਰ-ਜਨਾਹ ਦੇ ਕੇਸ ’ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ, ਨੂੰ ਅੱਜ ਮੈਡੀਕਲ ਆਧਾਰ...
Advertisement
ਨਵੀਂ ਦਿੱਲੀ, 5 ਦਸੰਬਰ
ਦਿੱਲੀ ਹਾਈ ਕੋਰਟ ਨੇ ਭਾਜਪਾ ਵੱਲੋਂ ਮੁਅੱਤਲ ਆਗੂ ਕੁਲਦੀਪ ਸੇਂਗਰ ਜੋ ਕਿ ਉੱਤਰ ਪ੍ਰਦੇਸ਼ ਦੇ ਉਨਾਓ ਵਿੱਚ 2017 ’ਚ ਨਾਬਾਲਗ ਨਾਲ ਜਬਰ-ਜਨਾਹ ਦੇ ਕੇਸ ’ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ, ਨੂੰ ਅੱਜ ਮੈਡੀਕਲ ਆਧਾਰ ’ਤੇ ਦੋ ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ।
Advertisement
ਜਸਟਿਸ ਪ੍ਰਤਿਭਾ ਐੱਮ. ਸਿੰਘ ਦੀ ਅਗਵਾਈ ਵਾਲੇ ਬੈਂਚ ਨੇ ਸੇਂਗਰ ਦੀ ਸਜ਼ਾ ਮੁਲਤਵੀ ਕਰਦਿਆਂ ਨਿਰਦੇਸ਼ ਦਿੱਤਾ ਕਿ ਉਸ ਨੂੰ ਦਿੱਲੀ ਦੇ ਏਮਸ ’ਚ ਦਾਖ਼ਲ ਕਰਵਾਇਆ ਜਾਵੇ ਤੇ ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਉਹ ਦਿੱਲੀ ਵਿੱਚ ਹੀ ਰਹੇ। ਹਾਈ ਕੋਰਟ ਨੇ ਏਮਸ ਦੇ ਮੈਡੀਕਲ ਬੋਰਡ ਤੋਂ ਰਿਪੋਰਟ ਮੰਗੀ ਹੈ ਅਤੇ ਮਾਮਲੇ ਨੂੰ ਅਗਲੀ ਸੁਣਵਾਈ ਲਈ 20 ਦਸੰਬਰ ਲਈ ਸੂਚੀਬੱਧ ਕੀਤਾ ਹੈ। ਦੱਸਣਯੋਗ ਹੈ ਕਿ ਸੇਂਗਰ ਉਨਾਓ ਜਬਰ-ਜਨਾਹ ਪੀੜਤਾ ਦੇ ਪਿਤਾ ਦੀ ਹਿਰਾਸਤ ’ਚ ਹੋਈ ਮੌਤ ਦੇ ਮਾਮਲੇ ’ਚ ਵੀ 10 ਸਾਲ ਦੀ ਸਜ਼ਾ ਕੱਟ ਰਿਹਾ ਹੈ। -ਪੀਟੀਆਈ
Advertisement