DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਮਰੀਕਾ ਨੇ ਕੌਮਾਂਤਰੀ ਕਾਨੂੰਨ ਦਾ ਪਾਲਣ ਨਹੀਂ ਕੀਤਾ: ਸੰਯੁਕਤ ਰਾਸ਼ਟਰ

ਸੰਯੁਕਤ ਰਾਸ਼ਟਰ ਦੇ ਮੁਖੀ ਨੇ ਕਿਹਾ ਕਿ ਅਮਰੀਕਾ ਨੇ ਵੈਨਜ਼ੁਏਲਾ ’ਤੇ ਹਮਲਾ ਕਰ ਕੇ ਤੇ ਰਾਸ਼ਟਰਪਤੀ ਨੂੰ ਕਾਬੂ ਕਰ ਕੇ ਕੌਮਾਂਤਰੀ ਨਿਯਮਾਂ ਦਾ ਉਲੰਘਣ ਕੀਤਾ ਹੈ ਤੇ ਇਹ ਗਲਤ ਰੁਝਾਨ ਹੈ। ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਜ਼ ਨੇ ਅਮਰੀਕਾ...

  • fb
  • twitter
  • whatsapp
  • whatsapp
Advertisement

ਸੰਯੁਕਤ ਰਾਸ਼ਟਰ ਦੇ ਮੁਖੀ ਨੇ ਕਿਹਾ ਕਿ ਅਮਰੀਕਾ ਨੇ ਵੈਨਜ਼ੁਏਲਾ ’ਤੇ ਹਮਲਾ ਕਰ ਕੇ ਤੇ ਰਾਸ਼ਟਰਪਤੀ ਨੂੰ ਕਾਬੂ ਕਰ ਕੇ ਕੌਮਾਂਤਰੀ ਨਿਯਮਾਂ ਦਾ ਉਲੰਘਣ ਕੀਤਾ ਹੈ ਤੇ ਇਹ ਗਲਤ ਰੁਝਾਨ ਹੈ।

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਜ਼ ਨੇ ਅਮਰੀਕਾ ਅਤੇ ਵੈਨੇਜ਼ੁਏਲਾ ਦਰਮਿਆਨ ਵਧ ਰਹੇ ਤਣਾਅ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਖਤਰਨਾਕ ਘਟਨਾਕ੍ਰਮ ਕਰਾਰ ਦਿੱਤਾ ਹੈ।

Advertisement

ਉਨ੍ਹਾਂ ਕਿਹਾ ਕਿ ਅਮਰੀਕਾ ਨੇ ਅੰਤਰਰਾਸ਼ਟਰੀ ਕਾਨੂੰਨ ਦੇ ਨਿਯਮਾਂ ਦਾ ਸਤਿਕਾਰ ਨਹੀਂ ਕੀਤਾ ਹੈ ਤੇ ਇਹ ਗਲਤ ਰੁਝਾਨ ਹੈ। ਵੈਨਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੂੰ ਨਿਊਯਾਰਕ ਵਿੱਚ ਸੰਘੀ ਅਧਿਕਾਰੀਆਂ ਵੱਲੋਂ ਨਾਰਕੋ-ਅਤਿਵਾਦ ਅਤੇ ਅਮਰੀਕਾ ਵਿਰੁੱਧ ਵਿਨਾਸ਼ਕਾਰੀ ਯੰਤਰ ਰੱਖਣ ਦੀ ਸਾਜ਼ਿਸ਼ ਦੇ ਦੋਸ਼ ਹੇਠ ਨਜ਼ਰਬੰਦ ਕੀਤਾ ਗਿਆ ਹੈ।

Advertisement

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨਿਚਰਵਾਰ ਤੜਕੇ ਸੋਸ਼ਲ ਮੀਡੀਆ ’ਤੇ ਐਲਾਨ ਕੀਤਾ ਸੀ ਕਿ ਅਮਰੀਕਾ ਨੇ ਵੈਨੇਜ਼ੁਏਲਾ ’ਤੇ ਹਮਲਾ ਕਰ ਕੇ ਮਾਦੁਰੋ ਤੇ ਉਸ ਦੀ ਪਤਨੀ ਨੂੰ ਆਪਣੇ ਕਬਜ਼ੇ ਹੇਠ ਲੈ ਲਿਆ ਹੈ। ਪੀਟੀਆਈ

Advertisement
×