Advertisement
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਸੰਯੁਕਤ ਰਾਜ ਅਮਰੀਕਾ ਨੇ ਇਰਾਨ ਵਿੱਚ ਵੱਡੀ ਜੰਗੀ ਕਾਰਵਾਈ (Major Combat Operations) ਸ਼ੁਰੂ ਕਰ ਦਿੱਤੀ ਹੈ। ਟਰੰਪ ਦਾ ਇਹ ਬਿਆਨ ਇਜ਼ਰਾਈਲ ਵੱਲੋਂ ਇਰਾਨ ’ਤੇ ਕੀਤੇ ਗਏ ਹਵਾਈ ਹਮਲਿਆਂ ਤੋਂ ਤੁਰੰਤ ਬਾਅਦ ਆਇਆ ਹੈ। ਟਰੰਪ ਦੇ ਇਸ ਐਲਾਨ ਦਾ ਮਤਲਬ ਹੈ ਕਿ ਹੁਣ ਅਮਰੀਕੀ ਫ਼ੌਜ ਸਿੱਧੇ ਤੌਰ ’ਤੇ ਇਰਾਨ ਵਿਰੁੱਧ ਜੰਗ ਦੇ ਮੈਦਾਨ ਵਿੱਚ ਉਤਰ ਚੁੱਕੀ ਹੈ। ਇਸ ਫੈਸਲੇ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਮੱਧ ਪੂਰਬ ਵਿੱਚ ਵੱਡੇ ਪੱਧਰ ’ਤੇ ਜੰਗ ਦਾ ਖ਼ਤਰਾ ਪੈਦਾ ਹੋ ਗਿਆ ਹੈ। ਅਮਰੀਕਾ ਤੇ ਇਜ਼ਰਾਈਲ ਨੇ ਇਰਾਨ ’ਤੇ ਹਵਾਈ ਤੇ ਸਮੁੰਦਰੀ ਰਸਤੇ ਹਮਲੇ ਸ਼ੁਰੂ ਕਰ ਦਿੱਤੇ ਹਨ।
Advertisement
Advertisement
×

