DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

US issues new warning to international students: ਬਿਨਾਂ ਸਕੂਲ ਨੂੰ ਦੱਸੇ ਕੋਰਸ ਛੱਡਣ ’ਤੇ ਵੀਜ਼ਾ ਰੱਦ ਹੋਵੇਗਾ: ਅਮਰੀਕਾ

ਅਮਰੀਕਾ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਨਵੀਂ ਚਿਤਾਵਨੀ
  • fb
  • twitter
  • whatsapp
  • whatsapp
Advertisement

ਵਾਸ਼ਿੰਗਟਨ, 27 ਮਈ

Trump administration: ਟਰੰਪ ਵਲੋਂ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਅਮਰੀਕਾ ਵੀਜ਼ਾ ਨਿਯਮਾਂ ਨੂੰ ਲੈ ਕੇ ਖਾਸਾ ਸਖ਼ਤ ਹੋ ਗਿਆ ਹੈ ਅਤੇ ਬਹੁਤ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜੇ ਜਾਣ ਦਾ ਖ਼ਤਰਾ ਦਰਪੇਸ਼ ਹੈ ਜਿਨ੍ਹਾਂ ਵਿਚ ਭਾਰਤ ਤੋਂ ਅਮਰੀਕਾ ਜਾਣ ਵਾਲੇ ਵਿਦਿਆਰਥੀ ਵੀ ਸ਼ਾਮਲ ਹਨ।

Advertisement

ਸੰਯੁਕਤ ਰਾਜ ਨੇ ਅੱਜ ਭਾਰਤ ਸਣੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇੱਕ ਹੋਰ ਚਿਤਾਵਨੀ ਜਾਰੀ ਕੀਤੀ। ਅਮਰੀਕੀ ਦੂਤਾਵਾਸ ਨੇ ਸੋਸ਼ਲ ਮੀਡੀਆ ’ਤੇ ਲਿਖਿਆ, ‘ਜੇਕਰ ਤੁਸੀਂ ਸਕੂਲ ਛੱਡ ਦਿੰਦੇ ਹੋ, ਕਲਾਸਾਂ ਵਿਚ ਨਹੀਂ ਜਾਂਦੇ ਜਾਂ ਆਪਣੇ ਸਕੂਲ ਨੂੰ ਦੱਸੇ ਬਿਨਾਂ ਆਪਣਾ ਕੋਰਸ ਛੱਡ ਦਿੰਦੇ ਹੋ, ਤਾਂ ਤੁਹਾਡਾ ਵਿਦਿਆਰਥੀ ਵੀਜ਼ਾ ਰੱਦ ਹੋ ਸਕਦਾ ਹੈ ਅਤੇ ਭਵਿੱਖ ਵਿੱਚ ਤੁਹਾਨੂੰ ਅਮਰੀਕਾ ਲਈ ਵੀਜ਼ਾ ਰੱਦ ਕੀਤਾ ਜਾ ਸਕਦਾ ਹੈ। ਇਸ ਕਰ ਕੇ ਆਪਣੇ ਵੀਜ਼ੇ ਦੀਆਂ ਸ਼ਰਤਾਂ ਦੀ ਪਾਲਣਾ ਕਰੋ ਅਤੇ ਕਿਸੇ ਵੀ ਮੁੱਦੇ ਤੋਂ ਬਚਣ ਲਈ ਆਪਣੀ ਵਿਦਿਆਰਥੀ ਸਥਿਤੀ ਨੂੰ ਪਹਿਲਾਂ ਵਾਂਗ ਬਣਾਈ ਰੱਖੋ।’

ਜ਼ਿਕਰਯੋਗ ਹੈ ਟਰੰਪ ਪ੍ਰਸ਼ਾਸਨ ਅਮਰੀਕਾ ਵੀਜ਼ਾ ਨਿਯਮਾਂ ਨੂੰ ਲੈ ਕੇ ਸਖਤ ਹੋ ਗਿਆ ਹੈ ਤੇ ਵੀਜ਼ਾ ਸ਼ਰਤਾਂ ਲਈ ਨਿਤ ਨਵੇਂ ਨਿਰਦੇਸ਼ ਜਾਰੀ ਹੋ ਰਹੇ ਹਨ ਜਿਸ ਕਾਰਨ ਅਮਰੀਕਾ ਵਿਚ ਪੜ੍ਹਨ ਆਉਣ ਵਾਲੇ ਬਹੁਤ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜੇ ਜਾਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਇਸ ਤੋਂ ਕੁਝ ਦਿਨ ਪਹਿਲਾਂ ਟਰੰਪ ਪ੍ਰਸ਼ਾਸਨ ਨੇ ਇਕ ਯੂਨੀਵਰਸਿਟੀ ਨੂੰ ਆਪਣੇ ਅੰਤਰਾਸ਼ਟਰੀ ਸਟੂਡੈਂਟ ਪ੍ਰੋਗਰਾਮ ਨੂੰ ਰੱਦ ਕਰਨ ਲਈ ਕਿਹਾ ਸੀ।

Advertisement
×