DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

US Supreme Court: ਟਰੰਪ ਦੇ ਟੈਕਸਾਂ ਬਾਰੇ ਨਾ ਸੁਣਾਇਆ ਫੈਸਲਾ

ਕਈ ਦੇਸ਼ਾਂ ’ਤੇ ਲਾਏ ਗਏ ਟੈਰਿਫ ਸਬੰਧੀ ਅਗਲੀ ਮਿਤੀ ਵੀ ਨਹੀਂ ਐਲਾਨੀ

  • fb
  • twitter
  • whatsapp
  • whatsapp
Advertisement

ਅਮਰੀਕਾ ਦੀ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਤਿੰਨ ਫੈਸਲੇ ਜਾਰੀ ਕੀਤੇ ਪਰ ਅਦਾਲਤ ਨੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਗਲੋਬਲ ਟੈਰਿਫਾਂ ਬਾਰੇ ਕੋਈ ਫੈਸਲਾ ਨਹੀਂ ਕੀਤਾ ਜਦਕਿ ਇਸ ਫੈਸਲੇ ’ਤੇ ਦੁਨੀਆ ਭਰ ਦੇ ਮੁਲਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਅਦਾਲਤ ਨੇ ਇਸ ਸਬੰਧੀ ਕੋਈ ਅਗਲੀ ਤਰੀਕ ਵੀ ਨਹੀਂ ਐਲਾਨੀ ਤੇ ਨਾ ਹੀ ਦੱਸਿਆ ਕਿ ਇਸ ਬਾਰੇ ਕਦੋਂ ਫੈਸਲਾ ਕੀਤਾ ਜਾਵੇਗਾ। ਇਸ ਤੋਂ ਪਿਛਲੇ ਹਫਤੇ ਵੀ ਸੁਪਰੀਮ ਕੋਰਟ ਨੇ ਟਰੰਪ ਵਲੋਂ ਹੋਰ ਦੇਸ਼ਾਂ ’ਤੇ ਲਾਏ ਟੈਕਸ ਬਾਰੇ ਕੋਈ ਫੈਸਲਾ ਨਹੀਂ ਕੀਤਾ ਸੀ।

Advertisement

ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਸੀ ਕਿ ਜੇਕਰ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਇਕਤਰਫਾ ਟੈਰਿਫ਼ (ਟੈਕਸ) ਲਗਾਉਣ ਦੀ ਸ਼ਕਤੀ ਖ਼ਿਲਾਫ਼ ਫ਼ੈਸਲਾ ਸੁਣਾਇਆ ਤਾਂ ਦੇਸ਼ ਲਈ ਵੱਡੀ ਮੁਸੀਬਤ ਖੜ੍ਹੀ ਹੋ ਜਾਵੇਗੀ।

Advertisement

ਟਰੰਪ ਨੇ ਸੋਸ਼ਲ ਮੀਡੀਆ ’ਤੇ ਪੋਸਟ ਕਰਦਿਆਂ ਕਿਹਾ ਸੀ ਕਿ ਜੇਕਰ ਅਦਾਲਤ ਉਨ੍ਹਾਂ ਵੱਲੋਂ ਲਗਾਏ ਗਏ ਵਿਆਪਕ ਟੈਰਿਫ਼ਾਂ ਨੂੰ ਰੱਦ ਕਰ ਦਿੰਦੀ ਹੈ ਤਾਂ ਅਮਰੀਕਾ ਬਹੁਤ ਬੁਰੀ ਤਰ੍ਹਾਂ ਫਸ ਜਾਵੇਗਾ। ਉਨ੍ਹਾਂ ਅਨੁਸਾਰ ਟੈਰਿਫ਼ ਰਾਹੀਂ ਇਕੱਠੇ ਕੀਤੇ ਗਏ ਭਾਰੀ ਫੰਡਾਂ ਨੂੰ ਵਾਪਸ ਕਰਨਾ ਸਰਕਾਰ ਲਈ ਬਹੁਤ ਔਖਾ ਹੋ ਜਾਵੇਗਾ ਅਤੇ ਇਹ ਦੇਸ਼ ਦੀ ਆਰਥਿਕਤਾ ਲਈ ਇੱਕ ਵੱਡਾ ਝਟਕਾ ਸਾਬਤ ਹੋ ਸਕਦਾ ਹੈ। ਦੂਜੇ ਪਾਸੇ ਅਮਰੀਕਾ ਵਿਚ ਵੀ ਟਰੰਪ ਦੇ ਲਾਏ ਗਏ ਟੈਕਸਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਰਾਇਟਰਜ਼

Advertisement
×