DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਾਦੁਰੋ ਤੋਂ ਬਾਅਦ ਅਮਰੀਕਾ ਦੀ ਕਿਊਬਾ ਨੂੰ ਚਿਤਾਵਨੀ

ਵੈਨਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਮਰੀਕਾ ਨੇ ਕਿਊਬਾ ਨੂੰ ਦਖਲਅੰਦਾਜ਼ੀ ਕਰਨ ਦੇ ਮਾਮਲੇ ’ਤੇ ਚਿਤਾਵਨੀ ਦਿੱਤੀ ਹੈ ਕਿ ਅਮਰੀਕਾ ਕਿਊਬਾ ਵਾਸੀਆਂ ਦੀ ਮਦਦ ਕਰਨਾ ਚਾਹੁੰਦਾ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਕਿ ਮਾਦੁਰੋ...

  • fb
  • twitter
  • whatsapp
  • whatsapp
Advertisement

ਵੈਨਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਮਰੀਕਾ ਨੇ ਕਿਊਬਾ ਨੂੰ ਦਖਲਅੰਦਾਜ਼ੀ ਕਰਨ ਦੇ ਮਾਮਲੇ ’ਤੇ ਚਿਤਾਵਨੀ ਦਿੱਤੀ ਹੈ ਕਿ ਅਮਰੀਕਾ ਕਿਊਬਾ ਵਾਸੀਆਂ ਦੀ ਮਦਦ ਕਰਨਾ ਚਾਹੁੰਦਾ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਕਿ ਮਾਦੁਰੋ ਦੀ ਸੁਰੱਖਿਆ ਤੇ ਖੁਫੀਆ ਤੰਤਰ ਵਿਚ ਕਿਊਬਾ ਦੀ ਦਖਲਅੰਦਾਜ਼ੀ ਸੀ ਜੋ ਗਲਤ ਹੈ। ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਕਿਊਬਾ ਦੀ ਹਾਲਤ ਦਿਨ ਬ ਦਿਨ ਖਰਾਬ ਹੁੰਦੀ ਜਾ ਰਹੀ ਹੈ ਜਿਸ ਕਰ ਕੇ ਅਮਰੀਕਾ ਉਥੋਂ ਦੇ ਲੋਕਾਂ ਦੀ ਮਦਦ ਕਰਨਾ ਚਾਹੁੰਦਾ ਹੈ।

ਦੂਜੇ ਪਾਸੇ ਕਿਊਬਾ ਨੇ ਅਮਰੀਕਾ ਦੀ ਵੈਨਜ਼ੁਏਲਾ ’ਤੇ ਕਾਰਵਾਈ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੀ ਇਹ ਕਾਰਵਾਈ ਪੂਰੇ ਖਿੱਤੇ ਨੂੰ ਅਸਥਿਰ ਕਰ ਦੇਵੇਗੀ।

Advertisement

Advertisement
Advertisement
×