ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅਮਰੀਕਾ: ਕੈਲੀਫੋਰਨੀਆ ’ਚ ਕਾਰ ਸਵਾਰ ਨੇ ਲੋਕਾਂ ’ਤੇ ਗੱਡੀ ਚੜ੍ਹਾਈ; 30 ਜ਼ਖ਼ਮੀ

ਦਸ ਦੀ ਹਾਲਤ ਗੰਭੀਰ
ਸੰਕੇਤਕ ਤਸਵੀਰ।
Advertisement

 

 

Advertisement

ਕੈਲੀਫੋਰਨੀਆ ਦੇ ਲਾਸ ਏਂਜਲਸ ਵਿਚ ਇਕ ਕਾਰ ਸਵਾਰ ਨੇ ਲੋਕਾਂ ’ਤੇ ਆਪਣੀ ਕਾਰ ਚੜ੍ਹਾ ਦਿੱਤੀ ਜਿਸ ਕਾਰਨ 30 ਜਣੇ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚੋਂ ਦਸ ਦੀ ਹਾਲਤ ਗੰਭੀਰ ਹੈ। ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਤੜਕੇ ਦੋ ਵਜੇ ਕਲੱਬ ਦੇ ਨੇੜੇ ਵਾਪਰਿਆ। ਅਧਿਕਾਰੀਆਂ ਨੇ ਹਾਲੇ ਤਕ ਕਾਰ ਸਵਾਰ ਦੀ ਪਛਾਣ ਜਨਤਕ ਨਹੀਂ ਕੀਤੀ। ਇਹ ਵੀ ਸਪਸ਼ਟ ਨਹੀਂ ਹੋ ਸਕਿਆ ਕਿ ਇਸ ਵਿਅਕਤੀ ਨੇ ਆਪਣੀ ਕਾਰ ਜਾਣ ਬੁੱਝ ਕੇ ਲੋਕਾਂ ’ਤੇ ਚੜ੍ਹਾਈ ਜਾਂ ਉਸ ਕੋਲੋਂ ਗਲਤੀ ਨਾਲ ਹਾਦਸਾ ਹੋ ਗਿਆ। ਇਸ ਮੌਕੇ ਵੱਡੀ ਗਿਣਤੀ ਪੁਲੀਸ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਪੁੱਜ ਗਈਆਂ ਹਨ ਜੋ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਦਾ ਕੰਮ ਕਰ ਰਹੀਆਂ ਹਨ। ਇਹ ਵੀ ਚਰਚੇ ਚਲ ਰਹੇ ਹਨ ਕਿ ਹਾਦਸੇ ਤੋਂ ਪਹਿਲਾਂ ਗੋਲੀ ਚੱਲੀ ਸੀ। ਪੁਲੀਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

 

Advertisement