DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

USA Shooting Incident: ਉੱਤਰੀ ਪੈਨਸਿਲਵੇਨੀਆ 'ਚ ਗੋਲੀਬਾਰੀ; ਨੌਂ ਲੋਕਾਂ ਦੀ ਮੌਤ

ਸ਼ੱਕੀ ਹਮਲਾਵਰ ਵੀ ਮਿਲਿਆ ਮ੍ਰਿਤਕ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ; iStock
Advertisement

USA Shooting Incident: ਅਮਰੀਕਾ ਦੇ ਪੈਨਸਿਲਵੇਨੀਆ ਸੂਬੇ ਦੇ ਏਰੀ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਹੋਈ ਗੋਲੀਬਾਰੀ ਦੌਰਾਨ ਨੌਂ ਲੋਕਾਂ ਦੀ ਮੌਤ ਹੋ ਗਈ। ਸੂਬੇ ਦੇ ਗਵਰਨਰ ਜੋਸ਼ ਸ਼ਾਪੀਰੋ ਨੇ ਸ਼ਨਿੱਚਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲੀਸ ਨੇ ਦੱਸਿਆ ਕਿ ਸ਼ੱਕੀ ਹਮਲਾਵਰ ਵੀ ਮ੍ਰਿਤਕ ਪਾਇਆ ਗਿਆ ਹੈ। ਏਰੀ ਦੇ ਪੁਲੀਸ ਮੁਖੀ ਰਿਕ ਲੋਰਾਹ ਨੇ ਇੱਕ ਸਥਾਨਕ ਨਿਊਜ਼ ਚੈਨਲ ਨੂੰ ਦੱਸਿਆ, "ਪੁਲੀਸ ਸੇਵਾ ਵਿੱਚ 28 ਸਾਲਾਂ ਤੋਂ ਵੱਧ ਸਮੇਂ ਦੌਰਾਨ ਮੈਂ ਅਜਿਹਾ ਕਦੇ ਨਹੀਂ ਦੇਖਿਆ। ਮੈਨੂੰ ਨਹੀਂ ਲੱਗਦਾ ਕਿ ਸ਼ਹਿਰ ਨੇ ਕਦੇ ਇੰਨਾ ਜਾਨੀ ਨੁਕਸਾਨ ਅਤੇ ਅਜਿਹੀ ਘਟਨਾ ਦੇਖੀ ਹੈ, ਜਿਵੇਂ ਕਿ ਅਸੀਂ ਹੁਣੇ ਦੇਖੀ ਹੈ।"

Advertisement

ਲੋਰਾਹ ਨੇ ਘਟਨਾ ਬਾਰੇ ਹੋਰ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ, ਪਰ ਕਿਹਾ ਕਿ ਗੋਲੀਬਾਰੀ ਦੇ ਹਾਲਾਤ "ਬੇਹੱਦ ਪਰੇਸ਼ਾਨ ਕਰਨ ਵਾਲੇ" ਸਨ। ਸ਼ਾਪੀਰੋ ਨੇ ਕਿਹਾ ਕਿ ਉਨ੍ਹਾਂ ਨੇ ਮੇਅਰ ਡੇਰੀਆ ਡੇਵਲਿਨ ਨੂੰ ਆਪਣੇ ਪ੍ਰਸ਼ਾਸਨ ਵੱਲੋਂ "ਪੂਰੇ ਸਮਰਥਨ" ਦੀ ਪੇਸ਼ਕਸ਼ ਕੀਤੀ ਹੈ।

Advertisement

ਏਰੀ ਸ਼ਹਿਰ ਪ੍ਰਸ਼ਾਸਨ ਨੇ ਸ਼ੁੱਕਰਵਾਰ ਦੇਰ ਰਾਤ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿੱਚ ਦੱਸਿਆ ਕਿ ਸ਼ੱਕੀ ਹਮਲਾਵਰ ਦੀ ਮੌਤ ਹੋ ਚੁੱਕੀ ਹੈ ਅਤੇ ਆਮ ਲੋਕਾਂ ਲਈ ਹੁਣ ਕੋਈ ਖ਼ਤਰਾ ਨਹੀਂ ਹੈ। ਏਰੀ ਸ਼ਹਿਰ ਪਿਟਸਬਰਗ ਤੋਂ ਲਗਪਗ 206 ਕਿਲੋਮੀਟਰ ਉੱਤਰ ਵਿੱਚ ਸਥਿਤ ਹੈ।

Advertisement
×