Ambedkar Statue Vandalism In Amritsar: ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਕਿਸੇ ਨੂੰ ਇਜਾਜ਼ਤ ਨਹੀਂ : ਮਾਨ
Vandalize Ambedkar's Statue In Amritsar
ਨਵੀਂ ਦਿੱਲੀ, 27 ਜਨਵਰੀ
Ambedkar Statue Vandalism In Amritsar: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਸੋਮਵਾਰ ਨੂੰ ਐਕਸ 'ਤੇ ਇਕ ਪੋਸਟ ਵਿਚ ਸੀਐਮ ਮਾਨ ਨੇ ਕਿਹਾ ਕਿ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
26 ਜਨਵਰੀ ਦੀ ਸ਼ਾਮ ਨੂੰ ਇਕ ਵਿਅਕਤੀ ਨੇ ਹਰਿਮੰਦਰ ਸਾਹਿਬ ਕੰਪਲੈਕਸ ਨੇੜੇ ਹੈਰੀਟੇਜ ਸਟਰੀਟ ’ਤੇ ਮੂਰਤੀ ਦੀ ਭੰਨਤੋੜ ਕੀਤੀ। ਇਸ ਸਬੰਧੀ ਇੱਕ ਵੀਡੀਓ ਵਾਇਰਲ ਹੋਣ ਤੋਂ ਤੁਰੰਤ ਬਾਅਦ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲੀਸ ਅਨੁਸਾਰ ਮੁਲਜ਼ਮ ਅਕਾਸ਼ਦੀਪ ਸਿੰਘ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ। ਮੁਲਜ਼ਮਾਂ ਨੇ ਮੂਰਤੀ ਨੂੰ ਵਿਗਾੜਨ ਲਈ ਹਥੌੜੇ ਦੀ ਵਰਤੋਂ ਕੀਤੀ ਅਤੇ ਬੁੱਤ ਦੇ ਸਾਹਮਣੇ ਪੱਥਰ ਨਾਲ ਉੱਕਰੀ ਸੰਵਿਧਾਨ ਦੀ ਕਿਤਾਬ ਨੂੰ ਸਾੜਨ ਵਾਲੀ ਸਮੱਗਰੀ ਪਾ ਕੇ ਸਾੜ ਦਿੱਤਾ।
ਪੁਲੀਸ ਦਾ ਕਹਿਣਾ ਹੈ ਕਿ ਘਟਨਾ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕਰ ਲਈ ਗਈ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਸੀਐਮ ਮਾਨ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਰੋਸ ਵਜੋਂ ਸੋਮਵਾਰ ਨੂੰ ਦਲਿਤ ਜਥੇਬੰਦੀਆਂ ਦੇ ਮੈਂਬਰਾਂ ਨੇ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ। ਉਨ੍ਹਾਂ ਪੁਲੀਸ ਤੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਆਈਏਐੱਨਐੱਸ