DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Venezuela-US tensions: ਵੈਨਜ਼ੁਏਲਾ ਦਾ ਅਗਲਾ ਆਗੂ ਅਮਰੀਕਾ ਤੈਅ ਕਰੇਗਾ: ਟਰੰਪ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰਪਤੀ ਮਾਦੁਰੋ ਨੂੰ ਹਿਰਾਸਤ ਵਿਚ ਲੈਂਦਿਆਂ ਨੂੰ ਲਾੲੀਵ ਦੇਖਿਆ; ਨਿੳੂਯਾਰਕ ਲੈ ਕੇ ਆ ਰਹੇ ਹਨ ਅਮਰੀਕੀ ਫੌਜੀ

  • fb
  • twitter
  • whatsapp
  • whatsapp
Advertisement

ਅਮਰੀਕਾ ਨੇ ਵੈਨਜ਼ੁਏਲਾ ’ਤੇ ਹਮਲਾ ਕਰ ਕੇ ਉਨ੍ਹਾਂ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਕਾਬੂ ਕੀਤਾ ਹੈ ਤੇ ਉਹ ਇਸ ਵੇਲੇ ਅਮਰੀਕਾ ਦੀ ਹਿਰਾਸਤ ਵਿਚ ਹਨ। ਨਿਕੋਲਸ ਨੂੰ ਕਾਬੂ ਕਰਦਿਆਂ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਲਾਈਵ ਦੇਖਿਆ ਤੇ ਇਹ ਪਤਾ ਲੱਗਿਆ ਹੈ ਕਿ ਨਿਕੋਲਸ ਤੇ ਉਸ ਦੀ ਪਤਨੀ ਨੂੰ ਨਿਊਯਾਰਕ ਲਿਆਇਆ ਜਾ ਰਿਹਾ ਹੈ। ਦੂਜੇ ਪਾਸੇ ਚੀਨ ਸਣੇ ਹੋਰ ਦੇਸ਼ਾਂ ਨੇ ਅਮਰੀਕਾ ਦੀ ਕਾਰਵਾਈ ਦੀ ਨਿਖੇਧੀ ਕੀਤੀ ਹੈ। ਟਰੰਪ ਨੇ ਕਿਹਾ ਹੈ ਕਿ ਨਿਕੋਲਸ ਦੇ ਵਫਾਦਾਰ ਜੇ ਉਨ੍ਹਾਂ ਨਾਲ ਹੀ ਰਹਿੰਦੇ ਹਨ ਤਾਂ ਉਨ੍ਹਾਂ ਦਾ ਕਾਫੀ ਨੁਕਸਾਨ ਹੋ ਸਕਦਾ ਹੈ। ਟਰੰਪ ਨੇ ਕਿਹਾ ਕਿ ਅਮਰੀਕਾ ਇਹ ਤੈਅ ਕਰੇਗਾ ਕਿ ਵੈਨਜ਼ੁਏਲਾ ਦਾ ਅਗਲਾ ਆਗੂ ਕੌਣ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕਾ ਕੋਲ ਇਸ ਵੇਲੇ ਵਿਸ਼ਵ ਦੀਆਂ ਸਭ ਤੋਂ ਮਜ਼ਬੂਤ ਤੇਲ ਕੰਪਨੀਆਂ ਹਨ ਤੇ ਇਹ ਕੰਪਨੀਆਂ ਹੀ ਵੈਨਜ਼ੁਏਲਾ ਦੇ ਤੇਲ ਖੇਤਰ ਵਿਚ ਸਰਗਰਮ ਭੂਮਿਕਾ ਅਦਾ ਕਰਨਗੀਆਂ। ਟਰੰਪ ਨੇ ਕਿਹਾ ਕਿ ਨਿਕੋਲਸ ਨੇ ਜੇਲ੍ਹਾਂ ਦੇ ਕੈਦੀਆਂ ਤੇ ਡਰੱਗ ਮਾਫੀਆ ਨੂੰ ਦੇਸ਼ ਤੋਂ ਬਾਹਰ ਭੇਜਿਆ ਜੋ ਮੁਆਫੀ ਯੋਗ ਨਹੀਂ ਹੈ। ਇਸ ਕਰ ਕੇ ਅਮਰੀਕਾ ਨੇ ਫੌਜੀ ਕਾਰਵਾਈ ਕੀਤੀ।

ਜ਼ਿਕਰਯੋਗ ਹੈ ਕਿ ਸੀਆਈਏ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਨਿਕੋਲਸ ਦੀ ਲੋਕੇਸ਼ਨ ਨੂੰ ਟਰੈਕ ਕੀਤਾ ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ। ਇਹ ਵੀ ਪਤਾ ਲੱਗਿਆ ਹੈ ਕਿ ਵੈਨਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਤੇ ਉਸ ਦੀ ਪਤਨੀ ਦੀ ਖਿੱਚ ਧੂਹ ਵੀ ਕੀਤੀ ਗਈ।

Advertisement

ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਹੈਰਾਨੀਜਨਕ ਐਲਾਨ ਕਰਦਿਆਂ ਦੱਸਿਆ ਹੈ ਕਿ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਅਮਰੀਕੀ ਸੁਰੱਖਿਆ ਬਲਾਂ ਨੇ ਇੱਕ ਵੱਡੇ ਆਪਰੇਸ਼ਨ ਦੌਰਾਨ ਕਬਜ਼ੇ ਵਿੱਚ ਲੈ ਲਿਆ ਹੈ।

Advertisement

ਟਰੰਪ ਅਨੁਸਾਰ, ਅਮਰੀਕੀ ਫੌਜ ਨੇ ਵੈਨੇਜ਼ੁਏਲਾ ਅਤੇ ਉਸਦੇ ਲੀਡਰ ’ਤੇ ਵੱਡੇ ਪੱਧਰ ਦਾ ਹਮਲਾ (large-scale strike) ਕੀਤਾ, ਜਿਸ ਤੋਂ ਬਾਅਦ ਮਾਦੁਰੋ ਨੂੰ ਕਾਬੂ ਕਰਕੇ ਦੇਸ਼ ਤੋਂ ਬਾਹਰ ਲਿਜਾਇਆ ਗਿਆ ਹੈ। ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਟਰੰਪ ਨੇ ਇਹ ਵੀ ਦੱਸਿਆ ਕਿ ਇਸ ਮੁਹਿੰਮ ਵਿੱਚ ਮਾਦੁਰੋ ਦੀ ਪਤਨੀ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।

ਦਰਅਸਲ ਵੈਨੇਜ਼ੁਏਲਾ ਦੀ ਸਰਕਾਰ ਨੇ ਅਮਰੀਕਾ ’ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਸ਼ਨੀਵਾਰ ਤੜਕੇ ਦੇਸ਼ ਦੀਆਂ ਕਈ ਨਾਗਰਿਕ ਅਤੇ ਫੌਜੀ ਸੰਸਥਾਵਾਂ ਨੂੰ ਨਿਸ਼ਾਨਾ ਬਣਾਇਆ ਹੈ। ਰਾਜਧਾਨੀ ਕਾਰਾਕਸ ਵਿੱਚ ਸਥਾਨਕ ਸਮੇਂ ਅਨੁਸਾਰ ਰਾਤ ਦੇ 2 ਵਜੇ ਦੇ ਕਰੀਬ ਘੱਟੋ-ਘੱਟ ਸੱਤ ਜ਼ੋਰਦਾਰ ਧਮਾਕੇ ਸੁਣੇ ਗਏ ਅਤੇ ਅਸਮਾਨ ਵਿੱਚ ਨੀਵੀਂ ਉਡਾਣ ਭਰਦੇ ਜਹਾਜ਼ ਦੇਖੇ ਗਏ।

ਸ਼ਨੀਵਾਰ ਨੂੰ ਵੈਨੇਜ਼ੁਏਲਾ ਦੇ ਕਰਾਕਸ ਵਿੱਚ ਧਮਾਕਿਆਂ ਅਤੇ ਘੱਟ ਉਡਾਣ ਵਾਲੇ ਜਹਾਜ਼ਾਂ ਦੀ ਆਵਾਜ਼ ਸੁਣਾਈ ਦੇਣ ਤੋਂ ਬਾਅਦ ਲਾ ਕਾਰਲੋਟਾ ਹਵਾਈ ਅੱਡੇ 'ਤੇ ਧੂੰਆਂ ਉੱਠਿਆ। ਏਪੀ/ਪੀਟੀਆਈ ਫੋਟੋ।
ਸ਼ਨੀਵਾਰ ਨੂੰ ਵੈਨੇਜ਼ੁਏਲਾ ਦੇ ਕਰਾਕਸ ਵਿੱਚ ਧਮਾਕਿਆਂ ਅਤੇ ਘੱਟ ਉਡਾਣ ਵਾਲੇ ਜਹਾਜ਼ਾਂ ਦੀ ਆਵਾਜ਼ ਸੁਣਾਈ ਦੇਣ ਤੋਂ ਬਾਅਦ ਲਾ ਕਾਰਲੋਟਾ ਹਵਾਈ ਅੱਡੇ 'ਤੇ ਧੂੰਆਂ ਉੱਠਿਆ। ਏਪੀ/ਪੀਟੀਆਈ ਫੋਟੋ।

ਇਨ੍ਹਾਂ ਧਮਾਕਿਆਂ ਕਾਰਨ ਸ਼ਹਿਰ ਦੀਆਂ ਕਈ ਇਮਾਰਤਾਂ ਹਿੱਲ ਗਈਆਂ ਅਤੇ ਫੌਜੀ ਟਿਕਾਣਿਆਂ ਤੋਂ ਧੂੰਆਂ ਉੱਠਦਾ ਦੇਖਿਆ ਗਿਆ। ਇਸ ਹਮਲੇ ਤੋਂ ਬਾਅਦ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੇ ਦੇਸ਼ ਦੀ ਰੱਖਿਆ ਪ੍ਰਣਾਲੀ ਨੂੰ ਸਰਗਰਮ ਕਰਦਿਆਂ ‘ਸਟੇਟ ਆਫ ਐਕਸਟਰਨਲ ਡਿਸਟਰਬੈਂਸ’ (ਬਾਹਰੀ ਗੜਬੜੀ ਦੀ ਸਥਿਤੀ) ਦਾ ਐਲਾਨ ਕਰ ਦਿੱਤਾ ਹੈ ਅਤੇ ਆਪਣੇ ਸਮਰਥਕਾਂ ਨੂੰ ਇਸ ਸਾਮਰਾਜਵਾਦੀ ਹਮਲੇ ਦਾ ਵਿਰੋਧ ਕਰਨ ਲਈ ਸੜਕਾਂ ’ਤੇ ਉਤਰਨ ਦੀ ਅਪੀਲ ਕੀਤੀ ਹੈ।

ਜ਼ਿਕਰਯੋਗ ਹੈ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਹਿਲਾਂ ਹੀ ਵੈਨੇਜ਼ੁਏਲਾ ਵਿੱਚ ਸਿੱਧੀ ਕਾਰਵਾਈ ਦੀ ਚੇਤਾਵਨੀ ਦਿੱਤੀ ਸੀ, ਜਿਸ ਨੂੰ ਉਹ ਨਸ਼ਾ ਤਸਕਰੀ ਵਿਰੁੱਧ ਜੰਗ ਦਾ ਹਿੱਸਾ ਦੱਸ ਰਹੇ ਹਨ। ਮਾਦੁਰੋ ਦਾ ਕਹਿਣਾ ਹੈ ਕਿ ਅਮਰੀਕਾ ਅਸਲ ਵਿੱਚ ਵੈਨੇਜ਼ੁਏਲਾ ਦੀ ਸੱਤਾ ਬਦਲ ਕੇ ਇੱਥੋਂ ਦੇ ਤੇਲ ਭੰਡਾਰਾਂ ’ਤੇ ਕਬਜ਼ਾ ਕਰਨਾ ਚਾਹੁੰਦਾ ਹੈ। ਇਸ ਘਟਨਾ ਨਾਲ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਸਿਖਰ ’ਤੇ ਪਹੁੰਚ ਗਿਆ ਹੈ ਅਤੇ ਖੇਤਰ ਵਿੱਚ ਜੰਗ ਵਰਗੇ ਹਾਲਾਤ ਬਣ ਗਏ ਹਨ।

ਉਧਰ ਦੂਜੇ ਪਾਸੇ ਇੱਕ ਅਮਰੀਕੀ ਅਧਿਕਾਰੀ ਨੇ ਸ਼ਨੀਵਾਰ ਸਵੇਰੇ  ਦੱਸਿਆ ਕਿ ਸੰਯੁਕਤ ਰਾਜ ਵੈਨੇਜ਼ੁਏਲਾ ਦੇ ਅੰਦਰ ਹਮਲੇ ਕਰ ਰਿਹਾ ਹੈ। ਅਧਿਕਾਰੀ, ਜੋ ਨਾਮ ਗੁਪਤ ਰੱਖਣ ਦੀ ਸ਼ਰਤ ’ਤੇ ਬੋਲ ਰਿਹਾ ਸੀ, ਨੇ ਵੇਰਵੇ ਨਹੀਂ ਦਿੱਤੇ।

Advertisement
×