DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵੇਨੇਜ਼ੂਏਲਾ ਸੰਕਟ: ਨਿਕੋਲਸ ਮਾਦੁਰੋ ਅਤੇ ਪਤਨੀ ਨੂੰ ਲਿਆਂਦਾ ਗਿਆ ਨਿਊਯਾਰਕ;ਨਾਰਕੋ-ਅਤਿਵਾਦ ਦੇ ਗੰਭੀਰ ਦੋਸ਼ਾਂ ਤਹਿਤ ਚਲਾਇਆ ਜਾਵੇਗਾ ਮੁਕੱਦਮਾ

ਤੇਲ ਭੰਡਾਰਾਂ ’ਤੇ ਕਬਜ਼ਾ ਕਰਨ ਦੀ ਤਿਆਰੀ ’ਚ ਅਮਰੀਕਾ

  • fb
  • twitter
  • whatsapp
  • whatsapp
Advertisement

ਅਮਰੀਕੀ ਫੌਜ ਇੱਕ ਆਪਰੇਸ਼ਨ ਦੌਰਾਨ ਵੇਨੇਜ਼ੂਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਸੀਲੀਆ ਫਲੋਰਸ ਨੂੰ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਮਾਦੁਰੋ ਨੂੰ ਨਿਊਯਾਰਕ ਲਿਆਂਦਾ ਗਿਆ ਹੈ, ਜਿੱਥੇ ਉਨ੍ਹਾਂ ’ਤੇ ਨਾਰਕੋ-ਅਤਿਵਾਦ (ਨਸ਼ਾ ਤਸਕਰੀ ਅਤੇ ਅਤਿਵਾਦ) ਦੇ ਗੰਭੀਰ ਦੋਸ਼ਾਂ ਤਹਿਤ ਮੁਕੱਦਮਾ ਚਲਾਇਆ ਜਾਵੇਗਾ।

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਸ ਕਾਰਵਾਈ ਨੂੰ ਇਤਿਹਾਸਕ ਦੱਸਦਿਆਂ ਐਲਾਨ ਕੀਤਾ ਹੈ ਕਿ ਜਦੋਂ ਤੱਕ ਵੇਨੇਜ਼ੂਏਲਾ ਵਿੱਚ ਲੋਕਤੰਤਰੀ ਤਬਦੀਲੀ ਨਹੀਂ ਹੁੰਦੀ, ਉਦੋਂ ਤੱਕ ਅਮਰੀਕਾ ਇਸ ਦੇਸ਼ ਦਾ ਪ੍ਰਸ਼ਾਸਨ ਚਲਾਏਗਾ ਅਤੇ ਉੱਥੋਂ ਦੇ ਵਿਸ਼ਾਲ ਤੇਲ ਭੰਡਾਰਾਂ ਦੀ ਵਰਤੋਂ ਦੁਨੀਆ ਭਰ ਵਿੱਚ ਤੇਲ ਵੇਚਣ ਲਈ ਕਰੇਗਾ।

Advertisement

ਦੂਜੇ ਪਾਸੇ, ਵੇਨੇਜ਼ੁਏਲਾ ਦੀ ਸਰਕਾਰ ਨੇ ਇਸ ਨੂੰ ਸਾਮਰਾਜਵਾਦੀ ਹਮਲਾ ਕਰਾਰ ਦਿੱਤਾ ਹੈ। ਰਾਜਧਾਨੀ ਕਾਰਾਕਾਸ ਵਿੱਚ ਅਮਰੀਕੀ ਫੌਜੀ ਕਾਰਵਾਈ ਦੌਰਾਨ ਕਈ ਧਮਾਕੇ ਹੋਏ ਅਤੇ ਕੁਝ ਨਾਗਰਿਕਾਂ ਤੇ ਸੈਨਿਕਾਂ ਦੇ ਮਾਰੇ ਜਾਣ ਦੀ ਵੀ ਖ਼ਬਰ ਹੈ।

Advertisement

ਵੇਨੇਜ਼ੁਏਲਾ ਦੀ ਉੱਚ ਅਦਾਲਤ ਨੇ ਉਪ-ਰਾਸ਼ਟਰਪਤੀ ਡੇਲਸੀ ਰੌਡਰਿਗਜ਼ ਨੂੰ ਅੰਤਰਿਮ ਰਾਸ਼ਟਰਪਤੀ ਨਿਯੁਕਤ ਕੀਤਾ ਹੈ, ਜਿਨ੍ਹਾਂ ਨੇ ਅਮਰੀਕਾ ਤੋਂ ਮਾਦੁਰੋ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।

ਇਸ ਦੌਰਾਨ, ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਨੇ ਸੋਮਵਾਰ ਨੂੰ ਐਮਰਜੈਂਸੀ ਮੀਟਿੰਗ ਬੁਲਾਈ ਹੈ। ਅਮਰੀਕਾ ਦੇ ਅੰਦਰ ਵੀ ਵਿਰੋਧੀ ਧਿਰ ਦੇ ਕਈ ਨੇਤਾਵਾਂ ਨੇ ਬਿਨਾਂ ਸੰਸਦੀ ਮਨਜ਼ੂਰੀ ਦੇ ਕੀਤੀ ਗਈ ਇਸ ਫੌਜੀ ਕਾਰਵਾਈ ਦੀ ਕਾਨੂੰਨੀ ਮਾਨਤਾ ’ਤੇ ਸਵਾਲ ਖੜ੍ਹੇ ਕੀਤੇ ਹਨ।

Advertisement
×