ਵੈਨੇਜ਼ੁਏਲਾ ਦੀ Maria Corina Machado ਨੂੰ ਮਿਲਿਆ ਨੋਬੇਲ ਸ਼ਾਂਤੀ ਪੁਰਸਕਾਰ
ਵੈਨੇਜ਼ੁਏਲਾ ਦੀ ਮਾਰੀਆ ਕੋਰੀਨਾ ਮਚਾਡੋ (Maria Corina Machado) ਨੇ ਸ਼ੁੱਕਰਵਾਰ ਨੂੰ ਨੋਬਲ ਸ਼ਾਂਤੀ ਪੁਰਸਕਾਰ ਜਿੱਤਿਆ ਹੈ। Maria Corina Machado ਨੂੰ Iron lady ਵੀ ਕਿਹਾ ਜਾਂਦਾ ਹੈ। ਨੋਬੇਲ ਕਮੇਟੀ ਨੇ ਕਿਹਾ ਕਿ Machado ਨੂੰ ਇਹ ਵੱਕਾਰੀ ਪੁਰਸਕਾਰ ‘ਵੈਨੇਜ਼ੁਏਲਾ ਦੇ ਲੋਕਾਂ ਦੇ...
ਵੈਨੇਜ਼ੁਏਲਾ ਦੀ ਮਾਰੀਆ ਕੋਰੀਨਾ ਮਚਾਡੋ (Maria Corina Machado) ਨੇ ਸ਼ੁੱਕਰਵਾਰ ਨੂੰ ਨੋਬਲ ਸ਼ਾਂਤੀ ਪੁਰਸਕਾਰ ਜਿੱਤਿਆ ਹੈ। Maria Corina Machado ਨੂੰ Iron lady ਵੀ ਕਿਹਾ ਜਾਂਦਾ ਹੈ।
ਨੋਬੇਲ ਕਮੇਟੀ ਨੇ ਕਿਹਾ ਕਿ Machado ਨੂੰ ਇਹ ਵੱਕਾਰੀ ਪੁਰਸਕਾਰ ‘ਵੈਨੇਜ਼ੁਏਲਾ ਦੇ ਲੋਕਾਂ ਦੇ ਜਮਹੂਰੀ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਵਿੱਚ ਉਨ੍ਹਾਂ ਦੇ ਅਣਥੱਕ ਯਤਨਾਂ ਅਤੇ ਤਾਨਾਸ਼ਾਹੀ ਤੋਂ ਲੋਕਤੰਤਰ ਵਿੱਚ ਇੱਕ ਨਿਆਂਪੂਰਨ ਅਤੇ ਸ਼ਾਂਤੀਪੂਰਨ ਤਬਦੀਲੀ ਲਈ ਉਨ੍ਹਾਂ ਦੇ ਸੰਘਰਸ਼ ਲਈ’ ਦਿੱਤਾ ਗਿਆ ਹੈ।
ਕਮੇਟੀ ਨੇ ਕਿਹਾ ਕਿ ਉਸ ਨੇ ਇਸ ਵਾਰ ਵੈਨੇਜ਼ੁਏਲਾ 'ਤੇ ਧਿਆਨ ਕੇਂਦਰਿਤ ਕਰਨ ਦਾ ਫੈਸਲਾ ਕੀਤਾ, ਇਸ ਤੱਥ ਦੇ ਬਾਵਜੂਦ ਕਿ ਇਹ ਸਾਲ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਵਾਰ-ਵਾਰ ਜਨਤਕ ਬਿਆਨਾਂ ਕਾਰਨ ਖ਼ਬਰਾਂ ਵਿੱਚ ਰਿਹਾ ਹੈ ਕਿ ਉਹ ਨੋਬੇਲ ਸ਼ਾਂਤੀ ਪੁਰਸਕਾਰ ਦੇ ਹੱਕਦਾਰ ਹਨ।
ਪੁਰਸਕਾਰ ਲਈ Maria Corina Machado ਦੇ ਨਾਂ ਦੇ ਐਲਾਨ ਮਗਰੋਂ ਨੋਬੇਲ ਕਮੇਟੀ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਜਾਂ ਉਨ੍ਹਾਂ ਦੇ ਸਮਰਥਕਾਂ ਦੇ ਦਬਾਅ ਹੇਠ ਕੰਮ ਕਰਨ ਦੀ ਆਦੀ ਹੈ ਜੋ ਕਹਿੰਦੇ ਹਨ ਕਿ ਉਹ ਪੁਰਸਕਾਰ ਦੇ ਹੱਕਦਾਰ ਹਨ। ਨੋਬੇਲ ਕਮੇਟੀ ਦੇ ਨੇਤਾ ਫ੍ਰਾਈਡਨੇਸ ਨੇ ਰਾਇਟਰਜ਼ ਨੂੰ ਦੱਸਿਆ, "ਸਾਰੇ ਸਿਆਸਤਦਾਨ ਨੋਬੇਲ ਸ਼ਾਂਤੀ ਪੁਰਸਕਾਰ ਜਿੱਤਣਾ ਚਾਹੁੰਦੇ ਹਨ।’’
ਇਸ ਤੋਂਂ ਪਹਿਲਾਂ ਨੋਬੇਲ ਸ਼ਾਂਤੀ ਪੁਰਸਕਾਰ ਲਈ ਨਾਮ ਦਾ ਐਲਾਨ ਕੀਤੇ ਜਾਣ ਤੋਂ ਕੁਝ ਘੰਟੇ ਪਹਿਲਾਂ ਕਰੈਮਲਿਨ ਨੇ ਦਾਅਵਾ ਕੀਤਾ ਸੀ ਕਿ ਉਹ ਇਸ ਪੁਰਸਕਾਰ ਲਈ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਨਾਮ ਦੀ ਹਮਾਇਤ ਕਰੇਗਾ। ਰੂਸ ਦੀ ਖ਼ਬਰ ਏਜੰਸੀ ਤਾਸ ਨੇ ਕਰੈਮਲਿਨ ਵਿਚ ਯੂਰੀ ਉਸ਼ਾਕੋਵ ਦੇ ਹਵਾਲੇ ਨਾਲ ਕਿਹਾ ਕਿ ਰੂਸ ਨੋਬੇਲ ਸ਼ਾਂਤੀ ਪੁਰਸਕਾਰ ਲਈ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਨਾਮ ਦੀ ਹਮਾਇਤ ਕਰੇਗਾ। ਹਾਲਾਂਕਿ ਮਾਹਿਰਾਂ ਦਾ ਮੰਨਣਾ ਸੀ ਕਿ ਇਹ ਪੁਰਸਕਾਰ ਟਰੰਪ ਦੀ ਥਾਂ ਕਿਸੇ ਹੋਰ ਨੂੰ ਮਿਲੇਗਾ। ਰੂਸ ਵਾਰ ਵਾਰ ਇਹ ਗੱਲ ਦੁਹਰਾਉਂਦਾ ਰਿਹਾ ਹੈ ਕਿ ਉਹ ਯੂਕਰੇਨ ਜੰਗ ਰੋਕਣ ਲਈ ਟਰੰਪ ਵੱਲੋਂ ਕੀਤੀ ਯਤਨਾਂ ਲਈ ਉਨ੍ਹਾਂ ਦਾ ਧੰਨਵਾਦੀ ਹੈ। ਉਧਰ ਯੂਕਰੇਨੀ ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਨੇ ਵੀ ਵੀਰਵਾਰ ਨੂੰ ਪ੍ਰਕਾਸ਼ਤ ਟਿੱਪਣੀਆਂ ਵਿਚ ਕਿਹਾ ਸੀ ਕਿ ਜੇਕਰ ਟਰੰਪ ਰੂਸ-ਯੂਕਰੇਨ ਰੁਕਵਾਉਣ ਵਿਚ ਸਫ਼ਲ ਹੋ ਜਾਂਦੇ ਹਨ ਤਾਂ ਕੀਵ ਟਰੰਪ ਨੂੰ ਨੋਬੇਲ ਲਈ ਨਾਮਜ਼ਦ ਕਰੇਗਾ।